ETV Bharat / city

ਮੁੱਖ ਮੰਤਰੀ ਨੇ ਕੋਵਿਡ ਵੈਕਸੀਨ ਦੀ ਲਈ ਦੂਸਰੀ ਡੋਜ਼ - Kovid vaccine

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੋਵਿਡ ਵੈਕਸੀਨ ਦੀ ਦੂਸਰੀ ਖੁਰਾਕ ਲੈਣ ਤੋਂ ਬਾਅਦ ਅੱਜ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਦੇ ਨਵੇਂ ਰੂਪ ਓਮੀਕਰੋਨ ਦੇ ਕਾਰਨ ਹੋਣ ਵਾਲੇ ਸੰਭਾਵੀ ਇਨਫੈਕਸ਼ਨ ਤੋਂ ਆਪਣੇ ਆਪ ਨੂੰ ਬਚਾਉਣ ਲਈ ਬਿਨ੍ਹਾਂ ਕਿਸੇ ਢਿੱਲ ਦੇ ਜਲਦੀ ਤੋਂ ਜਲਦੀ ਟੀਕਾਕਰਨ ਕਰਵਾਉਣ ਅਤੇ ਆਪਣਾ ਧਿਆਨ ਰੱਖਣ।

ਮੁੱਖ ਮੰਤਰੀ ਨੇ ਕੋਵਿਡ ਵੈਕਸੀਨ ਦੀ ਲਈ ਦੂਸਰੀ ਡੋਜ਼

author img

By

Published : Dec 7, 2021, 10:30 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਕੋਵਿਡ ਵੈਕਸੀਨ (Covid vaccine) ਦੀ ਦੂਸਰੀ ਖੁਰਾਕ ਲੈਣ ਤੋਂ ਬਾਅਦ ਅੱਜ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਦੇ ਨਵੇਂ ਰੂਪ ਓਮੀਕਰੋਨ ਦੇ ਕਾਰਨ ਹੋਣ ਵਾਲੇ ਸੰਭਾਵੀ ਇਨਫੈਕਸ਼ਨ ਤੋਂ ਆਪਣੇ ਆਪ ਨੂੰ ਬਚਾਉਣ ਲਈ ਬਿਨ੍ਹਾਂ ਕਿਸੇ ਢਿੱਲ ਦੇ ਜਲਦੀ ਤੋਂ ਜਲਦੀ ਟੀਕਾਕਰਨ ਕਰਵਾਉਣ ਅਤੇ ਆਪਣਾ ਧਿਆਨ ਰੱਖਣ।

ਜਲਦ ਟੀਕਾਕਰਨ ਕਰਵਾਉਣ ਦੀ ਅਪੀਲ

ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਨੂੰ ਕੋਵਿਡ ਦੇ ਨਵੇਂ ਰੂਪ ਓਮੀਕਰੋਨ ਤੋਂ ਹੋਣ ਵਾਲੇ ਸੰਭਾਵੀ ਇਨਫੈਕਸ਼ਨ ਤੋਂ ਆਪਣੇ ਆਪ ਨੂੰ ਬਚਾਉਣ ਲਈ ਕਿਸੇ ਵੀ ਕਿਸਮ ਦੀ ਢਿੱਲ-ਮੱਠ ਦਿਖਾਏ ਬਿਨਾਂ ਜਲਦ ਤੋਂ ਜਲਦ ਆਪਣਾ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ ਹੈ।

ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼

ਇੱਥੇ ਪੰਜਾਬ ਭਵਨ ਵਿਖੇ ਓਮੀਕਰੋਨ ਦੇ ਮੱਦੇਨਜ਼ਰ ਕਿਸੇ ਵੀ ਸਥਿਤੀ ਦਾ ਸਾਹਮਣਾ ਕਰਨ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਿਹਤ ਅਤੇ ਮੈਡੀਕਲ ਸਿੱਖਿਆ ਖੋਜ ਵਿਭਾਗਾਂ ਨੂੰ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਮਿਲ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸੂਬਾ ਭਰ ਵਿੱਚ ਸਾਰੇ ਯੋਗ ਵਿਅਕਤੀਆਂ ਦਾ ਜਲਦ ਤੋਂ ਜਲਦ ਟੀਕਾਕਰਨ ਕੀਤਾ ਜਾ ਸਕੇ।

1.66 ਕਰੋੜ (80 ਫ਼ੀਸਦੀ) ਨੂੰ ਦਿੱਤੀ ਜਾ ਚੁੱਕੀ ਹੈ ਪਹਿਲੀ ਖੁਰਾਕ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੂਬੇ ਵਿੱਚ ਕੋਵਿਡ ਟੀਕਾਕਰਨ ਦੀ ਹੁਣ ਤੱਕ ਦੀ ਸਥਿਤੀ ਬਾਰੇ ਜਾਣੂ ਕਰਵਾਉਂਦਿਆਂ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਕਾਸ ਗਰਗ ਨੇ ਦੱਸਿਆ ਕਿ ਕੁੱਲ 2.46 ਕਰੋੜ ਯੋਗ ਆਬਾਦੀ ਵਿੱਚੋਂ 1.66 ਕਰੋੜ (80 ਫ਼ੀਸਦੀ) ਨੂੰ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ ਅਤੇ ਲਗਭਗ 38 ਫ਼ੀਸਦੀ ਭਾਵ 79.87 ਲੱਖ ਆਬਾਦੀ ਨੂੰ ਦੂਜੀ ਖੁਰਾਕ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਕੋਲ ਮੌਜੂਦਾ ਸਮੇਂ 46 ਲੱਖ ਖੁਰਾਕਾਂ ਦਾ ਸਟਾਕ ਉਪਲਬਧ ਹੈ ਅਤੇ ਮੈਡੀਕਲ/ਪੈਰਾ ਮੈਡੀਕਲ ਟੀਮਾਂ ਬਾਕੀ ਰਹਿੰਦੀ ਆਬਾਦੀ ਨੂੰ ਕਵਰ ਕਰਨ ਲਈ ਟੀਕਾਕਰਨ ਦੀ ਮੁਹਿੰਮ ਵਿੱਚ ਸਰਗਰਮੀ ਨਾਲ ਲੱਗੀਆਂ ਹੋਈਆਂ ਹਨ। ਇਸ ਤੋਂ ਇਲਾਵਾ ਕਰੋਨਾ ਕੇਸਾਂ ਦਾ ਪਤਾ ਲਗਾਉਣ ਲਈ ਰੋਜ਼ਾਨਾ 30,000 ਦੇ ਕਰੀਬ ਟੈਸਟ ਕੀਤੇ ਜਾ ਰਹੇ ਹਨ।

