ETV Bharat / city

ਸਿੱਧੂ ਮੂਸੇਵਾਲਾ ਕਤਲ ਮਾਮਲਾ: ਹਾਈਕੋਰਟ ਦੇ ਸਿਟਿੰਗ ਜੱਜ ਕਰਨਗੇ ਮਾਮਲੇ ਦੀ ਜਾਂਚ: ਸੀਐੱਮ ਮਾਨ - ਸੀਐੱਮ ਮਾਨ ਦਾ ਚਿੱਠੀ ’ਤੇ ਜਵਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਚਿੱਠੀ ’ਤੇ ਬਿਆਨ ਦਿੰਦੇ ਹੋਏ ਕਿਹਾ ਕਿ ਕਤਲ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਚ ਬਖਸ਼ਿਆ ਨਹੀਂ ਜਾਵੇਗਾ। ਨਾਲ ਹੀ ਉਨ੍ਹਾਂ ਨੇ ਮਾਮਲੇ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਉਣ ਦੇ ਆਦੇਸ਼ ਦਿੱਤੇ ਹਨ।

ਹਾਈਕੋਰਟ ਦੇ ਸਿਟਿੰਗ ਜੱਜ ਕਰਨਗੇ ਮਾਮਲੇ ਦੀ ਜਾਂਚ

author img

By

Published : May 30, 2022, 12:30 PM IST

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜਿੱਥੇ ਉਨ੍ਹਾਂ ਦੇ ਪਰਿਵਾਰ ’ਤੇ ਦੁਖਾਂ ਦਾ ਪਹਾੜ ਟੁੱਟ ਪਿਆ ਹੈ, ਉੱਥੇ ਹੀ ਦੂਜੇ ਪਾਸੇ ਉਨ੍ਹਾਂ ਦੇ ਸਮਰਥਕਾਂ ’ਚ ਵੀ ਦੁਖ ਪਾਇਆ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਸੀਐੱਮ ਮਾਨ ਨੂੰ ਚਿੱਠੀ ਲਿਖੀ ਗਈ ਸੀ ਜਿਸ ’ਤੇ ਸੀਐੱਮ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਸੀਐੱਮ ਮਾਨ ਦਾ ਚਿੱਠੀ ’ਤੇ ਜਵਾਬ: ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਚਿੱਠੀ ’ਤੇ ਬਿਆਨ ਦਿੰਦੇ ਹੋਏ ਕਿਹਾ ਕਿ ਕਤਲ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਚ ਬਖਸ਼ਿਆ ਨਹੀਂ ਜਾਵੇਗਾ। ਨਾਲ ਹੀ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਦੀਆਂ ਮੰਗਾਂ ਨੂੰ ਮੰਨਦੇ ਹੋਏ ਮਾਮਲੇ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਜਿਸ ਤੇ ਉਨ੍ਹਾਂ ਕਿਹਾ ਕਿ ਇਸ ਸਬੰਧ ਚ ਪੰਜਾਬ ਸਰਕਾਰ ਵੀ ਜਾਂਚ ਚ ਪੂਰਾ ਸਹਿਯੋਗ ਕਰੇਗੀ।

ਇਸ ਤੋਂ ਇਲਾਵਾ ਸੀਐੱਮ ਮਾਨ ਨੇ ਕਿਹਾ ਕਿ ਬੀਤੇ ਦਿਨ ਡੀਜੀਪੀ ਦੇ ਦਿੱਤੇ ਗਏ ਬਿਆਨ ’ਤੇ ਵੀ ਸਪਸ਼ਟੀਕਰਨ ਮੰਗਿਆ ਹੈ। ਇਨ੍ਹਾਂ ਤੋਂ ਇਲਾਵਾ ਸੀਐੱਮ ਮਾਨ ਨੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਉਣ ਦੇ ਫੈਸਲੇ ’ਤੇ ਵੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ।

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਲਿਖੀ ਸੀ ਸੀਐੱਮ ਮਾਨ ਨੂੰ ਚਿੱਠੀ

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਲਿਖੀ ਸੀ ਸੀਐੱਮ ਮਾਨ ਨੂੰ ਚਿੱਠੀ: ਕਾਬਿਲੇਗੌਰ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸੀਐੱਮ ਮਾਨ ਨੂੰ ਕੁਝ ਸਮਾਂ ਪਹਿਲਾਂ ਹੀ ਚਿੱਠੀ ਲਿਖੀ ਸੀ ਜਿਸ ਚ ਉਨ੍ਹਾਂ ਨੇ ਇਨਸਾਫ ਦੀ ਗੁਹਾਰ ਲਗਾਈ ਗਈ ਸੀ। ਨਾਲ ਹੀ ਕਿਹਾ ਸੀ ਕਿ ਉਨ੍ਹਾਂ ਦੇ ਪੁੱਤਰ ਦੇ ਕਤਲ ਦੇ ਮਾਮਲੇ ਦੀ ਜਾਂਚ ਨੂੰ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਈ ਜਾਵੇ। ਨਾਲ ਹੀ ਸਰਕਾਰ ਵੱਲੋਂ ਜਾਂਚ ਚ ਸੀਬੀਆਈ ਅਤੇ ਐਨਆਈਏ ਦੇ ਸਹਿਯੋਗ ਨੂੰ ਵੀ ਯਕੀਨੀ ਬਣਾਈ ਜਾਵੇ।

ਇਹ ਵੀ ਪੜੋ: ਸਿੱਧੂ ਕਤਲਕਾਂਡ : 7 ਸ਼ੱਕੀਆਂ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ

ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਅਧਿਕਾਰੀਆਂ ਤੋਂ ਜਵਾਬ ਦੀ ਮੰਗ ਕੀਤੀ ਜਿਨ੍ਹਾਂ ਨੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਅਤੇ ਸੁਰੱਖਿਆ ਵਾਪਸ ਲੈਣ ਦੇ ਆਦੇਸ਼ਾਂ ਨੂੰ ਜਨਤਕ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਨੂੰ ਗੈਂਗਵਾਰ ਦਾ ਨਾਲ ਜੋੜਿਆ ਜਾ ਰਿਹਾ ਹੈ। ਇਸ ਲਈ ਉਨ੍ਹਾਂ ਨੇ ਡੀਜੀਪੀ ਪੰਜਾਬ ਕੋਲੋਂ ਜਨਤਕ ਤੌਰ ’ਤੇ ਮੁਆਫੀ ਮੰਗਣ ਦੀ ਗੱਲ ਆਖੀ।

ਇਹ ਵੀ ਪੜੋ: ਜਿਸ ਹਸਪਤਾਲ ਦਾ ਕਦੇ ਰੱਖਿਆ ਸੀ ਨੀਂਹ ਪੱਥਰ, ਅੱਜ ਉੱਥੇ ਹੀ ਰੱਖੀ ਮੂਸੇਵਾਲੇ ਦੀ ਮ੍ਰਿਤਕ ਦੇਹ

ETV Bharat Logo

Copyright © 2025 Ushodaya Enterprises Pvt. Ltd., All Rights Reserved.