ETV Bharat / city

ਮੁੱਖ ਮੰਤਰੀ ਨੇ ਦਿੱਤੀਆਂ ਵਿਸਾਖੀ ਦੀਆਂ ਵਧਾਈਆਂ, ਘਰਾਂ 'ਚ ਹੀ ਵਿਸਾਖੀ ਮਨਾਉਣ ਦੀ ਕੀਤੀ ਅਪੀਲ

author img

By

Published : Apr 12, 2020, 8:29 PM IST

Updated : Apr 12, 2020, 9:00 PM IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਵੀਡੀਓ ਸੁਨੇਹੇ ਰਾਹੀ ਪੰਜਾਬੀਆਂ ਨੂੰ ਵਿਸਾਖੀ ਦੀ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਪੰਜਾਬੀ ਨੂੰ ਇਹ ਵਿਸਾਖੀ ਆਪਣੇ ਘਰਾਂ ਵਿੱਚ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾ ਨਿਹੰਗਾਂ ਵੱਲੋਂ ਪੁਲਿਸ 'ਤੇ ਕੀਤੇ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਮੁਲਜ਼ਮਾਂ ਨੂੰ ਬਖਸ਼ਿਆਂ ਨਹੀਂ ਜਾਵੇਗਾ ਅਤੇ ਕਿਸੇ ਨੂੰ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਦਿੱਤੀਆਂ ਵਿਸਾਖੀ ਦੀ ਵਧਾਈਆਂ , ਪੰਜਾਬੀਆਂ ਘਰਾਂ ' ਚ ਹੀ ਵਿਸਾਖੀ ਮਨਾਉਣ ਦੀ ਕੀਤੀ ਅਪੀਲ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਵੀਡੀਓ ਸੁਨੇਹੇ ਰਾਹੀ ਪੰਜਾਬੀਆਂ ਨੂੰ ਵਿਸਾਖੀ ਦੀ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਪੰਜਾਬੀ ਨੂੰ ਇਹ ਵਿਸਾਖੀ ਆਪਣੇ ਘਰਾਂ ਵਿੱਚ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨਿਹੰਗਾਂ ਵੱਲੋਂ ਪੁਲਿਸ 'ਤੇ ਕੀਤੇ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਮੁਲਜ਼ਮਾਂ ਨੂੰ ਬਖਸ਼ਿਆਂ ਨਹੀਂ ਜਾਵੇਗਾ ਅਤੇ ਕਿਸੇ ਨੂੰ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ।

ਵਿਸਾਖੀ ਦੇ ਤਿਉਹਾਰ ਦੀ ਪੂਰਵ ਸੰਧਿਆ 'ਤੇ ਪੰਜਾਬ ਦੇ ਲੋਕਾਂ ਦੇ ਨਾਂ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾਵਾਇਰਸ ਦੀ ਮਹਾਮਾਰੀ ਦੇ ਮੱਦੇਨਜ਼ਰ ਇਸ ਵਾਰ ਦੀ ਵਿਸਾਖੀ ਪਹਿਲਾਂ ਨਾਲੋਂ ਵੱਖਰੀ ਹੈ ਜਿਸ ਕਰਕੇ ਲੋਕ ਵਿਸ਼ਾਲ ਇਕੱਠਾਂ ਦੇ ਰੂਪ ਵਿੱਚ ਰਵਾਇਤੀ ਜੋਸ਼ੋ-ਖਰੋਸ਼ ਨਾਲ ਇਸ ਤਿਉਹਾਰ ਨੂੰ ਮਨਾਉਣ ਲਈ ਬਾਹਰ ਨਹੀਂ ਨਿਕਲ ਸਕਦੇ। ਉਨ੍ਹਾਂ ਕਿਹਾ ਕਿ ਇਸ ਔਖੇ ਸਮੇਂ ਵਿੱਚ ਸਾਰਿਆਂ ਦਾ ਆਪਣੇ ਘਰਾਂ ਵਿੱਚ ਰਹਿਣਾ ਬਹੁਤ ਜ਼ਰੂਰੀ ਹੈ ਅਤੇ ਵਿਸਾਖੀ ਦੇ ਪਾਵਨ ਦਿਹਾੜੇ ਨੂੰ ਸੂਬੇ ਤੋਂ ਕੋਵਿਡ-19 ਦੇ ਮੁਕੰਮਲ ਖਾਤਮੇ ਲਈ ਅਰਦਾਸ ਕਰਕੇ ਮਨਾਇਆ ਜਾਵੇ।

