ਰੂਪਨਗਰ: ਜ਼ਿਲ੍ਹੇ ਦੇ ਕੰਢੀ ਖੇਤਰ (Kandi Area news) ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜ਼ਿਲ੍ਹਾ ਰੋਪੜ ਦੇ ਪਿੰਡ ਪੁਰਖਾਲੀ ਵਿਖੇ ਹਰੀਪੁਰ ਨਾਲੇ 'ਤੇ ਹਾਈ ਲੈਵਲ ਪੁਲ ਅਤੇ ਤਿੰਨ ਕਿਲੋਮੀਟਰ ਤੱਕ ਪਹੁੰਚ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ (CM Channi lays foundation stone of bridge) । ਮੁੱਖ ਮੰਤਰੀ ਨੇ ਕਿਹਾ ਕਿ ਇਹ ਇਲਾਕੇ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਸੀ ਕਿਉਂਕਿ ਮਾਨਸੂਨ ਦੇ ਮੌਸਮ ਦੌਰਾਨ 40 ਪਿੰਡਾਂ ਦੇ ਲੋਕ(Big population will be benefited) ਸਿੱਧੇ ਚੰਡੀਗੜ੍ਹ ਤੱਕ ਪਹੁੰਚ ਜਾਂਦੇ ਸਨ।
ਸੜਕ ਨਾ ਹੋਣ ਕਾਰਨ ਹੁੰਦੀ ਸੀ ਦਿੱਕਤ
ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਵਿਦਿਆਰਥੀਆਂ ਨੂੰ ਕਿਸੇ ਹੋਰ ਪਹੁੰਚ ਸੜਕ ਦੀ ਘਾਟ ਕਾਰਨ ਆਪਣੇ ਵਿਦਿਅਕ ਅਦਾਰਿਆਂ ਤੱਕ ਪਹੁੰਚਣ ਲਈ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਕਾਰਨ ਬਰਸਾਤ ਦੇ ਮੌਸਮ ਵਿੱਚ ਉਨ੍ਹਾਂ ਦੀ ਪੜ੍ਹਾਈ 'ਤੇ ਮਾੜਾ ਅਸਰ ਪੈਂਦਾ ਹੈ। ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ ਇਸ ਪੁਲ ਨਾਲ ਚੰਡੀਗੜ੍ਹ ਦੀ ਦੂਰੀ ਵੀ 15-20 ਕਿਲੋਮੀਟਰ ਘੱਟ ਜਾਵੇਗੀ।
ਪਹਿਲਾਂ ਚਮਕੌਰ ਸਾਹਿਬ ਹਲਕੇ ਦਾ ਹਿੱਸਾ ਸੀ ਹਰੀਪੁਰ
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਹ ਪਹਿਲੀ ਵਾਰ ਵਿਧਾਇਕ ਬਣੇ ਸਨ ਤਾਂ ਇਸ ਖੇਤਰ ਦੇ ਪਿੰਡ ਸ੍ਰੀ ਚਮਕੌਰ ਸਾਹਿਬ ਹਲਕੇ ਦਾ ਹਿੱਸਾ ਸਨ ਅਤੇ ਹੱਦਬੰਦੀ ਤੋਂ ਬਾਅਦ ਉਹ ਰੋਪੜ ਹਲਕੇ ਦੇ ਅਧੀਨ ਆ ਗਏ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਲਗਾਤਾਰ ਕੋਸ਼ਿਸ਼ਾਂ ਦੇ ਬਾਵਜੂਦ ਹਰੀਪੁਰ ਨਾਲੇ ’ਤੇ ਪੁਲ ਬਣਾਉਣ ਦੀ ਮੰਗ ਨੂੰ ਸਾਰੀਆਂ ਸਰਕਾਰਾਂ ਨੇ ਅਣਗੌਲਿਆ ਕਰ ਦਿੱਤਾ। ਪਰ ਹੁਣ ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਨੇ ਇਲਾਕੇ ਦੀ ਇਸ ਮੰਗ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਹੈ।
8.24 ਕਰੋੜ ਨਾਲ ਬਣੇਗਾ ਪੁਲ
ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ ਇਸ 82 ਮੀਟਰ ਲੰਬੇ ਅਤੇ 12 ਮੀਟਰ ਚੌੜੇ ਪੁਲ ਦੀ ਲਾਗਤ 8.24 ਕਰੋੜ ਰੁਪਏ ਹੈ। 9 ਮਹੀਨਿਆਂ ਦੀ ਮਿਆਦ ਵਿੱਚ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਟੈਂਡਰ ਅਲਾਟ ਕਰ ਦਿੱਤੇ ਗਏ ਹਨ ਅਤੇ ਪ੍ਰਾਜੈਕਟ ’ਤੇ ਕੰਮ ਸ਼ੁਰੂ ਹੋ ਗਿਆ ਹੈ। ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਪੈਪਸੂ ਦੇ ਚੇਅਰਮੈਨ ਸਤਿੰਦਰ ਸਿੰਘ, ਪੰਜਾਬ ਰਾਜ ਪਿਛੜਾ ਵਰਗ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਜਿੰਦਰਪਾਲ ਸਿੰਘ ਬਿੱਲਾ, ਨਗਰ ਸੁਧਾਰ ਟਰੱਸਟ ਰੂਪਨਗਰ ਦੇ ਚੇਅਰਮੈਨ ਸੁਖਵਿੰਦਰ ਸਿੰਘ ਵਿਸਕੀ, ਜ਼ਿਲ੍ਹਾ ਪ੍ਰਧਾਨ ਕਾਂਗਰਸ ਅਸ਼ਵਨੀ ਸ਼ਰਮਾ, ਡੀਸੀ ਸੋਨਾਲੀ ਗਿਰੀ ਅਤੇ ਐਸਐਸਪੀ ਵਿਵੇਕ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ:ਕੇਂਦਰ ਤੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕੌਮੀ ਛੁੱਟੀ ਐਲਾਨਣ ਦੀ ਮੰਗ