ETV Bharat / city

ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਹਫੜਾ-ਦਫੜੀ ਦਾ ਮਾਹੌਲ, CM ਨੇ ਕੀਤੀ ਸ਼ਾਂਤੀ ਦੀ ਅਪੀਲ

ਕੋਰੋਨਾ ਵਾਇਰਸ ਕਾਰਨ ਸੂਬੇ ਦੇ ਹਾਲਾਤਾਂ ਨੂੰ ਵੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ।

CM ਨੇ ਕੀਤੀ ਸ਼ਾਂਤੀ ਦੀ ਅਪੀਲ
CM ਨੇ ਕੀਤੀ ਸ਼ਾਂਤੀ ਦੀ ਅਪੀਲ
author img

By

Published : Mar 20, 2020, 7:23 PM IST

ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਚਲਦੇ ਦੇਸ਼ ਭਰ 'ਚ ਹਾਹਾਕਾਰ ਦੀ ਸਥਿਤੀ ਪੈਦਾ ਹੋ ਗਈ ਹੈ। ਹਰ ਕੋਈ ਤਾਲਾਬੰਦੀ ਦੀ ਖ਼ਬਰ ਨੂੰ ਸੁਣ ਕੇ ਘਬਰਾ ਗਿਆ ਹੈ। ਅਜਿਹੀ ਸਥਿਤੀ 'ਚ ਹਾਲਾਤ ਇਹ ਬਣ ਗਏ ਹਨ ਕਿ ਹੁਣ ਲੋਕ ਰਾਸ਼ਨ, ਸਬਜ਼ੀ, ਤੇਲ ਵਰਗੀਆਂ ਜ਼ਰੂਰਤ ਦੀਆਂ ਚੀਜ਼ਾਂ ਪਹਿਲਾਂ ਹੀ ਆਪਣੇ ਘਰਾਂ 'ਚ ਸਟੋਰ ਕਰਕੇ ਰੱਖ ਰਹੇ ਹਨ। ਸੂਬੇ ਦੇ ਅਜਿਹੇ ਹਾਲਾਤਾਂ ਨੂੰ ਵੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ।

  • There is no shortage of food and essential items in Punjab & no one needs to worry about their availability. There have been some rumours which have led to panic purchase in some areas. I urge all to not panic and stay safe. We are working round the clock for you. #COVID2019 pic.twitter.com/uijTo3Kf1l

    — Capt.Amarinder Singh (@capt_amarinder) March 20, 2020 " class="align-text-top noRightClick twitterSection" data=" ">

ਉਨ੍ਹਾਂ ਟਵੀਟ ਕਰ ਕਿਹਾ ਕਿ ਪੰਜਾਬ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਅਤੇ ਜ਼ਰੂਰੀ ਵਸਤਾਂ ਦੀ ਘਾਟ ਨਹੀਂ ਹੈ ਤੇ ਨਾ ਹੀ ਕਿਸੇ ਨੂੰ ਉਨ੍ਹਾਂ ਦੀ ਉਪਲੱਬਧਤਾ ਬਾਰੇ ਚਿੰਤਾ ਕਰਨ ਦੀ ਲੋੜ ਹੈ। ਕੁਝ ਅਫ਼ਵਾਹਾਂ ਕਾਰਨ ਕੁਝ ਖੇਤਰਾਂ ਵਿੱਚ ਦਹਿਸ਼ਤ ਫੈਲ ਗਈ ਹੈ। ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ, 'ਤੁਸੀਂ ਘਬਰਾਓ ਨਾ ਅਤੇ ਸੁਰੱਖਿਅਤ ਰਹੋ। ਅਸੀਂ ਤੁਹਾਡੇ ਲਈ 24 ਘੰਟੇ ਕੰਮ ਕਰ ਰਹੇ ਹਾਂ।'

ਜ਼ਿਕਰਯੋਗ ਹੈ ਕਿ ਪੰਜਾਬ ਨੇ ਫ਼ਤਿਹਗੜ੍ਹ ਸਾਹਿਬ, ਹੁਸ਼ਿਆਰਪੁਰ ਤੇ ਚੰਡੀਗੜ੍ਹ 'ਚ ਧਾਰਾ 144 ਲਗਾ ਦਿੱਤੀ ਗਈ ਹੈ। ਕੋਰੋਨਾ ਵਾਇਰਸ ਦੇ ਪੰਜਾਬ ਵਿੱਚ 2 ਤੋ ਵੱਧ ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿਵ ਆ ਚੁੱਕੀ ਹੈ। ਕੋਰੋਨਾ ਨਾਲ ਇੱਕ ਪਿੰਡ ਪਠਲਾਵਾ ਦਾ ਵਾਸੀ ਬਜ਼ੁਰਗ, ਜੋ ਹਾਲ ਹੀ 'ਚ ਵਿਦੇਸ਼ ਤੋਂ ਵਾਪਸ ਆਇਆ ਸੀ, ਉਸ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਵਿਦੇਸ਼ਾਂ ਤੋਂ ਵਾਪਸ ਪਰਤਣ ਵਾਲੇ 152 ਸ਼ੱਕੀਆਂ ਨੂੰ ਮੋਹਾਲੀ ਵਿਖੇ ਨਿਗਰਾਨੀ ਹੇਠ ਰੱਖਿਆ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.