ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਕਈ ਲੋਕਾਂ ਨਾਲ ਮੀਟਿੰਗ ਕੀਤੀ ਹੈ। ਪੰਜਾਬ ਭਵਨ ਤੋਂ ਬਾਹਰ ਆਉਂਦਿਆਂ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੰਨੇ ਦੀ ਅਦਾਇਗੀ ਬਕਾਇਆ ਸੀ, ਉਨ੍ਹਾਂ ਦੀਆਂ ਜੋ ਵੀ ਮੰਗਾਂ ਮੰਨ ਲਈਆਂ ਗਈਆਂ ਹਨ ਅਤੇ ਗੰਨੇ ਦਾ ਸਮਰਥਨ ਮੁੱਲ ਤੈਅ ਕੀਤਾ ਗਿਆ ਹੈ ਜੋ ਕਿ 380 ਰੁਪਏ ਪ੍ਰਤੀ ਕੁਇੰਟਲ ਦੇਣ ਦਾ ਐਲਾਨ ਕੀਤਾ ਹੈ।
ਜੋ ਵੀ ਉਨ੍ਹਾਂ ਦੀ ਬਣਦੀ ਅਦਾਇਗੀ ਕੀਤੀ ਜਾਵੇਗੀ। ਉਸ ਦੇ ਨਾਲ ਹੀ ਇੰਡਸਟਰੀ ਦੇ ਲੋਕਾਂ ਨਾਲ ਵੀ ਮੀਟਿੰਗ ਹੋਈ ਹੈ, ਜਿਸ 'ਚ ਹੌਜ਼ਰੀ ਇੰਡਸਟਰੀ ਦੇ ਮਾਲਕਾਂ, ਆਈ.ਟੀ., ਆਈ. ਸੁਖਦ ਬਾਮਹਾਲ 'ਚ ਮੀਟਿੰਗ ਹੋਈ, ਜਿਸ 'ਚ ਇੰਡਸਟਰੀ ਵਾਲਿਆਂ ਨੇ ਇਹ ਵੀ ਦੱਸਿਆ ਕਿ 4 ਫੀਸਦੀ ਇੰਡਸਟਰੀ ਰੈੱਡ ਜ਼ੋਨ 'ਚ ਹੈ, ਬਾਕੀ 96 ਫੀਸਦੀ ਇੰਡਸਟਰੀਆਂ ਨੂੰ ਵੀ ਇਸ ਦਾ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ, ਅਸੀਂ ਠੀਕ ਕਰ ਰਹੇ ਹਾਂ।
ਖੇਡਾਂ ਬਾਰੇ ਗੱਲਬਾਤ ਕਰਦਿਆਂ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਾਡੇ ਵੱਲੋਂ ਕਰਵਾਈਆਂ ਗਈਆਂ 'ਖੇਡਾ ਵਤਨ ਪੰਜਾਬ ਦੀਆ' ਖੇਡਾਂ ਵਿੱਚ 60 ਹਜਾਰ ਦੇ ਕਰੀਬ ਖਿਡਾਰੀਆਂ ਨੇ ਭਾਗ ਲਿਆ ਅਤੇ ਸਮਾਪਤੀ ਸਮਾਰੋਹ 1 ਨਵੰਬਰ ਨੂੰ ਲੁਧਿਆਣਾ ਵਿਖੇ ਹੋਣ ਜਾ ਰਿਹਾ ਹੈ। ਇਸ ਮੌਕੇ ਬੋਲਦਿਆਂ ਉਨ੍ਹਾਂ ਖੇਡਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਅਤੇ ਐਵਾਰਡਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਅਸੀਂ ਵਕੀਲਾਂ ਨਾਲ ਗੱਲਬਾਤ ਕਰਕੇ 1158 ਲੈਕਚਰਾਰਾਂ ਨੂੰ ਨੌਕਰੀਆਂ ਦੇਣ ਲਈ ਪਹਿਲ ਕਦਮੀ ਕੀਤੀ ਜੈਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ 14 ਅਕਤੂਬਰ ਨੂੰ ਐਸ.ਵਾਈ.ਐਲ (SYL) ਦੇ ਮੁੱਦੇ 'ਤੇ ਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਕਰਨ ਜਾ ਰਹੇ ਹਨ। ਅਸੀਂ ਆਪਣੀਆਂ ਸਾਰੀਆਂ ਤਿਆਰੀਆਂ ਨਾਲ ਅੱਗੇ ਵਧਾਂਗੇ, ਉਨ੍ਹਾਂ ਦੀਆਂ ਮੁਸ਼ਕਲਾਂ ਕੀ ਹਨ, ਅਸੀਂ ਉਨ੍ਹਾਂ ਨੂੰ ਦੱਸਾਂਗੇ, ਪਰ ਅਸੀਂ ਸਾਰਾ ਹੋਮਵਰਕ ਕਰਕੇ ਜਾਵਾਗੇ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਕਿਸਾਨਾਂ ਦੀਆਂ ਲਗਭਗ ਸਾਰੀਆਂ ਮੰਗਾਂ ਮੰਨ ਲਈਆਂ ਹਨ, ਪਰ ਇਸ ਦੇ ਬਾਵਜੂਦ ਵੀ ਕਿਸਾਨਾਂ ਵੱਲੋ ਵਿਰੋਧ ਕੀਤਾ ਜਾ ਰਿਹਾ ਹੈ। ਸਰਕਾਰੀ ਕੰਮ ਇਸ ਤਰ੍ਹਾਂ ਨਹੀਂ ਹੁੰਦੇ, ਕਾਗਜ਼ੀ ਕਾਰਵਾਈ ਹੋਣ ਵਿਚ ਥੋੜ੍ਹਾ ਸਮਾਂ ਲੱਗਦਾ ਹੈ। ਮਾਨ, ਪੰਜਾਬ ਸਰਕਾਰ ਬਨਾਮ ਰਾਜਪਾਲ ਨੇ ਚੱਲ ਰਹੀ ਲੜਾਈ ਬਾਰੇ ਕਿਹਾ ਕਿ ਸਾਡੀ ਲੜਾਈ ਰਾਜਪਾਲ ਨਾਲ ਨਹੀਂ ਹੈ, ਸਾਡੀ ਲੜਾਈ ਭ੍ਰਿਸ਼ਟਾਚਾਰ ਵਿਰੁੱਧ ਹੈ, ਸਾਡੀ ਲੜਾਈ ਬੇਰੁਜ਼ਗਾਰੀ ਵਿਰੁੱਧ ਹੈ, ਸਾਡੀ ਲੜਾਈ ਨਸ਼ਿਆਂ ਵਿਰੁੱਧ ਹੈ।
ਇਹ ਵੀ ਪੜ੍ਹੋ:- ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ, ਬਾਕੀ 28000 ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਛੇਤੀ ਹੋਣਗੀਆਂ ਰੈਗੂਲਰ