ਸ਼ਿਮਲਾ: ਸਿੱਖ ਫਾਰ ਜਸਟਿਸ ਸੰਗਠਨ ਨਾਲ ਜੁੜੇ ਗੁਰਪਤਵੰਤ ਪੰਨੂ ਦਾ ਇੱਕ ਆਡੀਓ ਕਾਫੀ ਵਾਇਰਲ ਹੋ ਰਿਹਾ ਹੈ । ਵਾਇਰਲ ਆਡੀਓ ਵਿੱਚ ਕਿਹਾ ਗਿਆ ਹੈ ਕਿ ਹਿਮਾਚਲ ਪਹਿਲਾਂ ਪੰਜਾਬ ਦਾ ਇੱਕ ਹਿੱਸਾ ਸੀ। ਐਸਐਫਜੇ ਪੰਜਾਬ ਵਿੱਚ ਇੱਕ ਰਾਏਸ਼ੁਮਾਰੀ ਕਰ ਰਹੀ ਹੈ। ਇਸ ਤੋਂ ਬਾਅਦ ਹਿਮਾਚਲ ਵਿੱਚ ਵੀ ਅਜਿਹਾ ਹੀ ਹੋਵੇਗਾ।
ਸੀਐਮ ਜੈਰਾਮ ਠਾਕੁਰ ਦਾ ਵਾਇਰਲ ਆਡੀਓ ਨੂੰ ਲੈਕੇ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਵੀ ਉਨ੍ਹਾਂ ਦਾ ਪ੍ਰੋਗਰਾਮ 15 ਅਗਸਤ ਨੂੰ ਹੋਵੇਗਾ ਉਹ ਤਿਰੰਗਾ ਝੰਡਾ ਜ਼ਰੂਰ ਲਹਿਰਾਉਣਗੇ। ਉਨ੍ਹਾਂ ਕਿਹਾ ਕਿ ਮਾਮਲੇ ਸਬੰਧੀ ਜਾਂਚ ਏਜੰਸੀ ਰਾਹੀਂ ਵੀ ਪੂਰੀ ਤਰ੍ਹਾਂ ਕੀਤੀ ਜਾਵੇਗੀ।
ਜੈਰਾਮ ਠਾਕੁਰ ਨੇ ਕਿਹਾ ਕਿ ਉਹ ਇਸ ਤਰ੍ਹਾਂ ਦੀਆਂ ਧਮਕੀਆਂ ਤੋਂ ਨਹੀਂ ਡਰਦੇ ਤੇ ਜਿੱਥੇ ਵੀ ਉਨ੍ਹਾਂ ਨੂੰ ਝੰਡਾ ਲਹਿਰਾਉਣ ਦਾ ਮੌਕਾ ਮਿਲੇਗਾ ਉਹ ਝੰਡਾ ਜ਼ਰੂਰ ਲਹਿਰਾਉਣਗੇ।
ਵਾਇਰਲ ਆਡੀਓ ਤੋਂ ਬਾਅਦ, ਹਿਮਾਚਲ ਪੁਲਿਸ ਦੇ ਡੀਜੀਪੀ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਪੁਲਿਸ ਅਜਿਹੇ ਤੱਤਵਾਂ ਨਾਲ ਨਜਿੱਠਣ ਦੇ ਸਮਰੱਥ ਹੈ। ਹਿਮਾਚਲ ਪੁਲਿਸ ਨੇ ਇਸ ਸਬੰਧ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ।
ਡੀਜੀਪੀ ਸੰਜੇ ਕੁੰਡੂ ਵੱਲੋਂ ਜਾਰੀ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਕੁਝ ਲੋਕਾਂ ਨੂੰ ਅਜਿਹੀਆਂ ਕਾਲਾਂ ਆ ਰਹੀਆਂ ਹਨ। ਜਿਸ ਵਿੱਚ ਖਾਲਿਸਤਾਨ ਸੰਗਠਨ ਸਿੱਖ ਫਾਰ ਜਸਟਿਸ ਸ਼ਰੇਆਮ ਧਮਕੀ ਦੇ ਰਿਹਾ ਹੈ ਕਿ ਜੈਰਾਮ ਸਰਕਾਰ ਨੂੰ 15 ਅਗਸਤ ਨੂੰ ਤਿਰੰਗਾ ਲਹਿਰਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਹੁਣ ਰਾਜਸਥਾਨ 'ਚ ਕਿਸਾਨਾਂ ਨੇ ਭਜਾ ਭਜਾ ਕੁੱਟਿਆ, ਬੀਜੇਪੀ ਆਗੂ