ETV Bharat / city

'ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ ਦਾ ਰੱਖਿਆ ਨੀਂਹ ਪੱਥਰ'

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਵਰਚੂਅਲ ਤੌਰ ਉੱਤੇ ਸ੍ਰੀ ਗੁਰੂ ਤੇਗ਼ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ, ਤਰਨ ਤਾਰਨ ਦਾ ਨੀਂਹ ਪੱਥਰ ਰੱਖਿਆ। ਇਸੇ ਦੌਰਾਨ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਇਸ ਸੰਸਥਾ ਨੂੰ ਸਮੇਂ ਸਿਰ ਕਾਰਜਸ਼ੀਲ ਕਰਨ ਲਈ ਢੁਕਵੇਂ ਫੰਡ ਯਕੀਨੀ ਬਣਾਉਣ ਦੇ ਹੁਕਮ ਦਿੱਤੇ।

CM ਕੈਪਟਨ ਨੇ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ ਦਾ ਰੱਖਿਆ ਨੀਂਹ ਪੱਥਰ

author img

By

Published : Aug 27, 2021, 7:31 PM IST

ਚੰਡੀਗੜ੍ਹ: ਇਸ ਮੌਕੇ ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਨੇ ਤੇ ਚਾਂਦੀ ਦੇ ਯਾਦਗਾਰੀ ਸਿੱਕੇ ਵੀ ਜਾਰੀ ਕੀਤੇ। ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਸੂਬੇ ਵਿਚ ਵਿਦਿਅਕ ਪ੍ਰਾਜੈਕਟਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਆਲਮੀ ਪੱਧਰ ਦੀ ਮੁਕਾਬਲੇਬਾਜ਼ੀ ਦੇ ਯੋਗ ਬਣਾਉਣ ਲਈ ਸਿੱਖਿਆ ਨੂੰ ਸਭ ਤੋਂ ਮਹੱਤਵਪੂਰਨ ਖੇਤਰ ਦੱਸਿਆ।

  • To mark 400th Prakash Purb of Sri Guru Tegh Bahadur Ji, Punjab CM @capt_amarinder virtually lays foundation stone of Sri Guru Tegh Bahadur State University of Law, Tarn Taran, launches commemorative gold & silver coins. Asks Finance Dept to ensure sufficient funds for university. pic.twitter.com/AqncRi43vQ

    — Raveen Thukral (@RT_MediaAdvPBCM) August 27, 2021 " class="align-text-top noRightClick twitterSection" data=" ">

ਮੁੱਖ ਮੰਤਰੀ ਨੇ ਸਕੂਲ ਸਿੱਖਿਆ ’ਚ ਪੰਜਾਬ ਨੂੰ ਮੁਲਕ ਦਾ ਅੱਵਲ ਸੂਬਾ ਬਣਾਉਣ ਲਈ ਸਿੱਖਿਆ ਵਿਭਾਗ ਦੀ ਸ਼ਲਾਘਾ ਕੀਤੀ। ਸਿੱਖਿਆ ਨੂੰ ਤਰਜੀਹੀ ਖੇਤਰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਕੂਲ ਸਿੱਖਿਆ ਵਿਚ ਸਿਖਰਲਾ ਦਰਜਾ ਹਾਸਲ ਕਰਨ ਤੋਂ ਬਾਅਦ ਉਨ੍ਹਾਂ ਦਾ ਅਗਲਾ ਉਦੇਸ਼ ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਵਿਚ ਵੀ ਪੰਜਾਬ ਨੂੰ ਅੱਵਲ ਸੂਬਾ ਬਣਾਉਣਾ ਹੈ।

ਸਿੱਖਿਆ ਪ੍ਰਤੀ ਆਪਣੀ ਸਰਕਾਰ ਦੀ ਪਹਿਲ ਦੀ ਉਤੇ ਮੁੱਖ ਮੰਤਰੀ ਨੇ ਕਿਹਾ ਕਿ ਉਹ 2 ਅਕਤੂਬਰ ਨੂੰ 18 ਨਵੇਂ ਡਿਗਰੀ ਕਾਲਜਾਂ ਅਤੇ 25 ਆਈ.ਟੀ.ਆਈਜ਼ ਦਾ ਵੀ ਉਦਘਾਟਨ ਕਰਨਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਸਿੱਖਿਆ ਬਦਲਦੇ ਸਮੇਂ ਦੀ ਹਾਣੀ ਹੋਣੀ ਚਾਹੀਦੀ ਹੈ।” ਉਨ੍ਹਾਂ ਨੇ ਇਸ ਲਈ ਨਿਰੰਤਰ ਮੁਲਾਂਕਣ ਦੀ ਲੋੜ ਵੀ ਦਰਸਾਈ ਤਾਂ ਕਿ ਆਉਂਦੇ ਦਹਾਕਿਆਂ ਵਿਚ ਸਿੱਖਿਆ ਗੈਰ-ਮੁਨਾਸਬ ਨਾ ਬਣ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਭਾਵੇਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਪੰਜਾਬੀ ਯੂਨੀਵਰਸਿਟੀ ਅਤੇ ਪੰਜਾਬ ਯੂਨੀਵਰਸਿਟੀ ਵੱਲੋਂ ਲਾਅ ਡਿਗਰੀ ਪ੍ਰਦਾਨ ਕੀਤੀ ਜਾ ਰਹੀ ਹੈ, ਇਸ ਤੋਂ ਇਲਾਵਾ ਸੂਬੇ ਦੇ ਤਕਰੀਬਨ 30 ਕਾਲਜਾਂ ਵਿਚ ਵੀ ਕਾਨੂੰਨ ਦੀ ਪੜ੍ਹਾਈ ਕਰਵਾਈ ਜਾ ਰਹੀ ਹੈ ਅਤੇ ਸਿਰਫ ਇਕ ਲਾਅ ਯੂਨੀਵਰਸਿਟੀ (ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ, ਪਟਿਆਲਾ) ਸੀ ਅਤੇ ਹੁਣ ਇਹ ਨਵੀਂ ਯੂਨੀਵਰਸਿਟੀ ਸੂਬੇ ਦੇ ਨੌਜਵਾਨਾਂ ਨੂੰ ਕਾਨੂੰਨ ਨਾਲ ਸਬੰਧਤ ਵਿਸ਼ੇਸ਼ ਕੋਰਸ ਕਰਵਾਏਗੀ।

