ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ (CM BHAGWANT MANN THREATENED TO BLOW UP WITH A BOMB) ਮਿਲੀ ਹੈ। ਇਸਦੇ ਨਾਲ ਹੀ ਜਲੰਧਰ ਦੇ ਰੇਲਵੇ ਸਟੇਸ਼ਨ, ਸੁਲਤਾਨਪੁਰ ਲੋਧੀ ਦਾ ਰੇਲਵੇ ਸਟੇਸ਼ਨ ਅਤੇ ਪੰਜਾਬ ਦੀਆਂ ਹੋਰ ਅਹਿਮ ਥਾਵਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਇੱਕ ਪੱਤਰ ਰਾਹੀਂ ਦਿੱਤੀ ਗਈ ਹੈ। ਇਹ ਧਮਕੀ ਭਰਿਆ ਪੱਤਰ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਦੇ ਮਾਸਟਰ ਨੂੰ ਮਿਲਿਆ ਹੈ। ਇਸ ਧਮਕੀ ਭਰੇ ਪੱਤਰ ਵਿੱਚ ਜੈਸ਼-ਏ-ਮੁਹੰਮਦ ਦਾ ਜ਼ਿਕਰ ਮਿਲਿਆ ਹੈ।
ਇਸ ਮਿਲੇ ਪੱਤਰ ਵਿੱਚ ਜੈਸ਼-ਏ-ਮੁਹੰਮਦ ਵੱਲੋਂ ਸੀਐਮ ਭਗਵੰਤ ਮਾਨ, ਅਕਾਲੀ ਦਲ ਦੇ ਆਗੂਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਧਮਕੀ ਭਰੇ ਪੱਤਰ ਵਿੱਚ 21 ਮਈ ਦੀ ਤਰੀਕ ਲਿਖੀ ਗਈ ਹੈ। ਇਸ ਮਿਲੇ ਪੱਤਰ ਤੋਂ ਬਾਅਦ ਪ੍ਰਸ਼ਾਸਨ ਅਲਟਰ ’ਤੇ ਹੋ ਗਿਆ ਅਤੇ ਮਿਲੇ ਪੱਤਰ ਨੂੰ ਲੈਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਚਿੱਠੀ ਬਾਰੇ ਸੁਲਤਾਨਪੁਰ ਲੋਧੀ ਦੇ ਸਟੇਸ਼ਨ ਮਾਸਟਰ ਰਾਜਵੀਰ ਸਿੰਘ ਨੇ ਦੱਸਿਆ ਕਿ ਡਾਕ ਰਾਹੀਂ ਇਹ ਚਿੱਠੀ ਭੇਜੀ ਗਈ ਸੀ ਅਤੇ ਜਿਉਂ ਹੀ ਉਨ੍ਹਾਂ ਨੂੰ ਇਹ ਚਿੱਠੀ ਪ੍ਰਾਪਤ ਹੋਈ ਤਾਂ ਉਨ੍ਹਾਂ ਸਭ ਪੜ੍ਹ ਕੇ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਧਮਕੀ ਭਰੀ ਚਿੱਠੀ ਵਿੱਚ ਸੀਐਮ ਭਗਵੰਤ ਮਾਨ ਸਣੇ ਸੂਬੇ ਦੇ ਰੇਲਵੇ ਸਟੇਸ਼ਨਾਂ ਤੋਂ ਇਲਾਵਾਂ ਹੋਰ ਥਾਵਾਂ ਨੂੰ ਉਡਾਉਣ ਦੀ ਗੱਲ ਕਹੀ ਗਈ ਸੀ।
ਓਧਰ ਇਸ ਘਟਨਾ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲਦੇ ਹੀ ਰੇਲਵੇ ਸਟੇਸ਼ਨ ’ਤੇ ਪਹੁੰਚ ਗਏ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਨਾਲ ਹੀ ਦੱਸਿਆ ਕਿ ਇਲਾਕੇ ਵਿੱਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ ਤਾਂ ਕਿ ਮਾਮਲੇ ਦੀ ਤੈਅ ਤੱਕ ਪਹੁੰਚਿਆ ਜਾ ਸਕੇ।
ਇਹ ਵੀ ਪੜ੍ਹੋ: ਕੋਵਿਡ 19 ਮਹਾਂਮਾਰੀ ਦੀ ਨਵੀਂ ਲਹਿਰ ਨਾਲ ਨਜਿੱਠਣ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ: ਭਗਵੰਤ ਮਾਨ