ETV Bharat / city

ਮੁੱਖ ਮੰਤਰੀ ਨੇ ਕੋਰੋਨਾ ਦੀ ਤੀਜੀ ਲਹਿਰ ਲਈ ਫ਼ੰਡ ਕੀਤਾ ਜਾਰੀ - ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗਾਂ

ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਦੀ ਸੰਭਾਵਿਤ ਤੀਜੀ ਲਹਿਰ ਦੀ ਤਿਆਰੀ ਲਈ 380 ਕਰੋੜ ਰੁਪਏ ਮਨਜੂਰ ਕੀਤੇ ਹਨ।

ਮੁੱਖ ਮੰਤਰੀ ਨੇ ਕੋਰੋਨਾ ਦੀ ਤੀਜੀ ਲਹਿਰ ਲਈ ਕੀਤਾ ਫ਼ੰਡ ਜਾਰੀ

author img

By

Published : Jul 9, 2021, 8:40 PM IST

ਚੰਡੀਗੜ੍ਹ: ਕੋਰੋਨਾ ਦੀ ਦੂਜੀ ਲਹਿਰ ਹੁਣ ਖਤਮ ਹੋਣ ਦੇ ਆਖਰੀ ਪੜਾਅ ਤੇ ਪਹੁੰਚ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ 380 ਕਰੋੜ ਰੁਪਏ ਜਾਰੀ ਕੀਤੇ, ਜਿਹੜੇ ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗਾਂ ਵੱਲੋਂ ਕੋਵਿਡ ਮਹਾਂਮਾਰੀ ਦੀ ਸੰਭਾਵਿਤ ਤੀਜੀ ਲਹਿਰ ਦੀ ਤਿਆਰੀ ਲਈ ਖਰਚੇ ਜਾਣਗੇ।

ਸੂਬੇ ਵਿੱਚ ਕੋਵਿਡ ਦੀ ਸਥਿਤੀ ਦੀ ਵਰਚੁਅਲ ਸਮੀਖਿਆ ਕਰਦਿਆਂ, ਮੁੱਖ ਮੰਤਰੀ ਨੇ 674 ਜੀ.ਡੀ.ਐਮ.ਓ., 283 ਮੈਡੀਕਲ ਅਫਸਰ (ਸਪੈਸ਼ਲਿਸਟ), 2000 ਸਟਾਫ ਨਰਸਾਂ ਦੇ ਨਾਲ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ ਵਿੱਚ 330 ਫੈਕਲਟੀ ਪੋਸਟਾਂ ਭਰਨ ਦੀ ਵੀ ਹਰੀ ਝੰਡੀ ਕੀਤੀ। ਉਨ੍ਹਾਂ ਵਿਭਾਗਾਂ ਨੂੰ ਇਹ ਵੀ ਕਿਹਾ, ਕਿ ਹੋਰ ਲੋੜੀਂਦੀਆਂ ਵਾਧੂ ਪੋਸਟਾਂ ਨੂੰ ਭਰਨ ਲਈ ਕੈਬਨਿਟ ਵਿੱਚ ਲਿਆਂਦਾ ਜਾਵੇ ਤਾਂ ਜੋ ਖਾਲੀ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਿਆ ਜਾਵੇ।
ਮੁੱਖ ਮੰਤਰੀ ਵੱਲੋਂ ਪ੍ਰਵਾਨਿਤ ਕੀਤੇ 380 ਕਰੋੜ ਰੁਪਏ ਪੀ.ਐਸ.ਏ. ਆਕਸੀਜਨ ਪਲਾਂਟਾਂ, ਐਮ.ਜੀ.ਪੀ.ਐਸ. ਲੋਡ ਵਧਾਉਣ ਅਤੇ ਪੈਕੇਜ ਸਬਸਟੇਸ਼ਨਾਂ, ਕ੍ਰਾਇਓਜੈਨਿਕ ਤਰਲ ਮੈਡੀਕਲ ਆਕਸੀਜਨ ਟੈਂਕਾਂ ਦੇ ਨਾਲ ਬੀ.ਐਲ.ਐਸ. ਐਬੂਲੈਂਸਾਂ 'ਤੇ ਖਰਚੇ ਜਾਣਗੇ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕੋਵਿਡ ਖ਼ਿਲਾਫ਼ ਸੂਬਾ ਸਰਕਾਰ ਦੀ ਜੰਗ ਵਿੱਚ ਫੰਡ ਕੀਤੇ ਵੀ ਅੜਿੱਕਾ ਨਹੀਂ ਬਣਨ ਦੇਵਾਂਗੇ, ਅਤੇ ਭਵਿੱਖ ਵਿੱਚ ਵੀ ਲੋੜ ਮੁਤਾਬਕ ਫ਼ੰਡ ਜਾਰੀ ਕੀਤੇ ਜਾਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸੂਬੇ ਵੱਲੋਂ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਦੂਜੀ ਲਹਿਰ ਦੇ ਮਰੀਜ਼ਾਂ ਨਾਲੋਂ 25 ਫੀਸਦੀ ਹੋਰ ਵੱਧ ਮਰੀਜ਼ਾਂ ਦੇ ਹਿਸਾਬ ਨਾਲ ਤਿਆਰੀ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਤੀ ਦਿਨ ਘੱਟੋ-ਘੱਟ 40000 ਟੈਸਟਾਂ ਦੇ ਨਾਲ ਕਿਸੇ ਵੀ ਉਭਾਰ ਬਾਰੇ ਸਮੇਂ ਸਿਰ ਜਾਣਕਾਰੀ ਹਾਸਲ ਕਰਨ ਲਈ ਸਮਾਰਟ ਟੈਸਟਿੰਗ ਸ਼ੁਰੂ ਕਰਨੀ ਯਕੀਨੀ ਬਣਾਈ ਜਾਵੇ।
ਤੀਜੀ ਲਹਿਰ ਦੀ ਰੋਕਥਾਮ ਅਤੇ ਟਾਕਰਾ ਕਰਨ ਲਈ ਮਾਹਿਰਾਂ ਨਾਲ ਸਲਾਹ ਮਸ਼ਵਰਾ ਕਰਕੇ ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗਾਂ ਵੱਲੋਂ ਤਿਆਰ ਕੀਤੀ ਵਿਸਥਾਰਤ ਰਣਨੀਤੀ ਦੀ ਸ਼ਲਾਘਾ ਕਰਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਸੂਰਤ ਵਿੱਚ ਜੀ.ਆਈ.ਐਸ. ਆਧਾਰਿਤ ਨਿਗਰਾਨੀ ਅਤੇ ਰੋਕਥਾਮ ਤਰੀਕਿਆਂ ਦੀ ਵਰਤੋਂ ਸਥਾਨਕ ਬੰਦਿਸ਼ਾਂ ਲਈ ਆਟੋ ਟਰਿਗਰ ਵਿਧੀ ਰਾਹੀਂ ਕੀਤੀ ਜਾਵੇਗੀ।

