ETV Bharat / city

ਸੀ.ਐੱਮ. ਚੰਨੀ ਨੇ ਪੰਚਾਇਤਾਂ ਨੂੰ ਵੰਡੇ ਚੈੱਕਾਂ ਦੇ ਗੱਫੇ - ਸੀ.ਐੱਮ. ਚੰਨੀ

ਪੇਂਡੂ ਖੇਤਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ (Chief Minister Charanjit Singh Channi) ਨੇ ਚਮਕੌਰ ਸਾਹਿਬ ਹਲਕੇ ਦੇ ਖਰੜ ਬਲਾਕ ਦੇ 35 ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ 68 ਕਰੋੜ ਰੁਪਏ ਖਰਚਣ ਦਾ ਐਲਾਨ ਕੀਤਾ।

ਸੀ.ਐੱਮ. ਚੰਨੀ ਨੇ ਪੰਚਾਇਤਾਂ ਨੂੰ ਵੰਡੇ ਚੈੱਕਾਂ ਦੇ ਗੱਫੇ

author img

By

Published : Oct 25, 2021, 9:51 AM IST

ਚੰਡੀਗੜ੍ਹ: ਪੇਂਡੂ ਖੇਤਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ (Chief Minister Charanjit Singh Channi) ਨੇ ਚਮਕੌਰ ਸਾਹਿਬ ਹਲਕੇ ਦੇ ਖਰੜ ਬਲਾਕ ਦੇ 35 ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ 68 ਕਰੋੜ ਰੁਪਏ ਖਰਚਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ (Chief Minister ) ਨੇ ਇਲਾਕੇ ਦੇ ਇਤਿਹਾਸਕ ਪਿੰਡ ਘੜੂੰਆਂ ਨੂੰ ਨਗਰ ਪੰਚਾਇਤ (Nagar Panchayat) ਵਜੋਂ ਅਪਗ੍ਰੇਡ ਕਰਨ ਦਾ ਵੀ ਐਲਾਨ ਕੀਤਾ ਹੈ।ਇਸ ਮੌਕੇ ਮੁੱਖ ਮੰਤਰੀ ਚੰਨੀ (CM Channy) ਵੱਲੋਂ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ (Panchayat) ਨੂੰ 14 ਕਰੋੜ ਰੁਪਏ ਦੇ ਚੈੱਕ ਸੌਂਪੇ ਗਏ ਹਨ, ਜਦਕਿ 54 ਕਰੋੜ ਰੁਪਏ ਦੇ ਹੋਰ ਵਿਕਾਸ ਕਾਰਜਾਂ ਦੀ ਮਨਜ਼ੂਰੀ ਵੀ ਦਿੱਤੀ ਹੈ।

ਮੁੱਖ ਮੰਤਰੀ ਚੰਨੀ (CM Channy) ਨੇ ਚਮਕੌਰ ਸਾਹਿਬ ਹਲਕੇ ਦੇ ਦੌਰੇ ਦੇ ਚੌਥੇ ਦਿਨ ਦੀ ਸ਼ੁਰੂਆਤ ਐੱਸ.ਏ.ਐੱਸ. ਨਗਰ (S.A.S. NAGAR) ਜ਼ਿਲ੍ਹੇ ਦੇ ਬਲਾਕ ਖਰੜ ਵਿੱਚ ਪੈਂਦੇ ਪਿੰਡ ਘੜੂੰਆਂ ਤੋਂ ਕੀਤੀ ਜੋ ਇਸ ਹਲਕੇ ਦਾ ਹੀ ਹਿੱਸਾ ਹੈ। ਉਨ੍ਹਾਂ ਨੇ ਘੜੂੰਆਂ ਤੋਂ ਇਲਾਵਾ ਗੜਾਂਗਾ, ਬਡਾਲਾ ਪਿੰਡਾਂ ਵਿਖੇ ਵੱਖ-ਵੱਖ ਸਮਾਗਮਾਂ ਦੌਰਾਨ 35 ਪਿੰਡਾਂ ਦੀਆਂ ਪੰਚਾਇਤਾਂ ਨੂੰ ਚੈੱਕ ਵੰਡੇ।
ਘੜੂੰਆਂ ਵਿਖੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਚੰਨੀ (CM Channy) ਨੇ ਕਿਹਾ ਕਿ ਇਸ ਪਿੰਡ ਦੀ ਇਤਿਹਾਸਕ ਮਹੱਤਤਾ ਦੇ ਮੱਦੇਨਜ਼ਰ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਸ ਨੂੰ ਨਗਰ ਪੰਚਾਇਤ ਵਜੋਂ ਅਪਗ੍ਰੇਡ ਕੀਤਾ ਜਾਵੇਗਾ, ਜਿਸ ਨਾਲ ਨੇੜਲੇ ਪਿੰਡਾਂ ਨੂੰ ਵੀ ਵੱਡਾ ਲਾਭ ਮਿਲੇਗਾ।

