ETV Bharat / city

ਚੰਨੀ ਦੀ ਮੰਤਰੀਆਂ-ਵਿਧਾਇਕਾਂ ਨਾਲ ਹੋਈ ਮੀਟਿੰਗ, ਲਏ ਇਹ ਫੈਸਲੇ - ਕਾਂਗਰਸੀ ਵਿਧਾਇਕਾਂ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੀ ਅਗਾਮੀ ਵਿਧਾਨ ਸਭਾ ਚੋਣਾਂ (Assembly elections) ਨੂੰ ਲੈਕੇ ਪੰਜਾਬ ਦੇ ਵਿਧਾਇਕਾਂ ਤੇ ਮੰਤਰੀਆਂ ਵਿਧਾਇਕ ਨਾਲ ਚੱਲ ਰਹੀ ਮੀਟਿੰਗ ਖਤਮ ਹੋ ਗਈ ਹੈ। ਇਸ ਮੀਟਿੰਗ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦਾ ਬਿਆਨ ਸਾਹਮਣੇ ਆਇਆ ਹੈ ਜਿਸ ਵਿੱਚ ਉਨ੍ਹਾਂ ਕਿਹਾ ਕਿ ALL IS WELL।

ਚੰਨੀ ਦੀ ਮੰਤਰੀਆਂ-ਵਿਧਾਇਕਾਂ ਨਾਲ ਹੋਈ ਮੀਟਿੰਗ
ਚੰਨੀ ਦੀ ਮੰਤਰੀਆਂ-ਵਿਧਾਇਕਾਂ ਨਾਲ ਹੋਈ ਮੀਟਿੰਗ
author img

By

Published : Nov 2, 2021, 6:19 PM IST

Updated : Nov 2, 2021, 11:11 PM IST

ਚੰਡੀਗੜ੍ਹ: ਪੰਜਾਬ ਕਾਂਗਰਸ ਵਿਚਕਾਰ ਚੱਲ ਰਹੀ ਖਾਨਾਜੰਗੀ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੀ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਲ ਕੀਤੀ ਜਾ ਰਹੀ ਮੀਟਿੰਗ ਖਤਮ ਹੋ ਗਈ ਹੈ। ਇਸ ਮੀਟਿੰਗ ਦੇ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੀ ਮੌਜੂਦ ਰਹੇ।

ਚੰਨੀ ਦੀ ਮੰਤਰੀਆਂ-ਵਿਧਾਇਕਾਂ ਨਾਲ ਮੀਟਿੰਗ ਖਤਮ

ਇਸ ਮੌਕੇ ਸਭ ਨੇ ਇੱਕਮੁਠਤਾ ਪ੍ਰਗਟਾਉਂਦਿਆਂ ਵਿਸ਼ੇਸ਼ ਤੌਰ 'ਤੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਖਤਮ ਕਰਨ ਅਤੇ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਬੀਐਸਐਫ ਦਾ ਅਧਿਕਾਰ ਖੇਤਰ 50 ਕਿਲੋਮੀਟਰ ਤੱਕ ਵਧਾਉਣ ਵਾਲੇ ਨਾਦਰਸ਼ਾਹੀ ਫਰਮਾਨ ਨੂੰ ਰੱਦ ਕਰਨ ਲਈ 8 ਨਵੰਬਰ ਨੂੰ ਸੂਬਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦੇ ਫੈਸਲੇ ਲਈ ਮੁੱਖ ਮੰਤਰੀ ਵਲੋਂ ਕੀਤੀਆਂ ਦਲੇਰ ਪਹਿਲਕਦਮੀਆਂ ਲਈ ਧੰਨਵਾਦ ਕੀਤਾ।

ਸਾਰੇ ਕਾਂਗਰਸੀ ਵਿਧਾਇਕਾਂ ਨਾਲ ਚੰਨੀ ਦੀ ਮੀਟਿੰਗ

ਮੀਟਿੰਗ ਦੌਰਾਨ ਮੰਤਰੀਆਂ ਅਤੇ ਵਿਧਾਇਕਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਕੈਬਨਿਟ ਵੱਲੋਂ ਬਿਜਲੀ ਖਰੀਦ ਸਮਝੌਤਿਆਂ (ਪੀ.ਪੀ.ਏ) ਨੂੰ ਰੱਦ ਕਰਨ ਅਤੇ ਲੋਕਾਂ ਨੂੰ ਰਾਹਤ ਦੇਣ ਲਈ 2 ਕਿਲੋਵਾਟ ਲੋਡ ਵਾਲੇ ਖਪਤਕਾਰਾਂ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ ਕਰਨ, ਸਾਰੀਆਂ ਪੇਂਡੂ ਜਲ ਸਪਲਾਈ (ਆਰ.ਡਬਲਿਊ.ਐਸ) ਨੂੰ ਮੁਫਤ ਬਿਜਲੀ, 440 ਕਰੋੜ ਰੁਪਏ ਦੀ ਲਾਗਤ ਨਾਲ ਪਿੰਡਾਂ ਵਿੱਚ ਸਾਰੀਆਂ ਆਰ.ਡਬਲਿਊ.ਐਸ. ਸਕੀਮਾਂ ਦੇ ਸਰਵਿਸ ਚਾਰਜ ਨੂੰ 70 ਫੀਸਦ ਘਟਾ ਕੇ 166 ਰੁਪਏ ਤੋਂ 50 ਰੁਪਏ ਪ੍ਰਤੀ ਘਰ ਪ੍ਰਤੀ ਮਹੀਨਾ ਕਰਨਾ, ਘਰੇਲੂ ਬਿਜਲੀ ਟੈਰਿਫ 3 ਰੁਪਏ ਘਟਾਇਆ , ਕਰਮਚਾਰੀਆਂ ਨੂੰ ਦੀਵਾਲੀ ਦੇ ਤੋਹਫੇ ਵਜੋਂ ਡੀਏ ਵਿੱਚ 11 ਪ੍ਰਤੀਸ਼ਤ ਵਾਧਾ, ਲਾਲ ਲਕੀਰ ਵਿੱਚ ਆਉਂਦੀਆਂ ਸਾਰੀਆਂ ਸ਼ਹਿਰੀ ਅਤੇ ਪੇਂਡੂ ਜਾਇਦਾਦਾਂ ਦੇ ਮਾਲਕੀ ਅਧਿਕਾਰ ਅਤੇ ਵੈਟ ਨਾਲ ਸਬੰਧਤ 40000 ਕੇਸਾਂ ਨੂੰ ਖਤਮ ਕਰਨ ਨਾਲ ਉਦਯੋਗਿਕ ਭਾਈਚਾਰੇ ਨੂੰ ਵੱਡੀ ਰਾਹਤ ਦੇਣਾ ਆਦਿ ਸਬੰਧੀ ਲਏ ਗਏ ਹਾਲੀਆ ਫੈਸਲਿਆਂ ਦੀ ਸਾਂਝੇ ਤੌਰ ‘ਤੇ ਸ਼ਲਾਘਾ ਕੀਤੀ।

ਸਾਰੇ ਕਾਂਗਰਸੀ ਵਿਧਾਇਕਾਂ ਨਾਲ ਚੰਨੀ ਦੀ ਮੀਟਿੰਗ, ਹਰੀਸ਼ ਚੌਧਰੀ ਵੀ ਹੋਏ ਸ਼ਾਮਿਲ

ਮੀਟਿੰਗ ਤੋਂ ਬਾਅਦ ਨਵਜੋਤ ਸਿੱਧੂ ਨੇ ਕਿਹਾ ਆਲ ਇਜ਼ ਵੈੱਲ

ਇਸ ਮੀਟਿੰਗ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦਾ ਬਿਆਨ ਸਾਹਮਣੇ ਆਇਆ ਹੈ ਜਿਸ ਵਿੱਚ ਉਹ ਕਹਿੰਦੇ ਨਜ਼ਰ ਆਏ ਹਨ ਕਿ ALL IS WELL ਯਾਨੀ ਕਿ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਚੱਲ ਰਹੀ ਕਸਮਕਸ ਖਤਮ ਹੋ ਗਈ ਹੈ। ਜਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਪਿਛਲੇ ਕਈ ਦਿਨ੍ਹਾਂ ਤੋਂ ਆਪਣੀ ਹੀ ਸਰਕਾਰ ਦੇ ਉੱਪਰ ਸਵਾਲ ਖੜ੍ਹੇ ਕਰ ਰਹੇ ਸਨ। ਹੁਣ ਇਸ ਮੀਟਿੰਗ ਤੋਂ ਜਾਪ ਰਿਹਾ ਹੈ ਕਿ ਕਾਂਗਰਸ ਦਾ ਆਪਸੀ ਕਲੇਸ਼ ਖਤਮ ਹੋ ਗਿਆ।

