ਚੰਡੀਗੜ੍ਹ: ਪੰਜਾਬ ਵਿੱਚ ਚੋਣ ਨਤੀਜਿਆਂ ਤੋਂ ਪਹਿਲਾਂ ਦੇ ਕਈ ਮੁੱਦਿਆਂ ਨੂੰ ਲੈਕੇ ਸਿਆਸਤ ਗਰਮਾ ਗਈ ਹੈ। ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਇੰਨ੍ਹਾਂ ਮੁੱਦਿਆਂ ਨੂੰ ਲੈਕੇ ਮੁੱਖ ਮੰਤਰੀ ਚੰਨੀ ਨੂੰ ਘੇਰਿਆ ਜਾ ਰਿਹਾ ਸੀ। ਇਸ ਦੌਰਾਨ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਬੀਬੀਐਮਬੀ, ਯੂਕਰੇਨ ਵਿੱਚ ਫਸੇ ਵਿਦਿਆਰਥੀਆਂ,ਸਿਟਕੋ ਤੇ ਹੋਰ ਕਈ ਮਸਲਿਆਂ ਨੂੰ ਲੈਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲੋਂ ਮੁਲਾਕਾਤ ਦਾ ਸਮਾਂ ਮੰਗਿਆ ਗਿਆ ਸੀ ਤਾਂ ਕਿ ਪੰਜਾਬ ਦੇ ਇੰਨ੍ਹਾਂ ਅਹਿਮ ਮੁੱਦਿਆਂ ਉੱਪਰ ਚਰਚਾ ਕਰਕੇ ਸਾਰਥਕ ਹੱਲ ਕੱਢਿਆ ਜਾ ਸਕੇ।
ਚੰਨੀ ਵੱਲੋਂ ਗ੍ਰਹਿ ਮੰਤਰੀ ਤੋਂ ਮੁਲਾਕਾਤ ਲਈ ਮੰਗੇ ਸਮੇਂ ਸਬੰਧੀ ਕਾਂਗਰਸ ਦੇ ਸੀਨੀਅਰ ਆਗੂ ਰਾਜ ਕੁਮਾਰ ਵੇਰਕਾ ਨੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਚੰਨੀ ਵੱਲੋਂ ਗ੍ਰਹਿ ਮੰਤਰੀ ਨੂੰ ਮੁਲਾਕਾਤ ਲਈ ਪੱਤਰ ਲਿਖਿਆ ਗਿਆ ਸੀ ਪਰ ਅਜੇ ਤੱਕ ਸਮਾਂ ਨਹੀਂ ਦਿੱਤਾ ਗਿਆ। ਵੇਰਕਾ ਨੇ ਸਿਟਕੋ ਦੇ ਮਾਮਲੇ ਵੀ ਵਿਚ ਵੀ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ।
ਇਸਦੇ ਨਾਲ ਹੀ ਵੇਰਕਾ ਨੇ ਇਹ ਵੀ ਦੱਸਿਆ ਕਿ ਸਾਡੀ ਸਰਕਾਰ ਜੋ ਕਿ ਅਜੇ ਕਾਜਰਕਾਰੀ ਸਰਕਾਰ ਹੈ ਅਤੇ ਜਿਸਦੇ ਚੱਲਦੇ ਸਿਟਕੋ, ਬੀਬੀਐਮਬੀ, ਯੂਕਰੇਨ ਤੇ ਹੋਰ ਭਖਦੇ ਮਸਲਿਆਂ ਨੂੰ ਲੈਕੇ ਕੈਬਨਿਟ ਮੀਟਿੰਗ ਕਰਨਾ ਚਾਹੁੰਦੀ ਸੀ ਤਾਂ ਕਿ ਇੰਨ੍ਹਾਂ ਨੂੰ ਹੱਲ ਕੀਤਾ ਜਾ ਸਕੇ ਪਰ ਉਨ੍ਹਾਂ ਨੂੰ ਮੀਟਿੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਫਿਲਹਾਲ ਪੰਜਾਬ ਦੇ ਮਸਲਿਆਂ ਨੂੰ ਲੈਕੇ ਸਿਆਸਤ ਭਖਦੀ ਜਾ ਰਹੀ ਹੈ ਦੇਖਣਾ ਹੋਵੇਗਾ ਚਰਨਜੀਤ ਚੰਨੀ ਇੰਨ੍ਹਾਂ ਮਸਲਿਆਂ ਦੇ ਹੱਲ ਕੱਢਣ ਵਿੱਚ ਕੇਂਦਰ ਨੂੰ ਮਨਾ ਸਕਣਗੇ ਜਾਂ ਨਹੀਂ ਇਹ ਆਉਣ ਵਾਲਾ ਸਮਾਂ ਦੱਸੇਗਾ। ਹਾਲ ਫਿਲਹਾਲ ਸਿਆਸਤ ਭਖਦੀ ਜਾ ਰਹੀ ਹੈ।
ਇਹ ਵੀ ਪੜ੍ਹੋ: ਆਪ ਨਾਲ ਗੱਠਜੋੜ ’ਤੇ ਵੇਰਕਾ ਦਾ ਸਪੱਸ਼ਟੀਕਰਨ, ਨਹੀਂ ਹੋਵੇਗਾ ਗੱਠਜੋੜ