ਚੰਡੀਗੜ੍ਹ : ਮੁੱਖ ਮੰਤਰੀ ਵੱਲੋਂ ਪਿਛੜੇ ਅਤੇ ਅਨਸੂਚਿਤ ਵਰਗ ਦੇ ਵਿਦਿਆਰਥੀਆਂ ਨੂੰ ਮਿਲਣ ਵਾਲੀ ਸਕਾਲਰਸ਼ਿਪ ਦੀ ਰਕਮ ਨੂੰ ਤੁਰੰਤ ਜਾਰੀ ਕੀਤੇ ਜਾਣ ਦੇ ਹੁਕਮ ਦਿੱਤੇ ਗਏ ਹਨ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਵਿੱਤੀ ਵਿਭਾਗ ਨੂੰ ਐਸਸੀ ਅਤੇ ਹੋਰਨਾਂ ਵਰਗ ਦੇ ਵਿਦਿਆਰਥੀਆਂ ਨੂੰ ਮਿਲਣ ਵਾਲੀ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਬਕਾਇਆ ਰਾਸ਼ੀ ਦਾ ਫੰਡ ਖ਼ਤਮ ਕਰਨ ਲਈ 634 ਕਾਲੇਜਾਂ 'ਚ 118.42 ਕੋਰੜ ਦੀ ਰਕਮ ਜਾਰੀ ਕੀਤੀ ਜਾਵੇਗੀ।
ਕੈਪਟਨ ਵੱਲੋਂ ਇਹ ਫੈਸਲਾ ਸਮਾਜਿਕ ਮਾਮਲਿਆਂ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਜਲੰਧਰ ਦੇ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨਾਲ ਮੁਲਾਕਾਤ ਕਰਨ ਤੋਂ ਬਾਅਦ ਲਿਆ ਗਿਆ ਹੈ।
ਇਨ੍ਹਾਂ ਆਦੇਸ਼ਾਂ ਮੁਤਾਬਕ 118.42 ਕਰੋੜ ਦੀ ਇਹ ਰਕਮ ਡਿਗਰੀ ਕਾਲੇਜਾਂ , ਤਕਨੀਕੀ ਅਤੇ ਮੈਡੀਕਲ ਕਾਲਜਾਂ ਸਮੇਤ 312 ਕਾਲਜਾਂ ਦੇ ਐਸੀ ਵਿਦਿਆਰਥੀਆਂ ਲਈ 67.42 ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਇਸ ਚੋਂ ਬਾਕੀ ਬਚੇ ਰੁਪਏ 51 ਕਰੋੜ ਰੁਪਏ ਉਸੇ ਸਟਰੀਮ ਵਿੱਚ 322 ਕਾਲਜ ਦੇ ਵਿਦਿਆਰਥੀਆਂ ਦੇ ਨਾਲ ਨਾਲ ਸਕੂਲ ਕੌਂਸਲ ਆਫ਼ ਐਜੂਕੇਸ਼ਨ ਰਿਸਰਚ ਐਂਡ ਟ੍ਰੇਨਿੰਗ (ਐਸਸੀਈਆਰਟੀ) ਸੰਸਥਾਵਾਂ ਦੇ ਵਿਦਿਆਰਥੀਆਂ ਵਿੱਚ ਵੰਡੇ ਜਾਣਗੇ।