ETV Bharat / city

ਕੋਰੋਨਾ ਦੀ ਚੌਥੀ ਲਹਿਰ ਨਾਲ ਲੜਨ ਲਈ ਪੰਜਾਬ ਤਿਆਰ, ਇਸ ਤਰ੍ਹਾਂ ਕੀਤੇ ਪ੍ਰਬੰਧ... - 141 ਵੈਂਟੀਲੇਟਰ ਬੈੱਡ ਮੌਜੂਦ

ਕੋਰੋਨਾ ਦੀ ਚੌਥੀ ਲਹਿਰ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕੋਰੋਨਾ ਦੀ ਆਉਣ ਵਾਲੀ ਚੌਥੀ ਲਹਿਰ ਨੂੰ ਲੈ ਕੇ ਤਿਆਰੀ ਪੂਰੀ ਹੈ। ਸੂਬੇ ਦੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼, ਜੋ ਕਿ ਅਸਲ ਕੋਰੋਨਾ ਯੋਧੇ ਹਨ, ਕੋਵਿਡ ਮਹਾਂਮਾਰੀ ਦੇ ਕਿਸੇ ਵੀ ਵਾਧੇ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ।

ਕੋਰੋਨਾ ਦੀ ਚੌਥੀ ਲਹਿਰ ਨੂੰ ਲੈ ਕੇ ਪੰਜਾਬ ਦੀ ਤਿਆਰੀ

author img

By

Published : Apr 28, 2022, 2:26 PM IST

Updated : Apr 28, 2022, 7:00 PM IST

ਚੰਡੀਗੜ੍ਹ: ਕੋਵਿਡ-19 ਦੀ ਨਵੀਂ ਲਹਿਰ ਦੇ ਵਧ ਰਹੇ ਖ਼ਤਰੇ ਦੇ ਖਿਲਾਫ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਦੀ ਤਿਆਰੀ ਦੀ ਗੱਲ ਆਖੀ ਗਈ ਹੈ। ਸੀਐੱਮ ਮਾਨ ਦਾ ਕਹਿਣਾ ਹੈ ਕਿ ਪੰਜਾਬ ਦੇ ਕੋਲ ਪਹਿਲਾਂ ਕੋਵਿਡ ਮਾਮਲਿਆਂ ਦੇ ਵਾਧੇ ਨਾਲ ਨਜਿੱਠਣ ਲਈ ਲੋੜੀਂਦੇ ਸਾਰੇ ਸਾਧਨ ਉਪਲਬਧ ਹਨ ਅਤੇ ਪੰਜਾਬ ਵਿੱਚ ਸਥਿਤੀ ਕਾਬੂ ਹੇਠ ਹੈ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।

ਸੂਬੇ ਦੀ 97 ਫ਼ੀਸਦ ਆਬਾਦੀ ਦਾ ਹੋਇਆ ਟੀਕਾਕਰਨ: ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼, ਜੋ ਕਿ ਅਸਲ ਕੋਰੋਨਾ ਯੋਧੇ ਹਨ, ਕੋਵਿਡ ਮਹਾਂਮਾਰੀ ਦੇ ਕਿਸੇ ਵੀ ਵਾਧੇ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੌਮੀ ਪੱਧਰ ਉਤੇ 87 ਫ਼ੀਸਦ ਦੇ ਮੁਕਾਬਲੇ ਸੂਬੇ ਦੀ 97 ਫ਼ੀਸਦ ਆਬਾਦੀ ਨੂੰ ਕੋਵਿਡ ਟੀਕਾਕਰਨ ਦੀ ਪਹਿਲੀ ਖੁਰਾਕ ਅਤੇ 76 ਫ਼ੀਸਦ ਲੋਕਾਂ ਨੂੰ ਦੂਜੀ ਖੁਰਾਕ ਦਿੱਤੀ ਜਾ ਚੁੱਕੀ ਹੈ ਅਤੇ ਮਹਾਂਮਾਰੀ ਦਾ ਸਾਹਮਣਾ ਕਰਨ ਲਈ 5.11 ਲੱਖ ਲੋਕਾਂ ਨੂੰ ਬੂਸਟਰ ਡੋਜ਼ ਵੀ ਦਿੱਤੀ ਜਾ ਚੁੱਕੀ ਹੈ।

ਕੋਰੋਨਾ ਦੀ ਚੌਥੀ ਲਹਿਰ ਨੂੰ ਲੈ ਕੇ ਪੰਜਾਬ ਦੀ ਤਿਆਰੀ: ਸੀਐੱਮ ਭਗਵੰਤ ਮਾਨ ਦਾ ਕਹਿਣਾ ਹੈ ਕਿ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ 1236 ਬੈੱਡ, ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਵਿਖੇ 1450 ਬੈੱਡ ਅਤੇ ਸਰਕਾਰੀ ਮੈਡੀਕਲ ਕਾਲਜ, ਫਰੀਦਕੋਟ ਵਿਖੇ 1025 ਬੈੱਡ ਦੀ ਵਿਵਸਥਾ ਹੈ।

141 ਵੈਂਟੀਲੇਟਰ ਬੈੱਡ ਮੌਜੂਦ: ਉਨ੍ਹਾਂ ਕਿਹਾ ਕਿ ਅੰਮ੍ਰਿਤਸਰ, ਪਟਿਆਲਾ ਅਤੇ ਫਰੀਦਕੋਟ ਵਿਖੇ ਕ੍ਰਮਵਾਰ 360, 560 ਅਤੇ 400 ਆਕਸੀਜਨ ਬੈੱਡ ਮੌਜੂਦ ਹਨ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਅੰਮ੍ਰਿਤਸਰ ਵਿਚ 280 ਆਈ.ਸੀ.ਯੂ. ਬੈੱਡ ਹਨ ਅਤੇ ਪਟਿਆਲਾ ਵਿਚ ਅਜਿਹੇ 280 ਬੈੱਡ ਹਨ ਜਦਕਿ ਅੰਮ੍ਰਿਤਸਰ ਵਿਚ 165 ਕੋਵਿਡ ਵੈਂਟੀਲੇਟਰ ਬੈੱਡ, ਪਟਿਆਲਾ ਵਿਚ 96 ਅਤੇ ਫਰੀਦਕੋਟ ਵਿਚ 141 ਵੈਂਟੀਲੇਟਰ ਬੈੱਡ ਮੌਜੂਦ ਹਨ।

ਮੁੱਖ ਮੰਤਰੀਆਂ ਦੀ ਵਰਚੁਅਲ ਮੀਟਿੰਗ: ਕੋਵਿਡ-19 ਦੇ ਕੇਸਾਂ ਵਿੱਚ ਵਾਧੇ ਨੂੰ ਵੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੁਲਾਈ ਗਈ ਮੁੱਖ ਮੰਤਰੀਆਂ ਦੀ ਵਰਚੁਅਲ ਮੀਟਿੰਗ ਵਿੱਚ ਸ਼ਿਰਕਤ ਕਰਦਿਆਂ ਭਗਵੰਤ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਪੰਜਾਬ ਨੇ ਕੋਵਿਡ ਮਹਾਂਮਾਰੀ ਦੀ ਨਵੀਂ ਲਹਿਰ ਨਾਲ ਨਜਿੱਠਣ ਲਈ ਕਾਰਗਾਰ ਪ੍ਰਣਾਲੀ ਵਿਕਸਿਤ ਕੀਤੀ ਹੈ।

ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ: ਜਲੰਧਰ ਦੇ ਸਿਵਲ ਸਰਜਨ ਰਣਜੀਤ ਸਿੰਘ ਨੇ ਦੱਸਿਆ ਕਿ ਜਲੰਧਰ ਵਿੱਚ ਸਥਿਤੀ ਬਿਲਕੁਲ ਸਥਿਰ ਹੈ। ਹਸਪਤਾਲ ਵਿੱਚ ਤਿਆਰੀਆਂ ਮੁਕੰਮਲ ਹਨ, ਜਿਸ ਵਿੱਚ ਬਾਲਗਾਂ ਅਤੇ ਬੱਚਿਆਂ ਲਈ ਲੈਵਲ 1 ਅਤੇ ਲੈਵਲ 2 ਬੈੱਡਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਰੋਜ਼ਾਨਾ 2000 ਤੋਂ 25000 ਸੈਂਪਲ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੋਵਿਡ ਨਾਲ ਨਜਿੱਠਣ ਦੀਆਂ ਤਿਆਰੀਆਂ ਵਿੱਚ ਜਲੰਧਰ ਪੰਜਾਬ ਦੇ ਦੂਜੇ ਅਤੇ ਤੀਜੇ ਸ਼ਹਿਰਾਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਜੇਕਰ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਲਈ ਸਟਾਫ਼ ਅਤੇ ਉਨ੍ਹਾਂ ਦੀਆਂ ਟੀਮਾਂ ਪੂਰੀ ਤਰ੍ਹਾਂ ਤਿਆਰ ਹਨ।

ਇਹ ਵੀ ਪੜੋ: ਬੀਜੇਪੀ ਨੇ ਕੈਪਟਨ ਦਾ ਛੱਡਿਆ ਸਾਥ, ਹੁਣ ਪੰਜਾਬ ‘ਚ ਆਉਣ ਵਾਲੀਆਂ ਚੋਣਾਂ ਇਕੱਲੇ ਹੀ ਲੜੇਗੀ ਭਾਜਪਾ !

Last Updated : Apr 28, 2022, 7:00 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.