ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨਾਲ ਮੁਲਾਕਾਤ (CM Bhagwant Mann will call on President) ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਯਾਨੀ ਅੱਜ ਸਵੇਰੇ 11 ਵਜੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਦੁਪਹਿਰ 12:30 ਵਜੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ ਮੁਲਾਕਾਤ ਕਰਨਗੇ।
ਇਹ ਹੋ ਸਕਦੇ ਹਨ ਮੁੱਦੇ: ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਗੇ ਪੰਜਾਬ ਨੂੰ ਵਿਸ਼ੇਸ਼ ਪੈਕੇਜ਼ ਦੇਣ ਦੀ ਮੰਗ ਅਤੇ ਬੀਐਸਐਫ ਦਾ ਦਾਇਰਾ ਘਟਾਉਣ ਸਬੰਧੀ ਗੱਲਬਾਤ ਕਰ ਸਕਦੇ ਹਨ। ਇਸ ਤੋਂ ਇਲਾਵਾ ਕਈ ਹੋਰ ਅਹਿਮ ਮੁੱਦਿਆ ’ਤੇ ਵੀ ਚਰਚਾ ਸੰਭਵ ਹੈ।
ਇਹ ਵੀ ਪੜੋ: ਵਾਅਦਿਆਂ ਨੂੰ ਪੂਰਾ ਕਰਨ ਲਈ ਹੁਣ ਭਗਵੰਤ ਮਾਨ ਸਰਕਾਰ ਨੇ ਲੋਕਾਂ ਤੋਂ ਮੰਗਿਆ ਸਮਾਂ
ਤੁਹਾਨੂੰ ਦੱਸ ਦਈਏ ਕਿ ਹਾਲ ਹੀ ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਜ਼ਬਰਦਸਤ ਜਿੱਤ ਮਿਲੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ 117 ਵਿੱਚੋਂ 92 ਸੀਟਾਂ ਜਿੱਤੀਆਂ ਹਨ। ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਨੇ ਕਈ ਅਹਿਮ ਫੈਸਲੇ ਲਏ ਹਨ। ਜਿਸ ਵਿੱਚ ਇੱਕ ਵਿਧਾਇਕ ਇੱਕ ਪੈਨਸ਼ਨ, ਭ੍ਰਿਸ਼ਟਾਚਾਰ ਨੂੰ ਰੋਕਣ ਲਈ ਹੈਲਪਲਾਈਨ ਨੰਬਰ, ਪ੍ਰਾਈਵੇਟ ਸਕੂਲਾਂ ਵਿੱਚ ਫੀਸਾਂ ਨਾ ਵਧਾਉਣ ਦਾ ਫੈਸਲਾ ਆਦਿ ਸ਼ਾਮਲ ਹਨ।
ਇਸ ਤੋਂ ਇਲਾਵਾ 25 ਹਜ਼ਾਰ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਵਾਅਦਾ, ਇਸ ਦੇ ਨਾਲ ਹੀ 35 ਹਜ਼ਾਰ ਕੱਚੇ ਮੁਲਾਜ਼ਮ ਪੱਕੇ ਕਰਨ ਦਾ ਐਲਾਨ ਵੀ ਸ਼ਾਮਲ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਵਲੋਂ ਗਰੀਬਾਂ ਨੂੰ ਡੋਰ ਸਟੈਪ ਰਾਸ਼ਨ ਦੀ ਸੁਵਿਧਾ ਦਾ ਵੀ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਗੈਂਗਸਟਰਾਂ ਨੂੰ ਖਤਮ ਕਰਨ ਲਈ ਮਾਨ ਸਰਕਾਰ ਵਲੋਂ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਵੀ ਗਠਨ ਕੀਤਾ ਗਿਆ ਹੈ।
ਇਹ ਵੀ ਪੜੋ: ਸ਼ਾਹਬਾਜ਼ ਸ਼ਰੀਫ ਨਿਰਵਿਰੋਧ ਚੁਣੇ ਗਏ ਪਾਕਿਸਤਾਨ ਦੇ ਪ੍ਰਧਾਨ ਮੰਤਰੀ