ETV Bharat / city

ਜਨਤਕ ਤੌਰ 'ਤੇ ਪਾਰਟੀ ਦਾ ਵਿਰੋਧ ਕਰਨ ਵਾਲੇ ਪਾਰਟੀ ਨੂੰ ਕਹਿ ਸਕਦੇ ਹਨ ਅਲਵਿਦਾ- ਕੈਪਟਨ - ਕਾਂਗਰਸ ਵਰਕਿੰਗ ਕਮੇਟੀ

ਮੁੱਖ ਮੰਤਰੀ ਕੈਪਟਨ ਨੇ ਕਿਹਾ ਕਿ ਪਾਰਟੀ ਦੇ ਅੰਦਰੂਨੀ ਮਾਮਲਿਆਂ ਨੂੰ ਜਨਤਕ ਮੰਚਾਂ ਉੱਤੇ ਨਹੀਂ ਚੁੱਕਿਆ ਜਾ ਸਕਦਾ। ਜੇ ਕਰ ਕੋਈ ਆਗੂ ਮੁੱਦਿਆਂ ਨੂੰ ਜਨਤਕ ਕਰਨਾ ਚਾਹੁੰਦਾ ਹੈ ਤਾਂ ਉਹ ਪਾਰਚੀ ਛੱਡ ਸਕਦਾ ਹੈ।

ਮੁੱਖ ਮੰਤਰੀ ਕੈਪਟਨ
ਮੁੱਖ ਮੰਤਰੀ ਕੈਪਟਨ
author img

By

Published : Nov 26, 2020, 8:56 PM IST

ਚੰਡੀਗੜ੍ਹ: ਕਾਂਗਰਸ ਅੰਦਰ ਅੰਦਰੂਨੀ ਲੋਕਤੰਤਰ ਦੀ ਘਾਟ ਦੇ ਦੋਸ਼ਾਂ ਨੂੰ ਖਾਰਜ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰ ਕੋਈ ਆਪਣੇ ਸ਼ਿਕਵੇ ਪਾਰਟੀ ਪ੍ਰਧਾਨ ਜਾਂ ਵਰਕਿੰਗ ਕਮੇਟੀ ਕੋਲ ਚੁੱਕਣ ਲਈ ਆਜ਼ਾਦ ਹੈ ਪਰ ਪਾਰਟੀ ਦੇ ਅੰਦਰੂਨੀ ਮਾਮਲਿਆਂ ਨੂੰ ਜਨਤਕ ਮੰਚਾਂ ਉੱਤੇ ਨਹੀਂ ਚੁੱਕਿਆ ਜਾ ਸਕਦਾ।

ਜਨਤਕ ਅਸਹਿਮਤੀ ਦੀਆਂ ਰਿਪੋਰਟਾਂ ਵਿਚਕਾਰ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ''ਜੇ ਤੁਸੀਂ ਕਾਂਗਰਸੀ ਹੋ ਤਾਂ ਤੁਸੀਂ ਪਾਰਟੀ ਦੇ ਕੰਮਕਾਜ ਵਿੱਚ ਕਿਸੇ ਵੀ ਮੁਸ਼ਕਲ ਲਈ ਪਾਰਟੀ ਪ੍ਰਧਾਨ ਜਾਂ ਕਾਂਗਰਸ ਵਰਕਿੰਗ ਕਮੇਟੀ ਕੋਲ ਜਾ ਸਕਦੇ ਹੋ ਪਰ ਤੁਹਾਨੂੰ ਆਪਣੇ ਸ਼ਿਕਵੇ ਖੁੱਲ੍ਹੇਆਮ ਜ਼ਾਹਰ ਨਹੀਂ ਕਰਨੇ ਚਾਹੀਦੇ। ਜੇ ਤੁਸੀਂ ਅਜਿਹਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਪਾਰਟੀ ਛੱਡ ਦੇਣੀ ਚਾਹੀਦੀ ਹੈ।''