ਮੁੱਖ ਮੰਤਰੀ ਨੇ ਅਪੀਲ ਕਰਦਿਆਂ ਕਿਹਾ, ''ਆਓ ਅਸੀਂ ਸਾਰੇ ਵਾਹਿਗੁਰੂ ਅੱਗੇ ਅਰਦਾਸ ਕਰੀਏ ਕਿ ਸਾਨੂੰ ਅਤੇ ਸਾਡੇ ਪੰਜਾਬ ਨੂੰ ਚੜਦੀ ਕਲਾ ਵਿੱਚ ਰੱਖੇ ਅਤੇ ਸਾਡੇ ਲੋਕ ਸੁਰੱਖਿਅਤ ਤੇ ਸਦਾ ਖੁਸ਼ ਰਹਿਣ।'' ਉਨ੍ਹਾਂ ਕਿਹਾ ਕਿ ਇਹ ਅਪੀਲ ਸ੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਲੋਕਾਂ ਨੂੰ ਕੀਤੀ ਗਈ ਹੈ ਕਿ ਉਹ ਇਸ ਸਾਲ ਵਿਸਾਖੀ ਮਨਾਉਣ ਲਈ ਇਕੱਠੇ ਜਾਂ ਬਾਹਰ ਨਾ ਹੋਣ।

ਇਹ ਆਸ ਤੇ ਵਿਸ਼ਵਾਸ ਕਰਦੇ ਹੋਏ ਕਿ ਪੰਜਾਬ ਇਸ ਮਹਾਮਾਰੀ ਉਤੇ ਜਿੱਤ ਪ੍ਰਾਪਤ ਕਰੇਗਾ, ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੜਾਈ ਖਿਲਾਫ ਆਪਣਾ ਫਰਜ਼ ਨਿਭਾਉਣ ਜਿਸ ਤਰ੍ਹਾਂ ਲੱਖਾਂ ਕਰਮਚਾਰੀ ਉਨ੍ਹਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਰੱਖਣ ਲਈ ਅੱਗੇ ਹੋ ਕੇ ਡਟੇ ਹੋਏ ਹਨ। ਉਨ੍ਹਾਂ ਡਾਕਟਰਾਂ, ਨਰਸਾਂ, ਪੈਰਾ ਮੈਡੀਕਲ ਸਟਾਫ ਅਤੇ ਹੋਰ ਸਿਹਤ, ਸਫਾਈ ਕਰਮਚਾਰੀਆਂ, ਪੁਲਿਸ, ਮਾਲ ਵਿਭਾਗ, ਧਾਰਮਿਕ ਸੰਸਥਾਵਾਂ, ਐਨ.ਜੀ.ਓਜ਼ ਸਣੇ ਇਸ ਸੰਕਟ ਵਿੱਚ ਸੰਘਰਸ਼ ਕਰ ਰਹੇ ਹਰੇਕ ਵਿਅਕਤੀ ਦਾ ਧੰਨਵਾਦ ਕੀਤਾ ਜਿਹੜੇ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਫਰੰਟਲਾਈਨ 'ਤੇ ਕੰਮ ਕਰ ਰਹੇ ਹਨ। ਉਨ੍ਹਾਂ ਐਸ.ਐਸ.ਪੀਜ਼ ਅਤੇ ਡੀ.ਸੀਜ਼ ਦਾ ਵੀ ਧੰਨਵਾਦ ਕੀਤਾ ਜਿਹੜੇ ਸਾਰੀ ਸਥਿਤੀ ਦਾ ਪ੍ਰਬੰਧਨ ਪੂਰੀ ਕਾਰਜਕੁਸ਼ਲਤਾ ਨਾਲ ਕਰ ਰਹੇ ਹਨ ਅਤੇ ਉਨ੍ਹਾਂ 'ਤੇ ਵਿਸ਼ਵਾਸ ਜ਼ਾਹਰ ਕਰਦਿਆਂ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਵੀ ਪੰਜਾਬ ਅਤੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਇਸੇ ਤਰ੍ਹਾਂ ਤਨਦੇਹੀ ਤੇ ਲਗਨ ਨਾਲ ਕੰਮ ਕਰਦੇ ਰਹਿਣਗੇ।

ਵਿਸ਼ਵ ਵਿਆਪੀ ਕੋਵਿਡ ਸੰਕਟ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ੁਰੂਆਤੀ ਲੌਕਡਾਊਨ ਅਤੇ ਕਰਫਿਊ ਕਾਰਨ ਪੰਜਾਬ ਅਤੇ ਭਾਰਤ ਦੀ ਸਥਿਤੀ ਤੁਲਨਾਤਮਕ ਤੌਰ 'ਤੇ ਬਿਹਤਰ ਹੈ। ਇਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਹੋ ਰਹੀ ਪ੍ਰੇਸ਼ਾਨੀ ਅਤੇ ਨਿਰਾਸ਼ਾ ਦੇ ਬਾਵਜੂਦ ਇਨ੍ਹਾਂ ਸਖਤ ਅਤੇ ਮੁਸ਼ਕਲ ਉਪਾਵਾਂ ਨੂੰ ਜਾਰੀ ਰੱਖਣਾ ਮਹੱਤਵਪੂਰਨ ਸੀ।

Last Updated : Apr 12, 2020, 9:00 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.