ਚੰਡੀਗੜ੍ਹ: ਮੋਡੀਫਾਈ ਮੋਟਰਸਾਈਕਲ ਰੇਹੜੀ (Modified motorcycle) ਭਾਵ ਜੁਗਾੜੂ ਰੇਹੜੀ ’ਤੇ ਰੋਕ ਦੇ ਫੈਸਲੇ ਨੂੰ ਲੈ ਤੇ ਮੁੱਖ ਮੰਤਰੀ ਭਗਵੰਤ ਮਾਵ ਨੇ ਨਾਰਾਜ਼ਗੀ ਜਤਾਈ ਹੈ। ਇਸ ਸਬੰਧੀ ਮੁੱਖ ਮੰਤਰੀ ਮਾਨ ਨੇ ਤੁਰੰਤ ਟਰਾਂਸਪੋਰਟ ਵਿਭਾਗ ਤੋਂ ਰਿਪੋਰਟ ਮੰਗੀ ਹੈ ਤੇ ਦੁਪਹਿਰ 12 ਵਜੇ ਟ੍ਰੈਫਿਕ ਪੁਲਸ ਅਧਿਕਾਰੀਆਂ ਦੀ ਮੀਟਿੰਗ ਵੀ ਬੁਲਾਈ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਮੀਟਿੰਗ ਵਿੱਚ ਟਰਾਂਸਪੋਰਟ ਮੰਤਰੀ, ਡੀਜੀਪੀ, ਏਡੀਜੀਪੀ ਟਰੈਫਿਕ ਅਤੇ ਸਕੱਤਰ ਟਰਾਂਸਪੋਰਟ ਸ਼ਾਮਲ ਹੋ ਸਕਦੇ ਹਨ।
ਇਹ ਵੀ ਪੜੋ: ਵਿਰੋਧ ਤੋਂ ਬਾਅਦ ਮਾਨ ਸਰਕਾਰ ਨੇ ਫੈਸਲਾ ਲਿਆ ਵਾਪਿਸ
ਮੁੱਖ ਮੰਤਰੀ ਦੀ ਦਖਲਅੰਦਾਜ਼ੀ ਤੋਂ ਬਾਅਦ ਫੈਸਲਾ ਲਿਆ ਵਾਪਸ: ਦੱਸ ਦਈਏ ਕਿ ਪੁਲਿਸ ਨੇ ਜੁਗਾੜੂ ਰੇਹੜੀ ਯਾਨੀ ਮੋਡੀਫਾਈ ਮੋਟਰਸਾਈਕਲ ਰੇਹੜੀ ’ਤੇ ਰੋਕ ਲਗਾ ਦਿੱਤੀ ਸੀ, ਪਰ ਮੁੱਖ ਮੰਤਰੀ ਭਗਵੰਤ ਮਾਨ ਦੇ ਦਖਲ ਤੋਂ ਬਾਅਦ ਪੁਲਿਸ ਨੇ ਆਪਣਾ ਫੈਸਲਾ ਵਾਪਿਸ (withdraws restraining order on MODIFY MOTORCYCLES) ਲੈ ਲਿਆ ਹੈ।
ਰੇਹੜੀ ਚਾਲਕ ਕਰ ਰਹੇ ਸਨ ਵਿਰੋਧ: ਦੱਸ ਦਈਏ ਕਿ ਸਰਕਾਰ ਦੇ ਇਸ ਫੈਸਲਾ ਦਾ ਲਗਾਤਾਰ ਵਿਰੋਧ ਹੋ ਰਿਹਾ ਹੈ ਤੇ ਰੇਹੜੀ ਚਾਲਕ ਮੰਤਰੀਆਂ ਦੇ ਘਰਾਂ ਅੱਗੇ ਪਹੁੰਚ ਗਏ ਸਨ। ਇਸ ਦੌਰਾਨ ਰੇਹੜੀ ਚਾਲਕਾ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ ਇਹ ਫੈਸਲਾ ਵਾਪਸ ਨਾ ਲਿਆ ਗਿਆ ਤਾਂ ਉਹ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨਗੇ।
