ETV Bharat / city

ਚਰਨਜੀਤ ਚੰਨੀ ਨੇ ਸੋਨੀਆ ਗਾਂਧੀ ਨੂੰ ਕੋਵਿਡ ਸਬੰਧੀ ਤਿਆਰੀਆਂ ਬਾਰੇ ਜਾਣੂ ਕਰਵਾਇਆ - ਮੁੱਖ ਮੰਤਰੀ ਚਰਨਜੀਤ ਚੰਨੀ

ਆਲ ਇੰਡੀਆ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੋਵਿਡ ਮਹਾਂਮਾਰੀ ਖਾਸ ਕਰਕੇ ਨਵੇਂ ਰੂਪ ਓਮੀਕਰੋਨ ਨਾਲ ਪੈਦਾ ਹੋਈ, ਕਿਸੇ ਵੀ ਚੁਣੌਤੀ ਨਾਲ ਨਿਪਟਣ ਲਈ ਪੂਰਨ ਰੂਪ ਵਿੱਚ ਤਿਆਰੀਆਂ ਕਰਨ ਦੇ ਆਦੇਸ਼ ਦਿੱਤੇ ਹਨ।

ਚੰਨੀ ਨੇ ਸੋਨੀਆ ਗਾਂਧੀ ਨੂੰ ਕੋਵਿਡ ਸਬੰਧੀ ਤਿਆਰੀਆਂ ਬਾਰੇ ਜਾਣੂ ਕਰਵਾਇਆ

author img

By

Published : Jan 2, 2022, 11:01 PM IST

ਚੰਡੀਗੜ੍ਹ: ਦੇਸ਼ ਭਰ ਵਿੱਚ ਕੋਵਿਡ ਕੇਸਾਂ ਵਿੱਚ ਹਾਲ ਹੀ ਵਿੱਚ ਹੋਏ ਵਾਧੇ ਉਤੇ ਚਿੰਤਾ ਜ਼ਾਹਿਰ ਕਰਦੇ ਹੋਏ, ਆਲ ਇੰਡੀਆ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੋਵਿਡ ਮਹਾਂਮਾਰੀ ਖਾਸ ਕਰਕੇ ਨਵੇਂ ਰੂਪ ਓਮੀਕਰੋਨ ਨਾਲ ਪੈਦਾ ਹੋਈ, ਕਿਸੇ ਵੀ ਚੁਣੌਤੀ ਨਾਲ ਨਿਪਟਣ ਲਈ ਪੂਰਨ ਰੂਪ ਵਿੱਚ ਤਿਆਰੀਆਂ ਕਰਨ ਦੇ ਆਦੇਸ਼ ਦਿੱਤੇ ਹਨ। ਕਾਂਗਰਸ ਪ੍ਰਧਾਨ ਨੇ ਅੱਗੇ ਕਿਹਾ ਕਿ ਇਸ ਸਬੰਧ ਵਿੱਚ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਹੋਣੀ ਚਾਹੀਦੀ ਅਤੇ ਕਿਸੇ ਵੀ ਹੰਗਾਮੀ ਸਥਿਤੀ ਦੀ ਸੰਭਾਵਨਾ ਨਾਲ ਕਾਰਗਰ ਢੰਗ ਨਾਲ ਸਿੱਝਣ ਲਈ ਠੋਸ ਯਤਨ ਕੀਤੇ ਜਾਣੇ ਚਾਹੀਦੇ ਹਨ।

ਸੋਨੀਆ ਗਾਂਧੀ ਨੂੰ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਉਹ ਸਿਹਤ, ਮੈਡੀਕਲ ਸਿੱਖਿਆ ਤੇ ਖੋਜ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਮੌਜੂਦਾ ਸਥਿਤੀ ਉਤੇ ਨਿਰੰਤਰ ਨਿਗਰਾਨੀ ਰੱਖ ਰਹੇ ਹਨ ਤਾਂ ਕਿ ਸਥਿਤੀ ਗੰਭੀਰ ਹੋਣ ਦੀ ਸੂਰਤ ਵਿਚ ਢੁੱਕਵਾਂ ਸਿਹਤ ਤੇ ਮੈਡੀਕਲ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਸਕੇ।

ਚਰਨਜੀਤ ਚੰਨੀ ਨੇ ਸੋਨੀਆ ਗਾਂਧੀ ਨੂੰ ਇਹ ਵੀ ਦੱਸਿਆ ਕਿ ਕੋਵਿਡ ਤੋਂ ਪ੍ਰਭਾਵਿਤ ਮਰੀਜ਼ਾਂ ਦੇ ਬਿਹਤਰ ਇਲਾਜ ਲਈ ਪ੍ਰਾਇਮਰੀ ਅਤੇ ਸੈਕੰਡਰੀ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਵਿੱਚ ਪਹਿਲਾਂ ਹੀ ਤੇਜ਼ੀ ਲਿਆਂਦੀ ਜਾ ਚੁੱਕੀ ਹੈ। ਸੂਬੇ ਵਿੱਚ ਸਮੁੱਚੇ ਤੌਰ ਉਤੇ ਸਥਿਤੀ ਕਾਬੂ ਹੇਠ ਹੈ ਅਤੇ ਲੋਕਾਂ ਨੂੰ ਸਿਹਤ ਪ੍ਰੋਟੋਕਾਲ ਦੇ ਮੁਤਾਬਕ ਇਹ ਤਿਆਰੀ ਕਦਮ ਚੁੱਕਣ ਲਈ ਜਾਣੂ ਕਰਵਾਇਆ ਜਾ ਰਿਹਾ ਹੈ ਤਾਂ ਕਿ ਇਸ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਹੰਗਾਮੀ ਸਥਿਤੀ ਪੈਦਾ ਹੋਣ ਉਤੇ ਦਵਾਈਆਂ, ਵੈਂਟੀਲੇਟਰ ਅਤੇ ਆਕਸੀਜਨ ਦੇ ਢੁੱਕਵੇਂ ਸਟਾਕ ਲਈ ਵੀ ਇੰਤਜ਼ਾਮ ਕੀਤੇ ਜਾ ਰਹੇ ਹਨ। ਸੋਨੀਆ ਗਾਂਧੀ ਨੂੰ ਭਰੋਸਾ ਦਿੰਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਕੋਵਿਡ ਮਹਾਂਮਾਰੀ ਸਬੰਧੀ ਨਿਰੰਤਰ ਨਿਗਰਾਨੀ ਰੱਖਣ ਲਈ ਮੁੱਖ ਸਕੱਤਰ ਨੂੰ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਰੋਜ਼ਾਨਾ ਰਾਬਤਾ ਕਾਇਮ ਰੱਖਣ ਅਤੇ ਇਸ ਬਾਰੇ ਉਨ੍ਹਾਂ ਨੂੰ ਲਗਾਤਾਰ ਜਾਣੂ ਕਰਵਾਉਂਦੇ ਰਹਿਣ ਦੇ ਆਦੇਸ਼ ਦਿੱਤੇ ਹਨ।

ਇਹ ਵੀ ਪੜੋ:- ਪੰਜਾਬ ਗਵਰਨਰ ਨੇ ਮੁੱਖ ਮੰਤਰੀ ਚੰਨੀ ਦੇ ਇਲਜ਼ਾਮਾਂ ਨੂੰ ਦੱਸਿਆ ਗਲਤ

For All Latest Updates

TAGGED:

ETV Bharat Logo

Copyright © 2025 Ushodaya Enterprises Pvt. Ltd., All Rights Reserved.