ਚੰਡੀਗੜ੍ਹ: ਮੁੱਖ ਸਕੱਤਰ ਕਰਨ ਅਵਤਾਰ ਸਿੰਘ ਅਤੇ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਵਿੱਚ ਘਮਾਸਾਨ ਜਾਰੀ ਹੈ। ਇਸ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ ਨੇ ਈਟੀਵੀ ਭਾਰਤ ਨਾਲ ਖਾਸ ਗੱਲਬਾਤ ਕੀਤੀ ਹੈ।
ਚੀਫ ਸੈਕਟਰੀ ਕਰਨ ਸਿੰਘ ਅਵਤਾਰ ਦੇ ਮਾਮਲੇ ਵਿੱਚ ਬੋਲਦਿਆਂ ਡਾਕਟਰ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲਦ ਹੀ ਇਸ ਮਾਮਲੇ ਵਿੱਚ ਕੋਈ ਫ਼ੈਸਲਾ ਲੈਣਗੇ।
ਕਰਨ ਅਵਤਾਰ ਮਸਲੇ 'ਚ ਮੁੱਖ ਮੰਤਰੀ ਜਲਦ ਕਰਨਗੇ ਫੈਸਲਾ: ਵੇਰਕਾ ਰਾਜਾ ਵੜਿੰਗ ਅਤੇ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੀਤੇ ਟਵੀਟ ਉੱਪਰ ਪ੍ਰਤੀਕਿਰਿਆ ਦਿੰਦੇ ਰਾਜਕੁਮਾਰ ਵੇਰਕਾ ਨੇ ਕਿਹਾ ਕਿ ਚੀਫ ਸੈਕਟਰੀ ਕਰਨ ਸਿੰਘ ਅਵਤਾਰ ਦਾ ਰਵੱਈਆ ਸਹੀ ਨਾ ਹੋਣ ਕਾਰਨ ਸਾਰੇ ਮੰਤਰੀ ਉਨ੍ਹਾਂ ਦੇ ਵਿਰੁੱਧ ਖੜ੍ਹੇ ਹਨ। ਇਸ ਮਾਮਲੇ ਦੇ ਵਿੱਚ ਵਿਰੋਧੀ ਧਿਰ ਲਗਾਤਾਰ ਰੈਵੇਨਿਊ ਨੂੰ ਖੋਰਾ ਲਾਉਣ ਵਾਲੇ ਵਿਅਕਤੀ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਕਰ ਰਹੇ ਨੇ, ਉੱਥੇ ਹੀ ਸੁਖਬੀਰ ਸਿੰਘ ਬਾਦਲ ਵੱਲੋਂ ਹਾਈਕੋਰਟ ਦੇ ਸੀਟਿੰਗ ਜੱਜ ਕੋਲੋਂ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਗੱਲ ਕਹੀ ਜਾ ਰਹੀ ਹੈ। ਵੇਰਕਾ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਕਾਂਗਰਸ ਸਰਕਾਰ 'ਤੇ ਲਗਾਏ ਇਲਜ਼ਾਮਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਲਈ ਕੰਮ ਕਰ ਰਹੀ ਹੈ, ਸੁਖਬੀਰ ਬਾਦਲ ਸਿਰਫ ਸਿਆਸਤ ਕਰਨ 'ਚ ਰੁੱਝੇ ਹੋਏ ਹਨ, ਉਨ੍ਹਾਂ ਨੂੰ ਅੰਕੜਿਆਂ ਦਾ ਨਹੀਂ ਪਤਾ ਕਿ ਸਰਕਾਰ ਕਿਵੇਂ ਕੰਮ ਕਰ ਰਹੀ ਹੈ।