ਮੁੱਖ ਮੰਤਰੀ ਕੈਪਟਨ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਹ ਸਬਕ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਕੋਲੋ ਸਿੱਖਿਆ ਸੀ ਜਦੋਂ ਉਹ ਕਾਂਗਰਸ ਤੋਂ ਸੰਸਦ ਮੈਂਬਰ ਸਨ। ਇੰਦਰਾ ਗਾਂਧੀ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਪਾਰਟੀ ਦੇ ਅੰਦਰੂਨੀ ਮਸਲੇ ਪਾਰਟੀ ਦੇ ਅੰਦਰ ਹੀ ਰਹਿਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਵਿਰੋਧ 'ਚ ਆਵਾਜ਼ ਚੁੱਕਣ ਵਾਲੇ ਕਿਸੇ ਵੀ ਵਿਅਕਤੀ ਨੂੰ ਸਜ਼ਾ ਨਹੀਂ ਦਿੱਤੀ, ਪਰ ਅਸਲ ਵਿੱਚ ਉਨ੍ਹਾਂ ਵੱਲੋਂ ਉਸ ਵੇਲੇ ਵੱਖ-ਵੱਖ ਕਮੇਟੀਆਂ ਦਾ ਮੈਂਬਰ ਬਣਾਉਣਾ ਸੁਧਾਰ ਲਿਆਉਣ ਖਾਤਰ ਲੋਕਤੰਤਰ ਦੀ ਸੱਚੀ ਭਾਵਨਾ ਤਹਿਤ ਚੁੱਕਿਆ ਗਿਆ ਕਦਮ ਸੀ।

ਬਿਹਾਰ ਚੋਣ ਨਤੀਜਿਆਂ ਦੀ ਰੌਸ਼ਨੀ ਵਿੱਚ ਪਾਰਟੀ ਲੀਡਰਸ਼ਿਪ ਵਿੱਚ ਤਬਦੀਲੀ ਦੇ ਸੁਝਾਵਾਂ ਨੂੰ ਰੱਦ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੋਨੀਆ ਗਾਂਧੀ ਜਦੋਂ ਤੱਕ ਚਾਹੁੰਦੇ ਹਨ, ਉਦੋਂ ਤੱਕ ਪਾਰਟੀ ਮੁੱਖੀ ਬਣੇ ਰਹਿ ਸਕਦੇ ਹਨ। ਉਨ੍ਹਾਂ ਤੋਂ ਬਾਅਦ ਹੀ ਨਵਾਂ ਆਗੂ ਚੁਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਮੇਂ ਤਬਦੀਲੀ ਦੀ ਕੋਈ ਲੋੜ ਨਹੀਂ। ਬਿਹਾਰ ਚੋਣ ਨਤੀਜਿਆਂ ਬਾਰੇ ਡੂੰਘਾਈ ਵਿੱਚ ਪੜਚੋਲ ਕਰਨ ਦੀ ਲੋੜ ਨਹੀਂ।

ਮੁੱਖ ਮੰਤਰੀ ਨੇ ਕਿਹਾ ਕਿ ਹਾਰਾਂ ਅਤੇ ਜਿੱਤਾਂ ਅਸਲ ਲੋਕਤੰਤਰ ਦੀ ਪ੍ਰਕਿਰਿਆ ਦਾ ਹਿੱਸਾ ਹਨ ਅਤੇ ਖੁਸ਼ਕਿਸਮਤੀ ਨਾਲ ਇਹ ਭਾਰਤ ਵਿੱਚ ਵਾਪਰਦਾ ਹੈ। ਉਨ੍ਹਾਂ ਕਿਹਾ ਕਿ ਅਮਰੀਕੀ ਲੋਕਤੰਤਰ ਦੇ ਉਲਟ ਭਾਰਤ ਵਿੱਚ ਇਕ ਸੱਚੀ ਜਮਹੂਰੀਅਤ ਹੈ ਜਿੱਥੇ ਰਾਜਸੀ ਉਤਰਾਅ-ਚੜਾਅ ਇਸ ਦਾ ਹਿੱਸਾ ਹਨ। ਉਨ੍ਹਾਂ ਉਹ ਵੇਲਾ ਚੇਤਾ ਕੀਤਾ ਜਦੋਂ ਸੰਸਦ ਵਿੱਚ ਭਾਜਪਾ ਦੇ ਦੋ ਹੀ ਮੈਂਬਰ ਸਨ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ 2024 ਵਿੱਚ ਸੱਤਾ 'ਚ ਵਾਪਸੀ ਕਰੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.