ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੂਜੇ ਪੜਾਅ ਤਹਿਤ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ। ਅੱਜ ਮੋਹਾਲੀ ਜ਼ਿਲ੍ਹੇ ਦੇ ਪਿੰਡ ਬਹਿਲੋਲਪੁਰ ਵਿਖੇ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ 80 ਹਜ਼ਾਰ ਸਮਾਰਟ ਫੋਨ ਵੰਡੇ ਗਏ। ਵਿਦਿਆਰਥੀ ਇਸ ਰਾਹੀਂ ਆਪਣੀ ਆਨਲਾਈ ਪੜ੍ਹਾਈ ਜਾਰੀ ਰੱਖ ਸਕਣਗੇ।
ਈਟੀਵੀ ਭਾਰਤ ਨਾਲ ਗੱਲਬਾਤ ਕਰਿਦਆਂ ਵਿਦਿਆਰਥੀਆਂ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਇਹ ਸਮਾਰਟ ਫੋਨ ਉਨ੍ਹਾਂ ਲਈ ਬੇਹਦ ਲਾਹੇਵੰਦ ਸਾਬਿਤ ਹੋਣਗੇ। ਇਸ ਨਾਲ ਉਹ ਆਪਣੀ ਆਨਲਾਈਨ ਕਲਾਸਾਂ ਲੈ ਸਕਣਗੇ, ਆਨਲਾਈਨ ਲੈਕਚਰ ਦੀ ਮਦਦ ਨਾਲ ਸਲੇਬਸ ਪੂਰਾ ਕਰ ਸਕਣਗੇ। ਉਨ੍ਹਾਂ ਨੂੰ ਆਨਲਾਈਨ ਪੜ੍ਹਾਈ ਜਾਰੀ ਰੱਖਣ ਲਈ ਕਿਸੇ ਹੋਰ ਦੇ ਫੋਨ 'ਤੇ ਨਿਰਭਰ ਨਹੀਂ ਰਹਿਣਾ ਪਵੇਗਾ।
ਫੋਨ ਮਿਲਣ ਤੋਂ ਬਾਅਦ ਖੁਸ਼ੀ ਪ੍ਰਗਟਾਉਂਦੇ ਹੋਏ ਵਿਦਿਆਰਥੀਆਂ ਨੇ ਕਿਹਾ ਕਿ ਇਸ ਫੋਨ ਦੀ ਮਦਦ ਨਾਲ ਉਹ ਯੂਟਿਊੂਬ 'ਤੇ ਸਾਇੰਸ ਦੇ ਐਕਸਪੈਰੀਮੈਂਟ ਤੇ ਹੋਰਨਾਂ ਪੜ੍ਹਾਈ ਸਬੰਧਤ ਰਿਸਰਚਾਂ ਪੂਰੀਆਂ ਕਰ ਸਕਣਗੇ। ਇਸ ਨਾਲ ਉਹ ਜੂਮ ਐਪ ਤੇ ਹੋਰਨਾਂ ਐਪਸ ਦੀ ਮਦਦ ਨਾਲ ਆਨਲਾਈਨ ਸਿੱਖਿਆ ਹਾਸਲ ਕਰਨਗੇ।
ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਵੱਲੋਂ ਸਮਾਰਟ ਫੋਨ ਵੰਡਣ ਨੂੰ ਲੈ ਕੇ ਬਿਆਨ ਦਿੱਤਾ ਗਿਆ ਸੀ, ਕਿ ਵਿਦਿਆਰਥੀਆਂ ਨੂੰ ਵੰਡੇ ਜਾਣ ਵਾਲੇ ਫੋਨ ਅੱਗੇ ਜਾ ਕੇ ਪਾਰਟੀ ਲਈ ਵੋਟ ਬੈਂਕ ਸਾਬਿਤ ਹੋਣਗੇ। ਇਸ ਬਿਆਨ ਉੱਤੇ ਆਪਣੇ ਵਿਚਾਰ ਸਾਂਝੇ ਕਰਿਦਆਂ ਵਿਦਿਆਰਥੀਆਂ ਨੇ ਆਖਿਆ ਕਿ ਭਾਵੇਂ ਮੁੱਖ ਮੰਤਰੀ ਉਨ੍ਹਾਂ ਨੂੰ ਸਮਾਰਟ ਫੋਨ ਵੰਡ ਰਹੇ ਹਨ, ਪਰ ਚੋਣਾਂ ਦੌਰਾਨ ਉਹ ਆਪਣੀ ਸਮਝ ਮੁਤਾਬਕ ਚੰਗੇ ਉਮੀਦਵਾਰ ਨੂੰ ਹੀ ਵੋਟ ਪਾਉਣਗੇ।