ਦੂਜੀ ਸਥਿਤੀ ਵਿੱਚ ਜੇ ਲੋੜ ਪਵੇ ਤਾਂ ਖੇਤਰੀ ਜਾਂ ਸੂਬਾ ਪੱਧਰੀ ਬੰਦਿਸ਼ਾਂ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਖਤਰੇ ਦੇ ਪੱਧਰ ਦੇ ਆਧਾਰ ਉਤੇ ਜ਼ਿਲ੍ਹਿਆਂ ਦਾ ਵਰਗੀਕਰਨ ਕਰਦਿਆਂ, ਤਿੰਨ ਵਰਗਾਂ ਵਿੱਚ ਵੰਡਿਆ ਜਾਵੇਗਾ। ਜਿਸ ਨਾਲ ਜ਼ਿਲ੍ਹਿਆਂ ਨੂੰ ਵਿਗਿਆਨਕ ਆਧਾਰ ਉਤੇ ਰੋਕ ਲਗਾਉਣ ਅਤੇ ਪਾਬੰਦੀਆਂ ਲਾਗੂ ਕਰਨ ਦੇ ਯੋਗ ਬਣਾਇਆ ਜਾਵੇਗਾ।
ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਅੰਕੜੇ ਇਕੱਠੇ ਕਰਨ ਅਤੇ ਇਨ੍ਹਾਂ ਦਾ ਵਿਸਲੇਸ਼ਣ ਕਰਨ ਲਈ ਹਰੇਕ ਜ਼ਿਲ੍ਹੇ ਵਿੱਚ ਅੰਕੜਾ ਸੈੱਲ ਸਰਗਰਮ ਕੀਤਾ ਜਾਵੇ। ਮੁੱਖ ਸਕੱਤਰ ਵਿਨੀ ਮਹਾਜਨ ਨੇ ਮੀਟਿੰਗ ਵਿੱਚ ਜਾਣਕਾਰੀ ਦਿੱਤੀ ਕਿ ਫੰਡ ਅਤੇ ਆਕਸੀਜਨ ਪਲਾਂਟ ਲੋੜੀਂਦੇ ਤੌਰ 'ਤੇ ਮੁਹੱਈਆ ਕਰਵਾਏ ਗਏ ਹਨ, ਤਾਂ ਜੋ ਕੋਈ ਵੀ ਘਾਟ ਨਾ ਆਉਣ ਨੂੰ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ:-ਪੰਜਾਬ 'ਚ ਵੀਕੇਂਡ ਤੇ ਨਾਈਟ ਕਰਫਿਉ ਹਟਾਇਆ ਗਿਆ, ਫਿਲਹਾਲ ਸਕੂਲ ਰਹਿਣਗੇ ਬੰਦ

ETV Bharat Logo

Copyright © 2025 Ushodaya Enterprises Pvt. Ltd., All Rights Reserved.