ਚੰਡੀਗੜ੍ਹ: ਸੂਬੇ ਅੰਦਰ ਬਹੁਤ ਸਾਰੇ ਸਿਆਸੀ ਤੇ ਆਮ ਲੋਕਾਂ ਨੇ ਪੰਚਾਇਤੀ ਜ਼ਮੀਨਾਂ ’ਤੇ ਕਬਜੇ ਕੀਤੇ ਹੋਏ ਹਨ, ਜਿਹਨਾਂ ਨੂੰ ਮਾਨ ਸਰਕਾਰ ਵੱਲੋਂ ਛੁਡਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਕਈ ਵਾਰ ਬੇਨਤੀ ਕੀਤੀ ਜਾ ਚੁੱਕੀ ਹੈ ਕਿ ਜਿਸ ਵੀ ਵਿਅਕਤੀ ਨੇ ਸਰਕਾਰੀ ਜਮੀਨ ’ਤੇ ਕਬਜਾ ਕੀਤਾ ਹੋਇਆ ਹੈ ਉਹ ਆਪਣੇ ਆਪ ਛੱਡ ਦਵੇ ਨਹੀਂ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਕੜੀ ਤਹਿਤ ਬਹੁਤ ਸਾਰੇ ਲੋਕਾਂ ਨੇ ਤਾਂ ਕਬਜੇ ਛੱਡ ਦਿੱਤੇ ਹਨ, ਪਰ ਕੁਝ ਲੋਕ ਅਜੇ ਵੀ ਕਬਜੇ ਨਹੀਂ ਛੱਡ ਰਹੇ ਹਨ, ਇਸ ਹੀ ਤਹਿਤ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਲੋਕਾਂ ਨੂੰ ਚਿਤਾਵਨੀ ਦਿੱਤੀ ਹੈ।
ਇਹ ਵੀ ਪੜੋ: ਸਰਕਾਰੀ ਜ਼ਮੀਨ ਤੋਂ ਕਬਜ਼ਾ ਛੱਡਣ ਵਾਲੇ ਪਰਿਵਾਰ ਦਾ ਪੰਚਾਇਤ ਮੰਤਰੀ ਵੱਲੋਂ ਸਨਮਾਨ
ਮਾਨ ਨੇ ਦਿੱਤੀ ਚਿਤਾਵਨੀ: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ‘ਜਿਹੜੇ ਵਿਅਕਤੀਆਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਤੇ ਨਾਜਇਜ਼ ਕਬਜ਼ੇ (Illegal occupation of government or panchayat lands) ਕੀਤੇ ਹੋਏ ਨੇ ਭਾਂਵੇ ਓਹ ਰਾਜਨੀਤਕ ਲੋਕ ਨੇ ਜਾਂ ਅਫਸਰ ਨੇ ਜਾਂ ਫੇਰ ਕੋਈ ਰਸੂਖਦਾਰ ਲੋਕ ਨੇ..ਓਹਨਾਂ ਨੂੰ ਮੈਂ ਅਪੀਲ ਕਰਦਾ ਹਾਂ ਕਿ 31 ਮਈ ਤੱਕ ਆਪਣੇ ਨਜਾਇਜ਼ ਕਬਜ਼ੇ ਛੱਡ ਕੇ ਜ਼ਮੀਨਾਂ ਸਰਕਾਰ ਨੂੰ ਦੇ ਦੇਣ, ਨਹੀਂ ਤਾਂ ਪੁਰਾਣੇ ਖ਼ਰਚੇ ਅਤੇ ਨਵੇਂ ਪਰਚੇ ਪਾਏ ਜਾ ਸਕਦੇ ਨੇ’
-
ਜਿਹੜੇ ਵਿਅਕਤੀਆਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਤੇ ਨਾਜਇਜ਼ ਕਬਜ਼ੇ ਕੀਤੇ ਹੋਏ ਨੇ ਭਾਂਵੇ ਓਹ ਰਾਜਨੀਤਕ ਲੋਕ ਨੇ ਜਾਂ ਅਫਸਰ ਨੇ ਜਾਂ ਫੇਰ ਕੋਈ ਰਸੂਖਦਾਰ ਲੋਕ ਨੇ..ਓਹਨਾਂ ਨੂੰ ਮੈਂ ਅਪੀਲ ਕਰਦਾ ਹਾਂ ਕਿ 31 ਮਈ ਤੱਕ ਆਪਣੇ ਨਜਾਇਜ਼ ਕਬਜ਼ੇ ਛੱਡ ਕੇ ਜ਼ਮੀਨਾਂ ਸਰਕਾਰ ਨੂੰ ਦੇ ਦੇਣ .ਨਹੀਂ ਤਾਂ ਪੁਰਾਣੇ ਖ਼ਰਚੇ ਅਤੇ ਨਵੇਂ ਪਰਚੇ ਪਾਏ ਜਾ ਸਕਦੇ ਨੇ
— Bhagwant Mann (@BhagwantMann) May 11, 2022 " class="align-text-top noRightClick twitterSection" data="
