ETV Bharat / city

ਪੰਜਾਬ ਦੇ ਨਵੇਂ ਡੀਜੀਪੀ ਦੀ ਨਿਯੁਕਤੀ ਨੂੰ ਲੈ ਕੇ ਸੀਐੱਮ ਚੰਨੀ ਨੇ ਦਿੱਤਾ ਇਹ ਵੱਡਾ ਬਿਆਨ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਸੂਬਾ ਸਰਕਾਰ ਹੁਣ ਡੀਜੀਪੀ ਦੀ ਨਿਯੁਕਤੀ ਕਰਨ ਦੇ ਲਈ ਕੇਂਦਰ ਵੱਲੋਂ ਭੇਜੇ ਜਾਣ ਵਾਲੇ ਤਿੰਨ ਅਫਸਰਾਂ ਦੇ ਪੈਨਲ ਦੀ ਉਡੀਕ ਕਰ ਰਹੀ ਹੈ। ਇਸ ਤੋਂ ਬਾਅਦ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (PPCC President Navjot Singh Sidhu), ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਲ ਗੱਲਬਾਤ ਕਰਨ ਤੋਂ ਬਾਅਦ ਡੀਜੀਪੀ ਦਾ ਨਾਂ ਤੈਅ ਕੀਤਾ ਜਾਵੇਗਾ।

ਪੰਜਾਬ ਦੇ ਨਵੇਂ ਡੀਜੀਪੀ ਦੀ ਨਿਯੁਕਤੀ ਨੂੰ ਲੈ ਕੇ ਸੀਐੱਮ ਚੰਨੀ ਨੇ ਦਿੱਤਾ ਇਹ ਵੱਡਾ ਬਿਆਨ

author img

By

Published : Oct 4, 2021, 10:59 AM IST

Updated : Oct 4, 2021, 12:14 PM IST

ਚੰਡੀਗੜ੍ਹ: ਪੰਜਾਬ ਦੇ ਸੀਐੱਮ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi ) ਵੱਲੋਂ ਪੰਜਾਬ ’ਚ ਡੀਜੀਪੀ ਦੀ ਨਿਯੁਕਤੀ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਨਵੇਂ ਡੀਜੀਪੀ (new DGP) ਦੀ ਨਿਯੁਕਤੀ ਕਾਨੂੰਨ ਮੁਤਾਬਿਕ ਕੀਤੀ ਜਾਵੇਗੀ। ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 30 ਸਾਲ ਤੋਂ ਵੱਧ ਸਰਵਿਸ ਵਾਲੇ ਸਾਰੇ ਅਧਿਕਾਰੀਆਂ ਦਾ ਨਾਂ ਉਨ੍ਹਾਂ ਨੇ ਕੇਂਦਰ ਨੂੰ ਭੇਜ ਦਿੱਤਾ ਹੈ।

ਦੱਸ ਦਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੋਰਿੰਡਾ ਵਿਖੇ ਇੱਕ ਸਮਾਗਮ ਚ ਕਰਜਾ ਮੁਆਫੀ ਅਤੇ ਲਾਲ ਲਕੀਰ ਸਕੀਮ ਤਹਿਤ ਡਰੋਨ ਮੈਪਿੰਗ ਦੀ ਸ਼ੁਰੂਆਤ ਕਰਨ ਲਈ ਪਹੁੰਚੇ ਸੀ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਸੂਬਾ ਸਰਕਾਰ ਹੁਣ ਡੀਜੀਪੀ ਦੀ ਨਿਯੁਕਤੀ ਕਰਨ ਦੇ ਲਈ ਕੇਂਦਰ ਵੱਲੋਂ ਭੇਜੇ ਜਾਣ ਵਾਲੇ ਤਿੰਨ ਅਫਸਰਾਂ ਦੇ ਪੈਨਲ ਦੀ ਉਡੀਕ ਕਰ ਰਹੀ ਹੈ। ਇਸ ਤੋਂ ਬਾਅਦ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (PPCC President Navjot Singh Sidhu), ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਲ ਗੱਲਬਾਤ ਕਰਨ ਤੋਂ ਬਾਅਦ ਡੀਜੀਪੀ ਦਾ ਨਾਂ ਤੈਅ ਕੀਤਾ ਜਾਵੇਗਾ।

