ਸੁਲਤਾਨਪੁਰ ਲੋਧੀ/ਡੇਰਾ ਬਾਬਾ ਨਾਨਕ: ਪਵਿੱਤਰ ਨਗਰੀ ਦੇ ਵਿਕਾਸ ਨੂੰ ਨਵੀਆਂ ਸਿਖ਼ਰਾਂ 'ਤੇ ਲਿਜਾਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੁਲਤਾਨਪੁਰ ਲੋਧੀ ਵਿਖੇ ਕਰੀਬ 40.75 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੇ ਜਾਣ ਵਾਲੇ ਛੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸੰਪੂਰਨਤਾ ਮੌਕੇ ਰੱਖੇ ਸਮਾਰੋਹਾਂ ਵਿੱਚ ਸ਼ਾਮਲ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ 6.5 ਕਰੋੜ ਰੁਪਏ ਦੀ ਲਾਗਤ ਨਾਲ ਕਿਲਾ ਸਰਾਏਂ ਪ੍ਰਾਜੈਕਟ ਦੀ ਸੰਭਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 1.25 ਕਰੋੜ ਰੁਪਏ ਦੀ ਲਾਗਤ ਨਾਲ ਗਰਿੱਡ ਟਾਈਡ ਰੂਫ ਟਾਪ ਸੋਲਰ ਪਾਵਰ ਪਲਾਂਟ, 9.5 ਕਰੋੜ ਰੁਪਏ ਦੀ ਲਾਗਤ ਨਾਲ ਸਮਾਰਟ ਸਕੂਲ, 20 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਟਰੀਟਮੈਂਟ ਪਲਾਂਟ, 3 ਕਰੋੜ ਰੁਪਏ ਦੀ ਲਾਗਤ ਨਾਲ ਸਬ ਡਵੀਜ਼ਨ ਪ੍ਰਬੰਧਕੀ ਕੰਪਲੈਕਸ ਅਤੇ 45 ਲੱਖ ਰੁਪਏ ਦੀ ਲਾਗਤ ਨਾਲ ਪੰਜ ਸਮਾਰਟ ਆਂਗਨਵਾੜੀ ਕੇਂਦਰਾਂ ਦੀ ਸਥਾਪਨਾ ਜਿਹੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ।
550ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ 10.8 ਕਰੋੜ ਰੁਪਏ ਦੀ ਲਾਗਤ ਨਾਲ ਪਵਿੱਤਰ ਕਾਲੀ ਵੇਈਂ ਦੇ ਸੁੰਦਰੀਕਰਨ ਦਾ ਕਾਰਜ ਮੁਕੰਮਲ ਕੀਤਾ ਗਿਆ, ਜਦੋਂਕਿ 319 ਕਰੋੜ ਰੁਪਏ ਦੀ ਲਾਗਤ ਨਾਲ ਗੁਰੂ ਨਾਨਕ ਦੇਵ ਜੀ ਸੈਂਟਰ ਫਾਰ ਇਨੋਵੇਸ਼ਨ, ਇਨਕਿਊਬੇਸ਼ਨ ਐਂਡ ਟ੍ਰੇਨਿੰਗ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਮੇਂ ਦੌਰਾਨ ਇਸ ਖੇਤਰ ਵਿੱਚ ਲੜਕੀਆਂ ਲਈ ਬੇਬੇ ਨਾਨਕੀ ਕਾਲਜ ਦੀ ਸਥਾਪਨਾ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ 30.7 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਦੀਆਂ ਛੇ ਸੜਕਾਂ ਨੂੰ ਚੌੜਾ ਕਰਨ ਅਤੇ ਉਸਾਰੀ ਦਾ ਕਾਰਜ ਮੁਕੰਮਲ ਕਰਨ ਦੇ ਨਾਲ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦਾ ਕੰਮ ਨੇਪਰੇ ਚਾੜ੍ਹਿਆ ਗਿਆ।
-
On 551st #PrakashParv of Sri Guru Nanak Dev ji, @capt_amarinder launches development projects in historic towns of Sultanpur Lodhi and Dera Baba Nanak. Also dedicates to people all projects undertaken during 550th Prakash Parv in 63 villages & 14 towns visited by Guru Saheb. pic.twitter.com/x8wHnJ68en
— Raveen Thukral (@RT_MediaAdvPbCM) November 30, 2020 " class="align-text-top noRightClick twitterSection" data="
