ਚੰਡੀਗੜ੍ਹ: ਪਿਛਲੇ ਇੱਕ ਮਹੀਨੇ ਤੋਂ ਮੋਰਿੰਡਾ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੀ ਕੋਠੀ ਕੋਲ ਧਰਨੇ ’ਤੇ ਬੈਠੇ ਇੱਕ ਕੱਚੇ ਅਧਿਆਪਕ (Teachers) ਗੁਰਪ੍ਰੀਤ ਸਿੰਘ (40) ਦੀ ਮੌਤ (DAETH) ’ਤੇ ਆਮ ਆਦਮੀ ਪਾਰਟੀ (Aam Aadmi Party) ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਪਾਰਟੀ ਨੇ ਮ੍ਰਿਤਕ ਅਧਿਆਪਕ (Teachers) ਦੇ ਪਰਿਵਾਰ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਅਤੇ ਮੌਤ (DAETH) ਲਈ ਕਾਂਗਰਸ ਦੀ ਚੰਨੀ ਸਰਕਾਰ (Congress government) ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਆਗੂ (Leader of the Opposition) ਹਰਪਾਲ ਸਿੰਘ ਚੀਮਾ ਨੇ ਕਿਹਾ, ਚੰਨੀ ਸਰਕਾਰ (Channi government) ਵਿੱਚ ਮੋਦੀ ਸਰਕਾਰ ਦੀ ਆਤਮਾ ਵੱਸ ਗਈ ਹੈ। ਜਿਸ ਤਰ੍ਹਾਂ ਮੋਦੀ ਸਰਕਾਰ (Modi government) ਨੇ ਕਿਸਾਨ ਅੰਦੋਲਨ ਵਿੱਚ ਸ਼ਾਮਲ 750 ਤੋਂ ਜ਼ਿਆਦਾ ਕਿਸਾਨਾਂ ਦੀ ਜਾਨ ਲੈਣ ਤੋਂ ਬਾਅਦ ਆਪਣਾ ਹੰਕਾਰ ਛੱਡਿਆ ਸੀ ਅਤੇ ਕਾਲੇ ਖੇਤੀ ਕਾਨੂੰਨ ਵਾਪਸ ਲਏ ਸਨ। ਉਸੇ ਤਰ੍ਹਾਂ ਦਾ ਵਰਤਾਓ ਚੰਨੀ ਸਰਕਾਰ (Channi government) ਪੰਜਾਬ ਦੇ ਅਧਿਆਪਕਾਂ (Teachers) ਨਾਲ ਕਰ ਰਹੀ ਹੈ। ਹੁਣ ਮੁੱਖ ਮੰਤਰੀ ਚੰਨੀ ਦੱਸਣ ਕਿ ਹੋਰ ਕਿੰਨੇ ਅਧਿਆਪਕਾਂ ਦੀ ਜਾਨ ਲੈਣ ਤੋਂ ਬਾਅਦ ਉਨ੍ਹਾਂ ਅਧਿਆਪਕਾਂ ਦੀ ਨੌਕਰੀ ਪੱਕੀ ਕਰਨਗੇ
ਉਨ੍ਹਾਂ ਨੇ ਕਿਹਾ ਪਿਛਲੇ 15-20 ਸਾਲਾਂ ਤੋਂ ਪੰਜਾਬ ਦੇ ਪੜ੍ਹੇ ਲਿਖੇ ਨੌਜਵਾਨ ਰੋਜ਼ਗਾਰ ਲਈ ਧਰਨੇ-ਪ੍ਰਦਰਸ਼ਨ ਕਰ ਰਹੇ ਹਨ ਅਤੇ ਲਗਾਤਾਰ ਸਰਕਾਰੀ ਜ਼ੁਲਮ ਝੱਲ ਰਹੇ ਹਨ। ਇੰਤਜ਼ਾਰ ਕਰਦਿਆਂ- ਕਰਦਿਆਂ ਲੱਖਾਂ ਨੌਜਵਾਨਾਂ ਦੀ ਨੌਕਰੀ ਦੀ ਉਮਰ ਖ਼ਤਮ ਹੋ ਗਈ ਹੈ। ਲੱਖਾਂ ਨੌਜਵਾਨਾਂ ਦਾ ਭਵਿੱਖ ਖ਼ਰਾਬ ਹੋ ਗਿਆ ਹੈ ਅਤੇ ਬੇ-ਉਮੀਦ ਹੋ ਕੇ ਲੱਖਾਂ ਨੌਜਵਾਨ ਵਿਦੇਸ਼ ਜਾਣ ਲਈ ਮਜ਼ਬੂਰ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਤੋਂ ਨਰਾਜ਼ ਹੋ ਕੇ ਹਜ਼ਾਰਾਂ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਫਸ ਗਏ ਹਨ ਅਤੇ ਕਈਆਂ ਨੇ ਨਰਾਜ਼ ਹੋ ਕੇ ਆਤਮ ਹੱਤਿਆ ਕਰ ਲਈ। ਉਨ੍ਹਾਂ ਕਿਹਾ ਕਿ ਪਹਿਲਾਂ ਅਕਾਲੀ-ਭਾਜਪਾ ਦੀ ਸਰਕਾਰ ਨੇ ਇਨ੍ਹਾਂ ਨੌਜਵਾਨਾਂ ਲਈ ਕੁਝ ਨਹੀਂ ਕੀਤਾ ਅਤੇ ਹੁਣ ਚੰਨੀ ਸਰਕਾਰ ਵੀ ਇਨ੍ਹਾਂ ਪੰਜਾਬੀ ਨੌਜਵਾਨਾਂ ਲਈ ਕੁਝ ਨਹੀਂ ਕਰ ਰਹੀ ਜਿਸ ਕਰਕੇ ਨੌਜਵਾਨ ਆਪਣੇ ਭਵਿਖ ਨੂੰ ਲੈਕੇ ਗਹਿਰੀ ਚਿੰਤਾ ਵਿੱਚ ਹਨ।
ਉਨ੍ਹਾਂ ਕਿਹਾ ਕਿ ਇਹ ਉਹੀ ਕਾਂਗਰਸ ਹੈ ਜਿਸ ਨੇ ਘਰ-ਘਰ ਰੋਜ਼ਗਾਰ ਦੇਣ ਦਾ ਵਾਅਦਾ ਕਰਕੇ 2017 ਵਿੱਚ ਸੱਤਾ ਹਾਸਲ ਕੀਤੀ ਸੀ, ਹੁਣ ਇਹੀ ਕਾਂਗਰਸ ਬੇਰੁਜ਼ਗਾਰ ਨੌਜਵਾਨਾਂ ’ਤੇ ਤਸ਼ੱਦਦ ਕਰ ਰਹੀ ਹੈ।
ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਚੰਨੀ ਦੀ ਅਲੋਚਨਾ ਕਰਦਿਆਂ ਕਿਹਾ ਕਿ ਆਮ ਆਦਮੀ ਦਾ ਨਾਟਕ ਕਰਨ ਵਾਲੇ ਚੰਨੀ ਦੇ ਦਾਮਨ ’ਤੇ ਇਹ ਦੂਜਾ ਦਾਗ਼ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਮੋਹਾਲੀ ’ਚ ਧਰਨੇ ’ਤੇ ਬੈਠੇ ਇੱਕ ਈ.ਟੀ.ਟੀ. ਅਧਿਆਪਕ (E.T.T. Teachers) ਦੀ ਜਾਨ ਗਈ ਸੀ ਅਤੇ ਹੁਣ ਉਨ੍ਹਾਂ ਦੇ ਘਰ ਕੋਲ ਧਰਨੇ ’ਤੇ ਬੈਠੇ ਨੌਜਵਾਨ ਅਧਿਆਪਕ ਗੁਰਪ੍ਰੀਤ ਸਿੰਘ ਦੀ ਜਾਨ ਗਈ ਹੈ।
ਚੀਮਾ ਨੇ ਕਿਹਾ ਕਿ ਇਹ ਕੁਦਰਤੀ ਮੌਤ ਨਹੀਂ ਹੈ, ਸਗੋਂ ਸਰਕਾਰੀ ਵਿਵਸਥਾ ਵੱਲੋਂ ਕੀਤਾ ਗਿਆ ਕਤਲ ਹੈ, ਕਿਉਂਕਿ ਇਹ ਸਾਰੇ ਅਧਿਆਪਕ ਲੋਕਤੰਤਰਿਕ ਤਰੀਕੇ ਨਾਲ ਆਪਣੇ ਹੱਕ ਦੀ ਲੜਾਈ ਲੜ ਰਹੇ ਹਨ, ਪਰ ਪੰਜਾਬ ਸਰਕਾਰ ਉਨ੍ਹਾਂ ਦੀ ਆਵਾਜ਼ ਸੁਣਨ ਲਈ ਤਿਆਰ ਨਹੀਂ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਦੱਸਣ ਕਿ ਇਨ੍ਹਾਂ ਅਧਿਆਪਕਾਂ ਦੀ ਕੀ ਗ਼ਲਤੀ ਹੈ। ਉਨ੍ਹਾਂ ਕਿਹਾ ਜਿੰਨੇ ਵੀ ਧਰਨਾਕਾਰੀ ਅਧਿਆਪਕਾਂ ਦੀ ਜਾਨ ਗਈ ਹੈ। ਪੰਜਾਬ ਸਰਕਾਰ ਉਨ੍ਹਾਂ ਦੇ ਪਰਿਵਾਰਾਂ ਨੂੰ ਉਚਿੱਤ ਮੁਆਵਜ਼ਾ ਦੇਵੇ ਅਤੇ ਹਰੇਕ ਪਰਿਵਾਰ ਦੇ ਇੱਕ-ਇੱਕ ਮੈਂਬਰ ਨੂੰ ਨੌਕਰੀ ਦੇਵੇ ਅਤੇ ਅੱਗੇ ਤੋਂ ਕਿਸੇ ਵੀ ਅਧਿਆਪਕ ਦੀ ਜਾਨ ਨਾ ਜਾਵੇ ਇਸ ਦੇ ਲਈ ਚੰਨੀ ਸਰਕਾਰ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਤੁਰੰਤ ਮੰਨੇ ਅਤੇ ਉਨ੍ਹਾਂ ਦੀ ਨੌਕਰੀ ਪੱਕੀ ਕਰੇ।
ਇਹ ਵੀ ਪੜ੍ਹੋ:ਬਹਿਬਲ ਕਲਾਂ ਧਰਨੇ 'ਚ ਪੰਹੁਚੇ ਸਿੱਧੂ, ਕਿਹਾ ਮੈਨੂੰ ਮੌਕਾ ਮਿਲੇ ਤਾਂ ਇੱਕ ਦਿਨ 'ਚ ਕੱਢਾਂਗਾ ਹੱਲ