ETV Bharat / city

ਸਿਆਸੀ ਵਿਰੋਧੀਆਂ ਨੂੰ ਦੋਸ਼ੀ ਠਹਿਰਾਉਣ ਦੀ ਘਟੀਆ ਰਾਜਨੀਤੀ ਨਾ ਖੇਡਣ ਮੁੱਖ ਮੰਤਰੀ : ਅਕਾਲੀ ਦਲ - Chief Minister Charanjit Singh Channi

ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਦੇ ਉਸ ਬਿਆਨ ਦੀ ਜ਼ੋਰਦਾਰ ਨਿਖੇਧੀ ਕੀਤੀ, ਜਿਸ ਵਿਚ ਉਹਨਾਂ ਕਿਹਾ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਅਤੇ ਲੁਧਿਆਣਾ ਬੰਬ ਧਮਾਕਾ (Ludhiana bomb blast) ਉਦੋਂ ਵਾਪਰਿਆ ਜਦੋਂ ਕਾਂਗਰਸ ਸਰਕਾਰ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Former Minister Bikram Singh Majithia) ਦੇ ਖਿਲਾਫ ਕੇਸ ਦਰਜ ਕਰ ਦਿੱਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਬਹੁਤ ਹੇਠਲੇ ਪੱਧਰ ਦਾ ਬਿਆਨ ਦਿੱਤਾ ਹੈ।

ਸਿਆਸੀ ਵਿਰੋਧੀਆਂ ਨੂੰ ਦੋਸ਼ੀ ਠਹਿਰਾਉਣ ਦੀ ਘਟੀਆ ਰਾਜਨੀਤੀ ਨਾ ਖੇਡਣ ਮੁੱਖ ਮੰਤਰੀ : ਅਕਾਲੀ ਦਲ

author img

By

Published : Dec 23, 2021, 9:41 PM IST

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੂੰ ਆਖਿਆ ਕਿ ਉਹ ਪੰਜਾਬੀਆਂ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਅਤੇ ਆਪਣੀਆਂ ਅਸਫਲਤਾਵਾਂ ’ਤੇ ਪਰਦਾ ਪਾਉਣ ਲਈ ਲਗਾਤਾਰ ਵਾਪਰੀਆਂ ਭਿਆਨਕ ਘਟਨਾਵਾਂ ਲਈ ਆਪਦੇ ਸਿਆਸੀ ਵਿਰੋਧੀਆਂ ਸਿਰ ਦੋਸ਼ (Political opponents blamed) ਮੜ੍ਹਨ ਦੀ ਘਟੀਆ ਰਾਜਨੀਤੀ ਨਾ ਕਰਨ।

ਇਥੋਂ ਜਾਰੀ ਕੀਤੇ ਇੱਕ ਬਿਆਨ 'ਚ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਦੇ ਉਸ ਬਿਆਨ ਦੀ ਜ਼ੋਰਦਾਰ ਨਿਖੇਧੀ ਕੀਤੀ, ਜਿਸ ਵਿਚ ਉਹਨਾਂ ਕਿਹਾ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਅਤੇ ਲੁਧਿਆਣਾ ਬੰਬ ਧਮਾਕਾ (Ludhiana bomb blast) ਉਦੋਂ ਵਾਪਰਿਆ ਜਦੋਂ ਕਾਂਗਰਸ ਸਰਕਾਰ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Former Minister Bikram Singh Majithia) ਦੇ ਖਿਲਾਫ ਕੇਸ ਦਰਜ ਕਰ ਦਿੱਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਬਹੁਤ ਹੇਠਲੇ ਪੱਧਰ ਦਾ ਬਿਆਨ ਦਿੱਤਾ ਹੈ।