ਮੁੱਖ ਮੰਤਰੀ ਚੰਨੀ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਕੰਮ ਨੇਕ ਨੀਤੀ, ਸਮਰਪਣ ਭਾਵਨਾ ਅਤੇ ਇਮਾਨਦਾਰੀ ਦੇ ਨਾਲ ਕੀਤਾ ਜਾ ਰਿਹਾ ਹੈ। ਸਰਕਾਰੀ ਕੰਮ ਕਾਜ ’ਚ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਪਾਰਟੀ ਦਾ ਕੰਮ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇਖ ਰਹੇ ਹਨ ਅਤੇ ਪਾਰਟੀ ਅਤੇ ਸਰਕਾਰ ਵਿਚਾਲੇ ਬਿਹਤਰ ਤਾਲਮੇਲ ਦੇ ਲਈ ਕਮੇਟੀ ਬਣਾਈ ਗਈ ਹੈ।

ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕੋਈ ਵੀ 58 ਸਾਲ ਤੋਂ ਵੱਧ ਉਮਰ ਦਾ ਕਰਮਚਾਰੀ ਸੇਵਾ ਚ ਨਹੀਂ ਰਹੇਗਾ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਕੇ ਉਸ ਅਧਿਕਾਰੀ ਦੀ ਥਾਂ ਮੌਕਾ ਦਿੱਤਾ ਜਾਵੇਗਾ।

ਇਹ ਵੀ ਪੜੋ: Transfers: ਪੰਜਾਬ ਸਰਕਾਰ ਨੇ ਬਦਲੇ 6 ਜ਼ਿਲ੍ਹਿਆਂ ਦੇ ਡੀਸੀ

10 ਅਧਿਕਾਰੀਆਂ ਦੇ ਭੇਜੇ ਗਏ ਹਨ ਨਾਂ

ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਵੱਲੋਂ ਯੂਪੀਐਸਸੀ ਨੂੰ 10 ਅਧਿਕਾਰੀਆਂ ਦੇ ਨਾਂ ਭੇਜੇ ਗਏ ਹਨ। ਇਨ੍ਹਾਂ 10 ਨਾਵਾਂ ’ਚ ਸਿਧਾਰਥ ਚਟੋਪਾਧਿਆਏ, ਪ੍ਰਬੋਦ ਕੁਮਾਰ, ਦਿਨਕਰ ਗੁਪਤਾ, ਰੋਹਿਤ ਚੌਧਰੀ, ਇਕਬਾਲ ਪ੍ਰੀਤ ਸਿੰਘ ਸਹੋਤਾ, ਸਮੰਤ ਗੋਇਲ, ਐਮ ਕੇ ਤਿਵਾੜੀ, ਵੀਕੇ ਭਵਰਾ ਅਤੇ ਹੋਰ ਅਧਿਕਾਰੀਆਂ ਦੇ ਨਾਂ ਸ਼ਾਮਲ ਹਨ। ਯੂਪੀਐਸਸੀ ਕ੍ਰਾਈਟੇਰੀਆ ਨੂੰ ਫੋਲੋ ਕਰਦੇ ਹੋਏ ਮੈਰਿਟ ’ਚ ਤਿੰਨ ਨਾਵਾਂ ਦੀ ਚੋਣ ਕਰਕੇ ਭੇਜੇਗੀ ਜਿਸ ਤੋਂ ਬਾਅਦ ਪੰਜਾਬ ਸਰਕਾਰ ਭੇਜੇ ਗਏ ਤਿੰਨ ਨਾਵਾਂ ਚੋਂ ਨਵੇਂ ਡੀਜੀਪੀ ਦਾ ਐਲਾਨ ਕੀਤਾ ਜਾਵੇਗਾ।

ਫਿਲਹਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਡੀਜੀਪੀ ਦਾ ਐਡੀਸ਼ਨਲ ਚਾਰਜ ਦਿੱਤਾ ਹੈ, ਹਾਲਾਂਕਿ ਨਵਜੋਤ ਸਿੰਘ ਸਿੱਧੂ ਨੂੰ ਇਕਬਾਲ ਸਹੋਤਾ ਨੂੰ ਡੀਜੀਪੀ ਲਗਾਉਣ ’ਤੇ ਇਤਰਾਜ ਸੀ। ਨਵਜੋਤ ਸਿੰਘ ਸਿੱਧੂ ਚਾਹੁੰਦੇ ਹਨ ਕਿ ਸਿਧਾਰਥ ਚਟੋਪਾਧਿਆਏ ਨੂੰ ਡੀਜੀਪੀ ਬਣਾਇਆ ਜਾਵੇ।

Last Updated : Oct 4, 2021, 12:14 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.