">ਜਿਹੜੇ ਵਿਅਕਤੀਆਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਤੇ ਨਾਜਇਜ਼ ਕਬਜ਼ੇ ਕੀਤੇ ਹੋਏ ਨੇ ਭਾਂਵੇ ਓਹ ਰਾਜਨੀਤਕ ਲੋਕ ਨੇ ਜਾਂ ਅਫਸਰ ਨੇ ਜਾਂ ਫੇਰ ਕੋਈ ਰਸੂਖਦਾਰ ਲੋਕ ਨੇ..ਓਹਨਾਂ ਨੂੰ ਮੈਂ ਅਪੀਲ ਕਰਦਾ ਹਾਂ ਕਿ 31 ਮਈ ਤੱਕ ਆਪਣੇ ਨਜਾਇਜ਼ ਕਬਜ਼ੇ ਛੱਡ ਕੇ ਜ਼ਮੀਨਾਂ ਸਰਕਾਰ ਨੂੰ ਦੇ ਦੇਣ .ਨਹੀਂ ਤਾਂ ਪੁਰਾਣੇ ਖ਼ਰਚੇ ਅਤੇ ਨਵੇਂ ਪਰਚੇ ਪਾਏ ਜਾ ਸਕਦੇ ਨੇ
— Bhagwant Mann (@BhagwantMann) May 11, 2022ਜਿਹੜੇ ਵਿਅਕਤੀਆਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਤੇ ਨਾਜਇਜ਼ ਕਬਜ਼ੇ ਕੀਤੇ ਹੋਏ ਨੇ ਭਾਂਵੇ ਓਹ ਰਾਜਨੀਤਕ ਲੋਕ ਨੇ ਜਾਂ ਅਫਸਰ ਨੇ ਜਾਂ ਫੇਰ ਕੋਈ ਰਸੂਖਦਾਰ ਲੋਕ ਨੇ..ਓਹਨਾਂ ਨੂੰ ਮੈਂ ਅਪੀਲ ਕਰਦਾ ਹਾਂ ਕਿ 31 ਮਈ ਤੱਕ ਆਪਣੇ ਨਜਾਇਜ਼ ਕਬਜ਼ੇ ਛੱਡ ਕੇ ਜ਼ਮੀਨਾਂ ਸਰਕਾਰ ਨੂੰ ਦੇ ਦੇਣ .ਨਹੀਂ ਤਾਂ ਪੁਰਾਣੇ ਖ਼ਰਚੇ ਅਤੇ ਨਵੇਂ ਪਰਚੇ ਪਾਏ ਜਾ ਸਕਦੇ ਨੇ
— Bhagwant Mann (@BhagwantMann) May 11, 2022
ਐਕਸ਼ਨ ’ਚ ਹਨ ਪੰਚਾਇਤ ਮੰਤਰੀ: ਦੱਸ ਦਈਏ ਕਿ ਪੰਚਾਇਤ ਮੰਤਰੀ ਵੱਲੋਂ ਲਗਾਤਾਰ ਨਾਜਾਇਜ਼ ਕਬਜੇ ਛੁਡਵਾਏ ਜਾ ਰਹੇ ਹਨ ਤੇ ਪੰਚਾਇਤ ਮੰਤਰੀ ਨੇ ਕਿਹਾ ਸੀ ਕਿ ਬਹੁਤੀਆਂ ਜ਼ਮੀਨਾਂ ਖੇਤੀਬਾੜੀ ਵਾਲੀਆਂ ਹਨ, ਜੋਕਿ ਖਾਲੀ ਕਰਵਾ ਕੇ ਖੁੱਲੀ ਬੋਲੀ ਤੇ ਪਾਰਦਰਸ਼ੀ ਢੰਗ ਨਾਲ ਠੇਕੇ 'ਤੇ ਦਿੱਤੀਆਂ ਜਾਣਗੀਆਂ।
ਜਦਕਿ ਅੰਮ੍ਰਿਤਸਰ, ਲੁਧਿਆਣਾ ਤੇ ਇੱਕ ਦੋ ਹੋਰ ਸ਼ਹਿਰਾਂ 'ਚ ਸਨਅਤੀ ਖੇਤਰ ਦੀਆਂ ਵੀ ਜ਼ਮੀਨਾਂ ਹਨ, ਜਿਨ੍ਹਾਂ 'ਤੇ ਸਨਅਤਾਂ ਲਾਈਆਂ ਜਾਣਗੀਆਂ। ਕੁਲਦੀਪ ਧਾਲੀਵਾਲ ਨੇ ਨਜਾਇਜ਼ ਕਾਬਜ਼ਕਾਰਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਉਹ ਖ਼ੁਦ ਹੀ ਅਜਿਹੇ ਕਬਜ਼ੇ ਛੱਡ ਦੇਣ ਪਰੰਤੂ ਅਜਿਹਾ ਨਾ ਹੋਣ 'ਤੇ ਪੰਜਾਬ ਸਰਕਾਰ ਸਖ਼ਤ ਕਾਨੂੰਨੀ ਕਾਰਵਾਈ ਵੀ ਕਰੇਗੀ। ਉਨ੍ਹਾਂ ਨੇ ਹੋਰ ਕਿਹਾ ਕਿ ਜਿਹੜੀਆਂ ਜ਼ਮੀਨਾਂ ਦੇ ਕੇਸ ਅਦਾਲਤਾਂ 'ਚ ਚੱਲਦੇ ਹਨ, ਉਸ ਲਈ ਸੀਨੀਅਰ ਵਕੀਲਾਂ ਦੀਆਂ ਸੇਵਾਵਾਂ ਲੈਕੇ ਕੇਸ ਜਿੱਤੇ ਜਾਣਗੇ।
ਇਹ ਵੀ ਪੜੋ: ਡੇਰਾ ਸਿਰਸਾ ਮੁਖੀ ਦੀ ਜ਼ਮਾਨਤ ਅਰਜ਼ੀ 'ਤੇ ਅੱਜ ਹੋਵੇਗੀ ਸੁਣਵਾਈ