ਰਾਜਾ ਵੜਿੰਗ ਨੇ ਕੱਸਿਆ ਤੰਜ਼: ਫੈਸਲਾ ਵਾਪਿਸ ਲੈਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰਦੇ ਹੋਏ ਮਾਨ ਸਰਕਾਰ ’ਤੇ ਤੰਜ਼ ਕੱਸਿਆ ਹੈ। ਰਾਜਾ ਵੜਿੰਗ ਨੇ ਲਿਖਿਆ ਕਿ ‘ਮਾਨ ਸਾਹਿਬ ਸ਼ੁਕਰੀਆ, ਘੱਟੋ-ਘੱਟ ਤੁਸੀਂ ਛੇਤੀ ਹੀ ਫੈਸਲਾ ਵਾਪਿਸ ਲੈ ਲਿਆ.. ਸਮਝ ਨਹੀਂ ਆਇਆ ਕੀ ਸਰਕਾਰ ਕੌਣ ਚਲਾ ਰਿਹਾ ਹੈ, ਜੇ ਦਿੱਲੀ ਤੋਂ ਸਰਕਾਰ ਚੱਲੇਗੀ ਤੇ ਇਸ ਤਰਾਂ ਦੇ ਗ਼ਲਤ ਫੈਸਲੇ ਹੋਣਗੇ ਅਤੇ ਫੇਰ ਘਬਰਾ ਕੇ ਵਾਪਿਸ ਲੈਣੇ ਪੈਣਗੇ। ਧਿਆਨ ਨਾਲ ਸਰਕਾਰ ਦੇ ਫੈਸਲੇ ਲਵੋ। ਅਫ਼ਸਰਸ਼ਾਹੀ ਦੀ ਲਗਾਮ ਅਪਣੇ ਹੱਥ ਵਿਚ ਰੱਖੋ।’
-
ਮਾਨ ਸਾਹਿਬ ਸ਼ੁਕਰੀਆ, ਘੱਟੋ-ਘੱਟ ਤੁਸੀਂ ਛੇਤੀ ਹੀ ਫੈਸਲਾ ਵਾਪਿਸ ਲੈ ਲਿਆ.. ਸਮਝ ਨਹੀਂ ਆਇਆ ਕੀ ਸਰਕਾਰ ਕੌਣ ਚਲਾ ਰਿਹਾ ਹੈ, ਜੇ ਦਿੱਲੀ ਤੋਂ ਸਰਕਾਰ ਚੱਲੇਗੀ ਤੇ ਇਸ ਤਰਾਂ ਦੇ ਗ਼ਲਤ ਫੈਸਲੇ ਹੋਣਗੇ ਅਤੇ ਫੇਰ ਘਬਰਾ ਕੇ ਵਾਪਿਸ ਲੈਣੇ ਪੈਣਗੇ। ਧਿਆਨ ਨਾਲ ਸਰਕਾਰ ਦੇ ਫੈਸਲੇ ਲਵੋ। ਅਫ਼ਸਰਸ਼ਾਹੀ ਦੀ ਲਗਾਮ ਅਪਣੇ ਹੱਥ ਵਿਚ ਰੱਖੋ। https://t.co/dUkeEbRcfq
— Amarinder Singh Raja (@RajaBrar_INC) April 23, 2022 " class="align-text-top noRightClick twitterSection" data="
