ਚੰਡੀਗੜ੍ਹ: ਗੁਜਰਾਤ ਚੋਣਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੁਜਰਾਤ ਗਏ ਹੋਏ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਗੁਜਰਾਤ ਵਿਖੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਗੁਜਰਾਤ ਵਿਖੇ ਚੋਣ ਪ੍ਰਚਾਰ ਕਰਨ ਉੱਤੇ ਲੋਕਾਂ ਨੇ ਉਨ੍ਹਾਂ ਨੂੰ ਟਵੀਟਰ ਉੱਤੇ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ।
ਸੋਸ਼ਲ ਮੀਡੀਆ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੋਕਾਂ ਨੇ ਟ੍ਰੋਲ ਕਰਦੇ ਹੋਏ ਕਿਹਾ ਹੈ ਕਿ ਉਹ ਪਹਿਲਾਂ ਪੰਜਾਬ ਵਿੱਚ ਕੋਈ ਕੰਮ ਕਰ ਲੈਣ। ਉਹ ਗੁਜਰਾਤ ਵਿੱਚ ਕੀ ਕਰ ਰਹੇ ਹਨ। ਉਹ ਪਹਿਲਾਂ ਤੋਂ ਹੀ ਕਾਫੀ ਬਿਹਤਰ ਹੈ। ਇੱਕ ਯੂਜ਼ਰ ਨੇ ਤਾਂ ਇਹ ਤੱਕ ਕਹਿ ਦਿੱਤਾ ਕਿ ਪੰਜਾਬ ਵਿੱਚ ਹਰ ਰੋਜ਼ ਅਪਰਾਧ ਹੋ ਰਹੇ ਹੈ। ਪੰਜਾਬ ਵਿੱਚ ਅਜੇ ਤੱਕ 10 ਘੰਟੇ ਬਿਜਲੀ ਸਪਲਾਈ ਨਹੀਂ ਹੋ ਰਹੀ ਹੈ।
ਗੁਜਰਾਤ ਵਿਖੇ ਚੋਣ ਪ੍ਰਚਾਰ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਜਨਤਕ ਰੈਲੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਜਰਾਤ ਵਿੱਚ ਤਬਦੀਲੀ ਦੀ ਹਵਾ ਵਗ ਰਹੀ ਹੈ। ਉਨ੍ਹਾਂ ਕਿਹਾ ਕਿ 27 ਸਾਲਾਂ ਬਾਅਦ ਇੱਕ ਅਜਿਹਾ ਦ੍ਰਿਸ਼ ਉਭਰਿਆ ਹੈ, ਜਿੱਥੇ ਝਾੜੂ (ਆਮ ਆਦਮੀ ਪਾਰਟੀ) ਸੂਬੇ ਵਿੱਚੋਂ ਕਮਲ (ਭਾਜਪਾ) ਨੂੰ ਬਾਹਰ ਦਾ ਰਸਤਾ ਦਿਖਾਏਗੀ। ਨਾਲ ਹੀ ਸੀਐਮ ਮਾਨ ਪੰਜਾਬ ਅਤੇ ਦਿੱਲੀ ਦੀ ਉਦਾਹਰਣ ਦੇ ਕੇ ਗੁਜਰਾਤ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੇਣ ਦਾ ਦਾਅਵਾ ਕਰ ਰਹੇ ਹਨ।