ETV Bharat / city

ਸੇਵਾ ਕੇਂਦਰ ਦੇ ਸਟਾਫ ਤੇ ਆਉਣ ਵਾਲੇ ਲੋਕਾਂ ਦਾ ਰੱਖਿਆ ਜਾਵੇਗਾ ਮੁਕੰਮਲ ਰਿਕਾਰਡ - ਨੋਵਲ ਕੋਰੋਨਾ ਵਾਇਰਸ

ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਵਿੱਚ ਸਫ਼ਾਈ ਅਤੇ ਸਵੱਛਤਾ ਬਣਾਈ ਰੱਖਣ ਲਈ ਇੱਕ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ ਤਾਂ ਜੋ ਕੋਵਿਡ-19 ਮਹਾਂਮਾਰੀ ਤੋਂ ਸਟਾਫ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਫ਼ੋਟੋ
ਫ਼ੋਟੋ
author img

By

Published : May 6, 2020, 9:40 PM IST

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਵਿੱਚ ਸਫ਼ਾਈ ਅਤੇ ਸਵੱਛਤਾ ਬਣਾਈ ਰੱਖਣ ਲਈ ਇੱਕ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ ਤਾਂ ਜੋ ਕੋਵਿਡ -19 ਮਹਾਂਮਾਰੀ ਤੋਂ ਸਟਾਫ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ (ਕੋਵਿਡ -19) ਇੱਕ ਲਾਗ ਦੀ ਬਿਮਾਰੀ ਹੈ, ਜਿਹੜੀ ਬਹੁਤੇ ਮਾਮਲਿਆਂ ਵਿੱਚ ਰੈਸਪੀਰੇਟਰੀ ਡਰਾਪਲਿਟਜ਼ ਰਾਹੀਂ, ਪੀੜਤ ਲੋਕਾਂ ਨਾਲ ਸਿੱਧਾ ਸੰਪਰਕ ਅਤੇ ਦੂਸ਼ਿਤ ਸਤਹ / ਵਸਤੂਆਂ ਰਾਹੀਂ ਫੈਲਦੀ ਹੈ ਅਤੇ ਇਸ ਵਾਇਰਸ ਨੂੰ ਰਸਾਇਣਕ ਕੀਟਾਣੂ ਨਾਸ਼ਕ ਰਾਹੀਂ ਆਸਾਨੀ ਨਾਲ ਨਸ਼ਟ ਕੀਤਾ ਜਾ ਸਕਦਾ ਹੈ। ਇਸ ਪ੍ਰਕਾਰ ਵਾਇਰਸ ਬਾਰੇ ਸਹੀ ਅਤੇ ਸਮੇਂ ਸਿਰ ਮਿਲੀ ਜਾਣਕਾਰੀ ਇਸ ਮਹਾਂਮਾਰੀ ਨੂੰ ਕਾਬੂ ਕਰਨ ਵਿੱਚ ਅਹਿਮ ਸਥਾਨ ਰੱਖਦੀ ਹੈ। ਰਾਜ ਸਰਕਾਰ ਨੇ ਸੇਵਾ ਕੇਂਦਰਾਂ ਵੱਲੋਂ ਦਿੱਤੀਆਂ ਜਾਂਦੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਮੁੜ ਤੋਂ ਸ਼ੁਰੂ ਕਰਨ ਲਈ ਪੜਾਅਵਾਰ ਪਹੁੰਚ ਅਪਣਾਉਣ ਦੀ ਯੋਜਨਾ ਬਣਾਈ ਹੈ। ਸਰਕਾਰ ਵੱਲੋਂ ਸੇਵਾਵਾਂ ਨੂੰ ਮੁੜ ਤੋਂ ਚਾਲੂ ਕਰਨ ਦੀ ਆਗਿਆ ਦਿੱਤੀ ਗਈ ਹੈ ਅਤੇ ਸੇਵਾ ਕੇਂਦਰ ਜਲਦ ਹੀ ਸਰਕਾਰ ਦੁਆਰਾ ਨਿਰਧਾਰਿਤ ਯੋਜਨਾ ਅਨੁਸਾਰ ਆਪਣੇ ਕੰਮ ਸ਼ੁਰੂ ਕਰਨਗੇ।