">ਮਾਨ ਸਾਹਿਬ ਸ਼ੁਕਰੀਆ, ਘੱਟੋ-ਘੱਟ ਤੁਸੀਂ ਛੇਤੀ ਹੀ ਫੈਸਲਾ ਵਾਪਿਸ ਲੈ ਲਿਆ.. ਸਮਝ ਨਹੀਂ ਆਇਆ ਕੀ ਸਰਕਾਰ ਕੌਣ ਚਲਾ ਰਿਹਾ ਹੈ, ਜੇ ਦਿੱਲੀ ਤੋਂ ਸਰਕਾਰ ਚੱਲੇਗੀ ਤੇ ਇਸ ਤਰਾਂ ਦੇ ਗ਼ਲਤ ਫੈਸਲੇ ਹੋਣਗੇ ਅਤੇ ਫੇਰ ਘਬਰਾ ਕੇ ਵਾਪਿਸ ਲੈਣੇ ਪੈਣਗੇ। ਧਿਆਨ ਨਾਲ ਸਰਕਾਰ ਦੇ ਫੈਸਲੇ ਲਵੋ। ਅਫ਼ਸਰਸ਼ਾਹੀ ਦੀ ਲਗਾਮ ਅਪਣੇ ਹੱਥ ਵਿਚ ਰੱਖੋ। https://t.co/dUkeEbRcfq
— Amarinder Singh Raja (@RajaBrar_INC) April 23, 2022ਮਾਨ ਸਾਹਿਬ ਸ਼ੁਕਰੀਆ, ਘੱਟੋ-ਘੱਟ ਤੁਸੀਂ ਛੇਤੀ ਹੀ ਫੈਸਲਾ ਵਾਪਿਸ ਲੈ ਲਿਆ.. ਸਮਝ ਨਹੀਂ ਆਇਆ ਕੀ ਸਰਕਾਰ ਕੌਣ ਚਲਾ ਰਿਹਾ ਹੈ, ਜੇ ਦਿੱਲੀ ਤੋਂ ਸਰਕਾਰ ਚੱਲੇਗੀ ਤੇ ਇਸ ਤਰਾਂ ਦੇ ਗ਼ਲਤ ਫੈਸਲੇ ਹੋਣਗੇ ਅਤੇ ਫੇਰ ਘਬਰਾ ਕੇ ਵਾਪਿਸ ਲੈਣੇ ਪੈਣਗੇ। ਧਿਆਨ ਨਾਲ ਸਰਕਾਰ ਦੇ ਫੈਸਲੇ ਲਵੋ। ਅਫ਼ਸਰਸ਼ਾਹੀ ਦੀ ਲਗਾਮ ਅਪਣੇ ਹੱਥ ਵਿਚ ਰੱਖੋ। https://t.co/dUkeEbRcfq
— Amarinder Singh Raja (@RajaBrar_INC) April 23, 2022
ਕਮਾਈ ਦਾ ਸਾਧਨ: ਇਸ ਦੇ ਨਾਲ ਹੀ ਜੇਕਰ ਦੇਖਿਆ ਜਾਵੇ ਤਾਂ ਕਈ ਪਰਿਵਾਰਾਂ ਦਾ ਰੁਜ਼ਗਾਰ ਵੀ ਇਸ ਜੁਗਾੜੂ ਰੇਹੜੀਆਂ ਦੇ ਨਾਲ ਚੱਲਦਾ ਹੈ। ਉਨ੍ਹਾਂ ਦੇ ਘਰਾਂ ਦੇ ਚੁੱਲ੍ਹੇ ਤਾਂ ਹੀ ਚੱਲਦੇ ਹਨ ਜਦੋਂ ਉਹ ਇੰਨ੍ਹਾਂ ਜੁਗਾੜੂ ਰੇਹੜੀਆਂ ਨਾਲ ਆਪਣੀ ਦਿਹਾੜੀ ਲਗਾਉਂਦੇ ਹਨ।
ਇਹ ਵੀ ਪੜੋ: ਵੱਡੀ ਖ਼ਬਰ: ਮੁਲੱਠੀ ਦੇ ਭਰੇ ਟਰੱਕ ਵਿੱਚੋਂ 50 ਕਿਲੋ ਹੈਰੋਇਨ ਬਰਾਮਦ