ਨਵੇਂ ਰੂਪ ਓਮਿਕਰੋਨ ਨਾਲ ਨਿਜੱਠਣ ਲਈ ਸਿਹਤ ਵਿਭਾਗ ਤਿਆਰ

ਇਸ ਤੋਂ ਇਲਾਵਾਂ ਹੋਰ ਜਾਣਕਾਰੀ ਦਿੰਦਿਆਂ ਸਿਹਤ ਸਕੱਤਰ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦੱਸਿਆ ਕਿ ਵਿਭਾਗ ਨਵੇਂ ਰੂਪ ਦੇ ਫੈਲਣ ਦੀ ਕਿਸੇ ਵੀ ਸੰਭਾਵਨਾ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਵਿਭਾਗ ਵੱਲੋਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੀ ਸਾਜ਼ੋ-ਸਾਮਾਨ ਖਰੀਦਿਆ ਗਿਆ ਹੈ ਜਿਸ ਵਿੱਚ 12 ਲੱਖ ਰੈਪਿਡ ਐਂਟੀਜੇਨ ਕਿੱਟਾਂ, 17 ਲੱਖ ਵੀਟੀਐਮ ਟੈਸਟ ਕਿੱਟਾਂ, 20 ਜ਼ਿਲ੍ਹਿਆਂ ਲਈ ਆਰਟੀਪੀਸੀਆਰ ਲੈਬਾਂ, ਪੈਡੀਐਟ੍ਰਿਕ ਐਲ2 (790) ਅਤੇ ਐਲ 3 (324) ਬੈੱਡਾਂ ਤੋਂ ਇਲਾਵਾ ਬਾਲਗ ਐਲ 2 (3500) ਅਤੇ ਐਲ 3 (142) ਬੈੱਡ ਅਤੇ ਕੋਵਿਡ ਮਰੀਜ਼ਾਂ ਲਈ ਦਵਾਈਆਂ ਦਾ ਢੁੱਕਵਾਂ ਸਟਾਕ ਸ਼ਾਮਲ ਹੈ।

ਇਸ ਤੋਂ ਇਲਾਵਾਂ ਚਰਨਜੀਤ ਚੰਨੀ ਨੇ ਕਿਹਾ ਕਿ ਨਵੇਂ ਰੂਪ ਓਮੀਕਰੋਨ ਕਾਰਨ ਪੈਦਾ ਹੋਣ ਵਾਲੀ ਸੰਭਾਵੀ ਲਹਿਰ ਨਾਲ ਨਜਿੱਠਣ ਲਈ ਹੁਣ ਤੱਕ ਕੀਤੇ ਗਏ ਪ੍ਰਬੰਧਾਂ 'ਤੇ ਤਸੱਲੀ ਜ਼ਾਹਿਰ ਕਰਦਿਆਂ ਕਿਹਾ ਕਿ ਭਾਵੇਂ ਸੂਬੇ ਵਿੱਚ ਓਮੀਕਰੋਨ ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ, ਇਸ ਲਈ ਅਸੀਂ ਇਸ ਸਬੰਧੀ ਕਿਸੇ ਵੀ ਢਿੱਲ ਨੂੰ ਸਹਿਣ ਨਹੀਂ ਕਰ ਸਕਦੇ।

ਦੱਸ ਦਈਏ ਕਿ ਇਸ ਮੀਟਿੰਗ ਵਿੱਚ ਚਰਨਜੀਤ ਚੰਨੀ ਤੋਂ ਇਲਾਵਾਂ ਉਪ ਮੁੱਖ ਮੰਤਰੀ ਓ.ਪੀ. ਸੋਨੀ, ਜਿਨ੍ਹਾਂ ਕੋਲ ਸਿਹਤ ਮਹਿਕਮਾ ਵੀ ਹੈ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਪ੍ਰਮੁੱਖ ਸਕੱਤਰ ਗ੍ਰਹਿ ਅਨੁਰਾਗ ਵਰਮਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ ਅਤੇ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਸ਼ਾਮਲ ਸਨ।

ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਚੋਣਾਂ 2022: ਪੰਜਾਬ ਦੇ ਸਾਰੇ 24689 ਪੋਲਿੰਗ ਸਟੇਸ਼ਨਾਂ 'ਤੇ ਕੀਤੀ ਜਾਵੇਗੀ ਵੈਬਕਾਸਟਿੰਗ

ETV Bharat Logo

Copyright © 2024 Ushodaya Enterprises Pvt. Ltd., All Rights Reserved.