">On 551st #PrakashParv of Sri Guru Nanak Dev ji, @capt_amarinder launches development projects in historic towns of Sultanpur Lodhi and Dera Baba Nanak. Also dedicates to people all projects undertaken during 550th Prakash Parv in 63 villages & 14 towns visited by Guru Saheb. pic.twitter.com/x8wHnJ68en
— Raveen Thukral (@RT_MediaAdvPbCM) November 30, 2020On 551st #PrakashParv of Sri Guru Nanak Dev ji, @capt_amarinder launches development projects in historic towns of Sultanpur Lodhi and Dera Baba Nanak. Also dedicates to people all projects undertaken during 550th Prakash Parv in 63 villages & 14 towns visited by Guru Saheb. pic.twitter.com/x8wHnJ68en
— Raveen Thukral (@RT_MediaAdvPbCM) November 30, 2020
ਇੱਕ ਹੋਰ ਕਦਮ ਵੱਜੋਂ ਪਵਿੱਤਰ ਵੇਈਂ 'ਤੇ 9.30 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਉਚ-ਪੱਧਰੀ ਪੁਲਾਂ ਦਾ ਨਿਰਮਾਣ ਕੀਤਾ ਗਿਆ। ਇਸ ਦੇ ਨਾਲ ਹੀ ਪਵਿੱਤਰ ਵੇਈਂ 'ਤੇ ਦੋ ਫੁੱਟ ਓਵਰਬ੍ਰਿਜਾਂ (1.4 ਕਰੋੜ ਰੁਪਏ) ਅਤੇ ਦੋ ਪਨਟੂਨ ਪੁੱਲਾਂ (2 ਕਰੋੜ ਰੁਪਏ) ਦਾ ਨਿਰਮਾਣ ਕੀਤਾ ਗਿਆ। ਇਸਤੋਂ ਇਲਾਵਾ 2.4 ਕਰੋੜ ਰੁਪਏ ਦੀ ਲਾਗਤ ਨਾਲ ਸਥਾਨਕ ਆਰਾਮ ਘਰ (ਰੈਸਟ ਹਾਊਸ) ਦਾ ਨਿਰਮਾਣ ਕੀਤਾ ਗਿਆ ਹੈ, ਜਦੋਂਕਿ 6 ਕਰੋੜ ਰੁਪਏ ਬੱਸ ਅੱਡੇ ਦੇ ਨਵੀਨੀਕਰਨ 'ਤੇ ਖਰਚ ਕੀਤੇ ਗਏ ਅਤੇ 11 ਕਰੋੜ ਰੁਪਏ ਦੀ ਲਾਗਤ ਨਾਲ 66 ਕੇ.ਵੀ ਸਬ ਸਟੇਸ਼ਨ ਸਥਾਪਤ ਕੀਤਾ ਗਿਆ।
ਸੁਲਤਾਨਪੁਰ ਲੋਧੀ ਵਿਖੇ ਸਮਾਰੋਹਾਂ ਵਿੱਚ ਸ਼ਿਰਕਤ ਕਰਨ ਉਪਰੰਤ ਪਹਿਲੀ ਪਾਤਸ਼ਾਹੀ ਨਾਲ ਸੰਬੰਧਤ ਇੱਕ ਹੋਰ ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਵਿਖੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਸੰਸਦ ਮੈਂਬਰ ਪਰਨੀਤ ਕੌਰ ਦੀ ਹਾਜ਼ਰੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਵਾਲੇ 63 ਪਿੰਡ ਅਤੇ 14 ਕਸਬਿਆਂ ਵਿੱਚ ਸ਼ੁਰੂ ਕੀਤੇ ਸਾਰੇ ਪ੍ਰਾਜੈਕਟ (77 ਕਰੋੜ ਰੁਪਏ) ਲੋਕਾਂ ਨੂੰ ਸਮਰਪਿਤ ਕੀਤੇ।
ਮੁੱਖ ਮੰਤਰੀ ਵੱਲੋਂ ਵਿਰਾਸਤੀ ਮਾਰਗ (3 ਕਰੋੜ ਰੁਪਏ), 100 ਏਕੜ ਵਿਚ ਬਣਨ ਵਾਲੀ ਗੁਰੂ ਨਾਨਕ ਦੇਵ ਗੰਨਾ ਖੋਜ ਅਤੇ ਵਿਕਾਸ ਸੰਸਥਾ ਕਲਾਨੌਰ ਅਤੇ ਬਾਬਾ ਬੰਦਾ ਸਿੰਘ ਬਹਾਦਰ ਅਜਾਇਬ ਘਰ ਅਤੇ ਘੰਟਾ ਘਰ (80 ਲੱਖ ਰੁਪਏ) ਦਾ ਨੀਂਹ ਪੱਥਰ ਵੀ ਰੱਖਿਆ ਗਿਆ।