ਮੁੱਖ ਮੰਤਰੀ ਚੰਨੀ (CM Channy) ਨੇ ਪਿੰਡ ਵਿੱਚ ਸਥਿਤ ਪਾਵਨ ਸਰੋਵਰ ਦੇ ਨਵੀਨੀਕਰਨ ਲਈ 3.25 ਕਰੋੜ ਰੁਪਏ ਖਰਚਣ ਦਾ ਵੀ ਐਲਾਨ ਕਰਦੇ ਹੋਏ ਕਿਹਾ ਕਿ ਇਸ ਦੇ ਸੁੰਦਰੀਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸੈਰ-ਸਪਾਟੇ ਵਜੋਂ ਵਿਕਸਤ ਕੀਤਾ ਜਾਵੇਗਾ। ਪਿੰਡ ਲਈ ਮੁੱਖ ਮੰਤਰੀ (CM) ਵੱਲੋਂ ਪਿੰਡ ਦੇ ਵਿਕਾਸ ਲਈ ਕੀਤੇ ਐਲਾਨਾ ਲਈ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਹੈ।

ਪਿੰਡ ਗੜਾਂਗਾ ਵਿਖੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਕਿਹਾ ਕਿ 2 ਕਿਲੋਵਾਟ ਤੱਕ ਦੇ ਬਿਜਲੀ ਲੋਡ ਵਾਲੇ ਸਾਰੇ ਖਪਤਕਾਰਾਂ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਲਈ ਉਨ੍ਹਾਂ ਦੀ ਸਰਕਾਰ ਵਿਸ਼ੇਸ਼ ਸਕੀਮ ਲੈ ਕੇ ਆਈ ਹੈ ਤਾਂ ਕਿ ਲੋਕਾਂ ਉਪਰ ਆਰਥਿਕ ਬੋਝ ਨੂੰ ਘਟਾਇਆ ਜਾ ਸਕੇ।

ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਇਸ ਸਕੀਮ ਤਹਿਤ ਹੁਣ ਬਕਾਏ ਬਿੱਲ ਦੀ ਮੁਆਫੀ ਮਿਲਣੀ ਸ਼ੁਰੂ ਹੋ ਗਈ ਹੈ ਅਤੇ ਲੋਕਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਹੁਣ ਤੱਕ 96,911 ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਕਾਏ ਪਾਵਰਕਾਮ ਵੱਲੋਂ ਮੁਆਫ਼ ਵੀ ਕੀਤੇ ਜਾ ਚੁੱਕੇ ਹਨ। ਇਸ ਮੌਕੇ ਮੁੱਖ ਮੰਤਰੀ ਨੇ ਪਿੰਡ ਚੋਲਟਾ ਖੁਰਦ ਦੇ ਆਤਮਾ ਸਿੰਘ ਨੂੰ 2 ਲੱਖ 26 ਹਜ਼ਾਰ 890 ਰੁਪਏ ਦੇ ਬਕਾਏ ਬਿਜਲੀ ਬਿੱਲ ਦੀ ਮੁਆਫੀ ਦਾ ਸਰਟੀਫਿਕੇਟ ਸੌਂਪਿਆ।
ਇਹ ਵੀ ਪੜ੍ਹੋ:CM ਚੰਨੀ ਵੱਲੋਂ ਦੁਨੀਆ ਦੇ ਨਾਮੀਂ ਉਦਯੋਗਪਤੀਆਂ ਨੂੰ ਪੰਜਾਬ ‘ਚ ਨਿਵੇਸ਼ ਕਰਨ ਲਈ ਕਹੀਆਂ ਇਹ ਵੱਡੀਆਂ ਗੱਲਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.