ਡਾ. ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸੂਬੇ ਦੀ ਵਾਗਡੋਰ ਉਸ ਵਿਅਕਤੀ ਦੇ ਹੱਥ ਵਿਚ ਹੈ, ਜੋ ਦੇਸ ਵਿਰੋਧੀ ਏਜੰਸੀਆਂ ਦੇ ਹੱਥਾਂ 'ਚ ਖੇਡ ਰਿਹਾ ਹੈ ਅਤੇ ਹਾਲ ਹੀ ਦੇ ਕੇਸਾਂ 'ਚ ਵਿਦੇਸ਼ੀ ਤਾਕਤਾਂ ਦਾ ਹੱਥ ਹੋਣ ਦੀ ਜਾਂਚ ਕਰਵਾਉਣ ਤੋਂ ਇਨਕਾਰ ਕਰ ਰਿਹਾ ਹੈ ਤੇ ਆਪਣੇ ਸਿਆਸੀ ਵਿਰੋਧੀਆਂ ਨੂੰ ਘਟਨਾਵਾਂ ਲਈ ਦੋਸ਼ੀ ਠਹਿਰਾ ਰਿਹਾ ਹੈ। ਉਹਨਾਂ ਕਿਹਾ ਕਿ ਅਜਿਹੇ ਬਿਆਨਾਂ ਨਾਲ ਸਿਰਫ ਉਹਨਾਂ ਕੌਮਾਂਤਰੀ ਏਜੰਸੀਆਂ ਦੇ ਹੱਥ ਮਜ਼ਬੂਤ ਹੋਣਗੇ ਜੋ ਅਜਿਹੇ ਅਣਮਨੁੱਖੀ ਕਾਰਿਆਂ ਦੇ ਪਿੱਛੇ ਹਨ।

ਇਹ ਵੀ ਪੜ੍ਹੋ : ਲੁਧਿਆਣਾ ਧਮਾਕਾ: CM ਚੰਨੀ ਨੇ ਜਤਾਈ ਫਿਦਾਈਨ ਹਮਲੇ ਦਾ ਆਸ਼ੰਕਾ, ਗ੍ਰਹਿ ਮੰਤਰਾਲੇ ਨੇ ਮੰਗੀ ਰਿਪੋਰਟ

ਡਾ. ਚੀਮਾ ਨੇ ਕਿਹਾ ਕਿ ਅਮਨ ਕਾਨੂੰਨ ਦੀ ਵਿਵਸਥਾ ਬਣਾ ਕੇ ਰੱਖਣਾ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਹੈ ਅਤੇ ਮੁੱਖ ਮੰਤਰੀ ਚੰਨੀ ਇਸ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਹਾਲ ਹੀ ਵਿਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਲੁਧਿਆਣਾ ਬੰਬ ਧਮਾਕੇ ਦੀ ਜਾਂਚ 'ਚ ਤੇਜ਼ੀ ਲਿਆਉਣੀ ਚਾਹੀਦੀ ਹੈ ਨਾ ਕਿ ਇਸ ਮਾਮਲੇ ਦਾ ਸਿਆਸੀਕਰਨ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਨੇ ਦਰੁੱਸਤੀ ਨਾ ਕੀਤੀ ਅਤੇ ਇਹਨਾਂ ਕਾਰਵਾਈਆਂ ਲਈ ਜ਼ਿੰਮੇਵਾਰ ਏਜੰਸੀਆਂ ਦੀ ਸ਼ਨਾਖ਼ਤ ਨਾ ਕੀਤੀ ਤੇ ਇਹਨਾਂ ਪਿਛਲੀਆਂ ਸਾਜ਼ਿਸ਼ਾਂ ਬੇਨਕਾਬ ਨਾ ਕੀਤੀਆਂ ਤਾਂ ਪੰਜਾਬ ਤੇ ਪੰਜਾਬੀਅਤ ਨੂੰ ਇਸਦੀ ਭਾਰੀ ਕੀਮਤ ਅਦਾ ਕਰਨੀ ਪਵੇਗੀ।

ਇਹ ਵੀ ਪੜ੍ਹੋ : ਮਜੀਠੀਆ ਖਿਲਾਫ FIR ਤੋਂ ਬਾਅਦ ਹੀ ਕਿਉਂ ਹੋ ਰਹੀਆਂ ਹਨ ਅਜਿਹੀਆਂ ਘਟਨਾਵਾਂ: ਚਰਨਜੀਤ ਚੰਨੀ

ETV Bharat Logo

Copyright © 2025 Ushodaya Enterprises Pvt. Ltd., All Rights Reserved.