ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਲੀ ਵਿੱਚ ਭਾਜਪਾ ਦੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਮੁਲਾਕਾਤ ਵਿੱਚ ਸੀਐਮ ਮਾਨ ਵੱਲੋਂ ਪੰਜਾਬ ਦੇ ਪਾਣੀਆਂ ਦੇ ਮੁੱਦੇ ਨੂੰ ਲੈਕੇ ਚਰਚਾ ਕੀਤੀ ਗਈ ਹੈ। ਸੀਐਮ ਮਾਨ ਵੱਲੋਂ ਭਗਵੰਤ ਮਾਨ ਨੇ ਬੁੱਢਾ ਨਾਲੇ ਦੀ ਸਫ਼ਾਈ ਦਾ ਮੁੱਦਾ ਕੇਂਦਰੀ ਮੰਤਰੀ ਸ਼ੇਖਾਵਤ ਕੋਲ ਪ੍ਰਮੁੱਖਤਾ ਨਾਲ ਉਭਾਰਿਆ ਹੈ।
-
ਅੱਜ ਕੇਂਦਰੀ ਮੰਤਰੀ @OfficeOfGSS ਜੀ ਨਾਲ ਪੰਜਾਬ ਦੇ ਗੰਧਲੇ ਪਾਣੀਆਂ, ਬੁੱਢੇ ਨਾਲ਼ੇ ਅਤੇ ਸਰਹੱਦੀ ਖੇਤਰ ਦੇ ਪਾਣੀਆਂ ‘ਚ ਜ਼ਹਿਰੀਲੇ ਪਦਾਰਥਾਂ ਦੀ ਮਾਤਰਾ ਵੱਧਣ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ…
— Bhagwant Mann (@BhagwantMann) July 26, 2022 " class="align-text-top noRightClick twitterSection" data="
ਪਾਣੀਆਂ ਨੂੰ ਸਾਫ਼ ਕਰਨ ਲਈ ਅਸੀਂ ਕੇਂਦਰ ਦੇ ਸਹਿਯੋਗ ਨਾਲ ਸਾਂਝੇ ਕਦਮ ਚੁੱਕਾਂਗੇ…ਪੰਜਾਬ ਦੀਆਂ ਨਸਲਾਂ-ਫ਼ਸਲਾਂ ਨੂੰ ਬਚਾਉਣ ਲਈ ਵਚਨਬੱਧ ਹਾਂ… pic.twitter.com/jOx08Nf0u3
">ਅੱਜ ਕੇਂਦਰੀ ਮੰਤਰੀ @OfficeOfGSS ਜੀ ਨਾਲ ਪੰਜਾਬ ਦੇ ਗੰਧਲੇ ਪਾਣੀਆਂ, ਬੁੱਢੇ ਨਾਲ਼ੇ ਅਤੇ ਸਰਹੱਦੀ ਖੇਤਰ ਦੇ ਪਾਣੀਆਂ ‘ਚ ਜ਼ਹਿਰੀਲੇ ਪਦਾਰਥਾਂ ਦੀ ਮਾਤਰਾ ਵੱਧਣ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ…
— Bhagwant Mann (@BhagwantMann) July 26, 2022
ਪਾਣੀਆਂ ਨੂੰ ਸਾਫ਼ ਕਰਨ ਲਈ ਅਸੀਂ ਕੇਂਦਰ ਦੇ ਸਹਿਯੋਗ ਨਾਲ ਸਾਂਝੇ ਕਦਮ ਚੁੱਕਾਂਗੇ…ਪੰਜਾਬ ਦੀਆਂ ਨਸਲਾਂ-ਫ਼ਸਲਾਂ ਨੂੰ ਬਚਾਉਣ ਲਈ ਵਚਨਬੱਧ ਹਾਂ… pic.twitter.com/jOx08Nf0u3ਅੱਜ ਕੇਂਦਰੀ ਮੰਤਰੀ @OfficeOfGSS ਜੀ ਨਾਲ ਪੰਜਾਬ ਦੇ ਗੰਧਲੇ ਪਾਣੀਆਂ, ਬੁੱਢੇ ਨਾਲ਼ੇ ਅਤੇ ਸਰਹੱਦੀ ਖੇਤਰ ਦੇ ਪਾਣੀਆਂ ‘ਚ ਜ਼ਹਿਰੀਲੇ ਪਦਾਰਥਾਂ ਦੀ ਮਾਤਰਾ ਵੱਧਣ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ…
— Bhagwant Mann (@BhagwantMann) July 26, 2022
ਪਾਣੀਆਂ ਨੂੰ ਸਾਫ਼ ਕਰਨ ਲਈ ਅਸੀਂ ਕੇਂਦਰ ਦੇ ਸਹਿਯੋਗ ਨਾਲ ਸਾਂਝੇ ਕਦਮ ਚੁੱਕਾਂਗੇ…ਪੰਜਾਬ ਦੀਆਂ ਨਸਲਾਂ-ਫ਼ਸਲਾਂ ਨੂੰ ਬਚਾਉਣ ਲਈ ਵਚਨਬੱਧ ਹਾਂ… pic.twitter.com/jOx08Nf0u3