ਐਡਵਾਇਜ਼ਰੀ ਮੁਤਾਬਕ ਸਟਾਫ ਦੀ ਹਾਜ਼ਰੀ ਸਬੰਧੀ ਇੱਕ ਵਿਆਪਕ ਯੋਜਨਾ ਤਿਆਰ ਕੀਤੀ ਜਾਣੀ ਚਾਹੀਦੀ ਹੈ ਜਿਸ ਤਹਿਤ ਸਟਾਫ ਨੂੰ ਇਸ ਤਰੀਕੇ ਨਾਲ ਬਿਠਾਇਆ ਜਾਵੇ ਕਿ ਉਨ੍ਹਾਂ ਵਿੱਚ ਹਰ ਸਮੇਂ ਘੱਟੋ-ਘੱਟ ਇੱਕ ਮੀਟਰ ਦੀ ਦੂਰੀ ਬਰਕਰਾਰ ਰਹੇ। ਉਨ੍ਹਾਂ ਅੱਗੇ ਕਿਹਾ ਕਿ ਸਟਾਫ ਲਈ ਇੱਕ- ਇੱਕ ਕਾਊਂਟਰ ਛੱਡਕੇ ਬੈਠਣ ਸਬੰਧੀ ਸੰਭਾਵਨਾ ਵੀ ਤਲਾਸ਼ੀ ਜਾ ਰਹੀ ਹੈ। ਦਫ਼ਤਰੀ ਕੰਮਕਾਜ ਦੇ ਸਮੇਂ ਵਿੱਚ ਤਬਦੀਲੀ ਲਿਆਂਦੀ ਜਾ ਸਕਦੀ ਹੈ, ਦੁਪਹਿਰ ਦੇ ਖਾਣੇ ਅਤੇ ਚਾਹ-ਬਰੇਕ ਦੇ ਸਮੇਂ ਨੂੰ ਲੋੜ ਅਨੁਸਾਰ ਅੱਗੇ ਪਿੱਛੇ ਕਰਨ ਸਬੰਧੀ ਯੋਜਨਾ ਬਣਾਈ ਜਾਵੇ ਤਾਂ ਜੋ ਸਟਾਫ਼ ਦੇ ਇਕੱਠ ਨੂੰ ਰੋਕਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਸਟਾਫ ਵੱਲੋਂ ਤਰਜੀਹੀ ਤੌਰ 'ਤੇ ਘੱਟੋ-ਘੱਟ 20 ਸੈਕਿੰਡ ਲਈ ਸਾਬਣ ਨਾਲ ਹੱਥ ਧੋਤੇ ਜਾਣ ਅਤੇ ਦੋ ਘੰਟੇ ਦੀ ਹੈਂਡ ਵਾਸ਼ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਦਸਤਾਵੇਜ਼ਾਂ ਜਾਂ ਨਕਦ ਲੈਣ-ਦੇਣ ਕਰਨ ਵਾਲੇ ਅਮਲੇ ਨੂੰ ਲੈਣ-ਦੇਣ ਤੋਂ ਬਾਅਦ ਆਪਣੇ ਹੱਥਾਂ ਨੂੰ ਸਾਬਣ ਅਤੇ ਪਾਣੀ ਨਾਲ ਧੋਣ ਦੀ ਸਲਾਹ ਦਿੱਤੀ ਜਾਂਦੀ ਹੈ। ਅਮਲੇ ਨੂੰ ਚਾਹ-ਬਰੇਕ / ਦੁਪਹਿਰ ਦੇ ਖਾਣੇ ਦੀ ਬਰੇਕ ਦੇ ਸਮੇਂ ਰਿਫਰੈਸ਼ਮੈਂਟ ਨੂੰ ਛੂਹਣ ਤੋਂ ਪਹਿਲਾਂ ਹੱਥਾਂ ਨੂੰ ਧੋਣਾ / ਸਾਫ਼ ਕਰਨਾ ਚਾਹੀਦਾ ਹੈ । ਸਟਾਫ ਵੱਲੋਂ ਖਾਣਾ ਅਤੇ ਬਰਤਨ ਆਪਸ ਵਿੱਚ ਸਾਂਝੇ ਨਾ ਕੀਤੇ ਜਾਣ।

ਬੁਲਾਰੇ ਨੇ ਕਿਹਾ ਕਿ ਜੇਕਰ ਸੇਵਾ ਕੇਂਦਰ ਵਿੱਚ ਕਿਸੇ ਨੂੰ ਤੇਜ਼ ਬੁਖਾਰ ਹੋਵੇ ਤਾਂ ਇਸਦਾ ਇਹ ਮਤਲਬ ਨਹੀਂ ਕਿ ਉਹ ਕੋਵਿਡ -19 ਤੋਂ ਪੀੜਤ ਹੈ। ਇਹ ਸਲਾਹ ਦਿੱਤੀ ਜਾਂਦੀ ਹੈ ਕਿ ਅਜਿਹੇ ਸਟਾਫ ਨੂੰ ਜਲਦ ਤੋਂ ਜਲਦ ਬਾਕੀ ਦਫ਼ਤਰ ਨਾਲੋਂ ਕੁਅਰੰਟਾਈਨ ਕਰਕੇ ਡਾਕਟਰੀ ਜਾਂਚ ਕਰਵਾਈ ਜਾਵੇ। ਕੋਵਿਡ -19 ਨਾਲ ਸਬੰਧਤ ਬੁਖਾਰ ਜਾਂ ਹੋਰ ਲੱਛਣਾਂ ਦੀ ਸਥਿਤੀ ਵਿੱਚ ