ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਔਰਤਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸੱਤਾ ਵਿੱਚ ਆਉਂਦੇ ਹੀ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਜਲਦ ਹੀ ਔਰਤਾਂ ਨਾਲ ਕੀਤਾ ਵਾਅਦਾ ਪੂਰਾ ਕਰਨ ਜਾ ਰਹੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਔਰਤਾਂ ਨੂੰ ਜਲਦ ਹੀ 1000 ਰੁਪਏ ਭੱਤਾ ਦੇਣ ਦਾ ਸਾਡਾ ਅਗਲਾ ਕਦਮ ਹੋਵੇਗਾ, ਸਰਕਾਰ ਇਸ 'ਤੇ ਹੀ ਕੰਮ ਕਰ ਰਹੀ ਹੈ।
ਇਹ ਵੀ ਪੜੋ: CM ਮਾਨ ਦਾ ਵੱਡਾ ਬਿਆਨ, ਕਿਹਾ- ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਰਹੇਗੀ ਜਾਰੀ, ਹਰ ਇੱਕ ਨੂੰ ਮਿਲੇਗੀ ਸਜਾ...
ਔਰਤਾਂ ਨਾਲ ਕੀਤਾ ਵਾਅਦਾ ਕੀਤਾ ਜਾਵੇਗਾ ਪੂਰਾ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੋ ਅਸੀਂ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਹੈ, ਉਹ ਵੀ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਸਾਰਾ ਡਾਟਾ ਇਕੱਠਾ ਕਰ ਲਿਆ ਹੈ, ਜਿਵੇਂ ਹੀ ਸਾਡੇ ਸਰੋਤ ਪੂਰੇ ਹੋ ਗਏ, ਸਭ ਤੋਂ ਅਗਲੀ ਗਾਰੰਟੀ ਮਹਿਲਾਵਾਂ ਨੂੰ 1000 ਰੁ. ਦੇਣ ਦੀ ਹੋਵੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਭ੍ਰਿਸ਼ਟਾਚਾਰ 'ਤੇ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾ ਰਹੀ ਹੈ ਅਤੇ ਸਾਡੀ ਸਰਕਾਰ ਇੱਕ ਇਮਾਨਦਾਰ ਸਰਕਾਰ ਹੈ, ਭ੍ਰਿਸ਼ਟਾਚਾਰ ਦੇ ਮੁੱਦੇ 'ਤੇ ਕਿਸੇ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਅਗਨੀਪਥ ਸਕੀਮ ਖ਼ਿਲਾਫ਼ ਮਤਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਫੌਜ ਦੀ ਭਰਤੀ ਲਈ ਅਗਨੀਪਥ ਸਕੀਮ ਜੋ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੀ ਗਈ ਹੈ, ਉਸ ਵਿਰੁੱਧ ਭਲਕੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਲਿਆਂਦਾ ਜਾਵੇਗਾ ਅਤੇ ਇਸ ਪ੍ਰਸਤਾਵ ਦਾ ਕੀ ਤਰੀਕਾ ਹੋਵੇਗਾ ਅਤੇ ਸਾਹਮਣੇ ਰੱਖਿਆ ਜਾਵੇਗਾ।
ਭਲਕੇ ਵਿਧਾਨ ਸਭਾ ਦੀ ਕਾਰਵਾਈ ਵਿੱਚ ਹਰ ਕੋਈ ਸ਼ਾਮਲ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜੀਐਸਟੀ ਬੰਦ ਕਰਨ ਦੇ ਸਬੰਧ ਵਿੱਚ ਉਨ੍ਹਾਂ ਕੇਂਦਰੀ ਵਿੱਤ ਮੰਤਰੀ ਅੱਗੇ ਮੰਗ ਰੱਖੀ ਹੈ ਕਿ ਜੀਐਸਟੀ ਇੱਕ ਸਾਲ ਲਈ ਦਿੱਤਾ ਜਾਵੇ ਤਾਂ ਜੋ ਪੰਜਾਬ ਨੂੰ ਕਰਜ਼ ਤੋਂ ਮੁਕਤ ਕੀਤਾ ਜਾ ਸਕੇ।
ਇਹ ਵੀ ਪੜੋ: ਭਾਜਪਾ ਆਗੂ ਤੇ ਸਾਬਕਾ ਵਿਧਾਇਕ ਨੂੰ ਮਿਲਿਆ ਜਾਨੋਂ ਮਾਰਨ ਦੀਆਂ ਧਮਕੀਆਂ, ਮੰਗੀ ਫਿਰੌਤੀ