ਕੈਪਟਨ ਅਮਰਿੰਦਰ ਸਿੰਘ ਨੇ ਖੁਲਾਸਾ ਕੀਤਾ ਕਿ ਨਵੀਂ ਬਣਨ ਵਾਲੀ ਇਸ ਯੂਨੀਵਰਸਿਟੀ ਦੀਆਂ ਕਲਾਸਾਂ ਨਵਾਂ ਮੁੱਖ ਕੈਂਪਸ ਦੇ ਤਿਆਰ ਹੋਣ ਤੱਕ ਆਰਜ਼ੀ ਕੈਂਪਸ (ਟਰਾਂਜ਼ਿਟ ਕੈਂਪਸ) ਵਿਚ ਸ਼ੁਰੂ ਹੋਣਗੀਆਂ ਅਤੇ ਨਵੇਂ ਕੈਂਪਸ ਲਈ ਪਿੰਡ ਕੈਰੋਂ ਵਿਚ 25 ਏਕੜ ਜ਼ਮੀਨ ਦੀ ਵਿਵਸਥਾ ਕੀਤੀ ਜਾ ਚੁੱਕੀ ਹੈ।

ਮੁੱਖ ਮੰਤਰੀ ਨੇ ਉਚੇਰੀ ਸਿੱਖਿਆ ਦੇ ਖੇਤਰ ਵਿਚ ਉਨ੍ਹਾਂ ਦੀ ਸਰਕਾਰ ਵੱਲੋਂ ਹਾਲ ਹੀ ਵਿਚ ਕੀਤੇ ਉਪਰਾਲਿਆਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ, ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਅਤੇ ਮੋਹਾਲੀ ਵਿਖੇ ਅਮਿੱਟੀ ਯੂਨੀਵਰਸਿਟੀ ਅਤੇ ਪਲਾਕਸਾ ਯੂਨੀਵਰਸਿਟੀ ਸਥਾਪਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਐਸਿਸਟੈਂਟ ਪ੍ਰੋਫੈਸਰਾਂ ਦੀਆਂ 931 ਅਸਾਮੀਆਂ ਭਰਨ ਦੀ ਪ੍ਰਕਿਰਿਆ ਪਹਿਲਾਂ ਹੀ ਚੱਲ ਰਹੀ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਨੇ ਤੇ ਚਾਂਦੀ ਦੇ ਯਾਦਗਾਰੀ ਸਿੱਕੇ ਜਾਰੀ ਕੀਤੇ। ਸੋਨੇ ਦੇ 5 ਗ੍ਰਾਮ ਦੇ ਸਿੱਕੇ ਦੀ ਕੀਮਤ 27,500 ਰੁਪਏ, 10 ਗ੍ਰਾਮ ਦੇ ਸੋਨੇ ਦੇ ਸਿੱਕੇ ਦੀ 55,000 ਅਤੇ 50 ਗ੍ਰਾਮ ਦੇ ਚਾਂਦੀ ਦੇ ਸਿੱਕੇ ਦੀ ਕੀਮਤ 51,000 ਰੁਪਏ ਰੱਖੀ ਗਈ ਹੈ। ਇਹ ਸਿੱਕੇ ਦੇਸ਼ ਭਰ ਵਿਚ ਸਥਿਤ ਫੁਲਕਾਰੀ ਦੇ ਆਊਟਲੈਟ ਉਤੇ ਵਿਕਰੀ ਲਈ ਮੁਹੱਈਆ ਹੋਣਗੇ ਅਤੇ ਇਸ ਤੋਂ ਇਲਾਵਾ ਇਸ ਉਦੇਸ਼ ਲਈ ਆਉਂਦੇ ਦਿਨਾਂ ਵਿਚ ਬੈਂਕਾਂ ਅਤੇ ਡਾਕ ਘਰਾਂ ਨਾਲ ਤਾਲਮੇਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਬਨਵਾਰੀ ਲਾਲ ਪਰੋਹਿਤ ਬਣੇ ਪੰਜਾਬ ਦੇ ਨਵੇਂ ਰਾਜਪਾਲ

ETV Bharat Logo

Copyright © 2024 Ushodaya Enterprises Pvt. Ltd., All Rights Reserved.