ਇਸ ਸਬੰਧੀ ਸੀਐਮ ਮਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੇਂਦਰੀ ਮੰਤਰੀ ਨੇ ਮੁਲਾਕਾਤ ਵਿੱਚ ਪੰਜਾਬ ਦੇ ਗੰਧਲੇ ਪਾਣੀਆਂ, ਬੁੱਢੇ ਨਾਲ਼ੇ ਅਤੇ ਸਰਹੱਦੀ ਖੇਤਰ ਦੇ ਪਾਣੀਆਂ ‘ਚ ਜ਼ਹਿਰੀਲੇ ਪਦਾਰਥਾਂ ਦੀ ਮਾਤਰਾ ਵੱਧਣ ਨੂੰ ਲੈ ਕੇ ਚਰਚਾ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿਪਾਣੀਆਂ ਨੂੰ ਸਾਫ਼ ਕਰਨ ਲਈ ਅਸੀਂ ਕੇਂਦਰ ਦੇ ਸਹਿਯੋਗ ਨਾਲ ਸਾਂਝੇ ਕਦਮ ਚੁੱਕਾਂਗੇ। ਸੀਐਮ ਨੇ ਕਿਹਾ ਕਿ ਪੰਜਾਬ ਦੀਆਂ ਨਸਲਾਂ-ਫ਼ਸਲਾਂ ਨੂੰ ਬਚਾਉਣ ਲਈ ਉਨ੍ਹਾਂ ਦੀ ਸਰਕਾਰ ਵਚਨਬੱਧ ਹੈ।
ਦੱਸ ਦੇਈਏ ਕਿ 3 ਦਿਨ ਪਹਿਲਾਂ ਹੀ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਵੀ ਬੁੱਢਾ ਨਾਲੇ ’ਤੇ ਕੈਬਨਿਟ ਮੰਤਰੀ ਮੀਤ ਹੇਅਰ ਨਾਲ ਪਹੁੰਚੇ ਸਨ। ਉਨ੍ਹਾਂ ਨੇ ਬੁੱਢਾ ਨਾਲੇ ਦੀ ਸਫ਼ਾਈ ਲਈ ਵਿਧਾਨ ਸਭਾ ਵਿੱਚ ਇੱਕ ਕਮੇਟੀ ਵੀ ਬਣਾਈ ਸੀ। ਦਲਜੀਤ ਸਿੰਘ ਗਰੇਵਾਲ ਭੋਲਾ ਨੂੰ ਉਸ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ।
ਸਮੇਂ-ਸਮੇਂ ਦੀ ਸਰਕਾਰਾਂ ਵੱਲੋਂ ਬੁੱਢੇ ਨਾਲੇ ਨੂੰ ਸਾਫ ਕਰਦ ਦੇ ਦਾਅਵੇ ਕੀਤੇ ਗਏ ਹਨ ਪਰ ਅਜੇ ਤੱਕ ਬੁੱਢਾ ਨਾਲਾ ਸਾਫ ਨਹੀਂ ਹੋ ਸਕਿਆ ਹੈ। ਕਰੀਬ 3 ਦਹਾਕੇ ਦਾ ਸਮਾਂ ਹੋ ਚੁੱਕਿਆ ਪਰ ਅਜੇ ਸਫਾਈ ਨਹੀਂ ਹੋ ਸਕੀ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਬੁੱਢਾ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਦਾ ਬੀੜਾ ਚੁੱਕਿਆ ਸੀ ਪਰ ਉਨ੍ਹਾਂ ਦੇ ਦਾਅਵੇ ਅਸਲੀਅਤ ਨਹੀਂ ਬਣ ਸਕੇ। ਸਮਾਰਟ ਸਿਟੀ ਬਣਾਉਣ ਨੂੰ ਲੈਕੇ ਕਈ ਵਾਰ ਬੁੱਢੇ ਨਾਲੇ ਦੀ ਸਫਾਈ ਦੀ ਗੱਲ ਚੱਲੀ ਅਤੇ ਕਾਗਜ਼ਾਂ ਵਿੱਚ ਇਸਦੀ ਸਫਾਈ ਸ਼ੁਰੂ ਵੀ ਕੀਤੀ ਗਈ ਪਰ ਇਹ ਸਾਰੀਆਂ ਯੋਜਨਾਵਾਂ ਕਾਂਗਜ਼ਾਂ ਤੱਕ ਹੀ ਸੀਮਤ ਰਹਿ ਗਈਆਂ ਅਤੇ ਜ਼ਮੀਨੀ ਹਕੀਕਤ ਨਹੀਂ ਬਣ ਸਕੀਆਂ।
ਇੱਥੇ ਵੀ ਦੱਸਣਯੋਗ ਹੈ ਕਿ ਮੌਜ਼ੂਦਾ ਪ੍ਰਾਜੈਕਟ ਤਹਿਤ ਦਰਿਆਵਾਂ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ 839 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ ਅਤੇ ਹਰ ਰੋਜ਼ 703 ਐਮਐਲਡੀ ਪਾਣੀ ਸਾਫ਼ ਕਰਨ ਦੀ ਤਜਵੀਜ਼ ਵੀ ਰੱਖੀ ਗਈ ਹੈ ਪਰ ਅਜਿਹਾ ਕਿਤੇ ਵੀ ਕੁਝ ਵਿਖਾਈ ਨਹੀਂ ਦੇ ਰਿਹਾ ਹੈ।
ਇਹ ਵੀ ਪੜ੍ਹੋ: ਰਾਵੀ ਦਰਿਆ ਤੋਂ ਪਾਰ ਵਸਦੇ ਲੋਕਾਂ ਨੇ ਬਿਆਨ ਕੀਤੀ ਆਪਣੀ ਦਰਦਭਰੀ ਦਾਸਤਾਂ, ਲੀਡਰਾਂ ਨੂੰ ਝੂਠੇ ਲਾਰੇ ਲਾਉਣ ਤੋਂ ਵਰਜਿਆ !