ਬਹੁਤ ਹੀ ਸਾਜ਼ਗਾਰ ਮਾਹੌਲ ਵਿਚ ਹੋਈ ਮੀਟਿੰਗ : ਐੱਮ.ਪੀ. ਅਮਰ ਸਿੰਘ

ਲੋਕ ਸਭਾ ਮੈਂਬਰ ਡਾਕਟਰ ਅਮਰ ਸਿੰਘ ਦਾ ਬਿਆਨ ਵੀ ਸਾਹਮਣੇ ਆਇਆ ਹੈ। ਜਿਸ ਵਿੱਚ ਉਨ੍ਹਾਂ ਕਿਹਾ ਕਿ ਬਹੁਤ ਹੀ ਸਾਜਗਾਰ ਮਾਹੌਲ ਦੇ ਵਿੱਚ ਇਹ ਮੀਟਿੰਗ ਹੋਈ ਹੈ। ਇਸ ਮੌਕੇ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਦਾ ਵੀ ਜਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦੇ ਵਿੱਚ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਉਹ ਸੂਬੇ ਭਰ ਦੇ ਵਿੱਚ ਜਾਣਗੇ। ਨਾਲ ਹੀ ਉਨ੍ਹਾਂ ਦੱਸਿਆ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਹਰੀਸ਼ ਚੌਧਰੀ ਅਤੇ ਨਵਜੋਤ ਸਿੰਘ ਸਿੱਧੂ ਪੰਜਾਬ ਵੱਲੋਂ ਇਕੱਠੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤਾ ਜਾਵੇਗਾ।

ਜੋ ਭਾਜਪਾ ਨਾਲ ਦੋਸਤੀ ਕਰਨਗੇ ਉਨ੍ਹਾਂ ਨੂੰ ਜਨਤਾ ਕਦੇ ਮੁਆਫ ਨਹੀਂ ਕਰੇਗੀ

ਇਸ ਮੀਟਿੰਗ ਨੂੰ ਲੈ ਕੇ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਦਾ ਬਿਆਨ ਸਾਹਮਣੇ ਆਇਆ ਹੈ। ਕੋਟਲੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਕੋਲ ਇੱਕੋ-ਇੱਕੋ ਵਿਕਲਪ ਕਾਂਗਰਸ ਹੈ ਜੋ ਸੂਬੇ ਦਾ ਵਿਕਾਸ ਕਰ ਸਕਦੀ ਹੈ। ਇਸਦੇ ਨਾਲ ਹੀ ਉਨ੍ਹਾਂ ਦਾ ਕੈਪਟਨ ਦੇ ਅਸਤੀਫੇ ਨੂੰ ਲੈ ਕੇ ਵੀ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵੀ ਲੋਕ ਭਾਜਪਾ ਦੋਸਤੀ ਕਰਨਗੇ ਲੋਕ ਉਨ੍ਹਾਂ ਨੂੰ ਕਦੇ ਵੀ ਮੁਆਫ ਨਹੀਂ ਕਰਨਗੇ।

ਇਸ ਮੌਕੇ ਕਾਂਗਰਸ ਵਿਧਾਇਕ ਹਰਜੋਤ ਸਿੰਘ ਕਮਲ ਦਾ ਵੀ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਨੂੰ ਸਹੀ ਤਰੀਕੇ ਨਾਲ ਸੰਭਾਲਿਆ ਨਹੀਂ ਤੇ ਹੁਣ ਉਹ ਅਸਤੀਫਾ ਦੇ ਗਏ ਹਨ। ਉਨ੍ਹਾਂ ਨਾਲ ਹੀ ਕੈਪਟਨ ਵਲੋਂ ਬਣਾਈ ਨਵੀਂ ਪਾਰਟੀ ਦੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ ਹਨ।

ਦਰਅਸਲ ਹਰੀਸ਼ ਚੌਧਰੀ ਦੇ ਪੰਜਾਬ ਕਾਂਗਰਸ ਦਾ ਇੰਚਾਰਜ ਬਣਨ ਤੋਂ ਬਾਅਦ ਵਿਧਾਇਕਾਂ ਅਤੇ ਸਾਬਕਾ ਕਾਂਗਰਸੀ ਉਮੀਦਵਾਰਾਂ ਨਾਲ ਇਹ ਪਹਿਲੀ ਮੁਲਾਕਾਤ ਹੈ। ਇਸ ਮੀਟਿੰਗ ਨੂੰ ਕੈਪਟਨ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਦੇ ਸ਼ਕਤੀ ਪ੍ਰਦਰਸ਼ਨ ਵਜੋਂ ਵੀ ਦੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਕੈਪਟਨ ਨੇ ਬਣਾਈ ਨਵੀਂ 'ਪੰਜਾਬ ਲੋਕ ਕਾਂਗਰਸ' ਪਾਰਟੀ

Last Updated : Nov 2, 2021, 11:11 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.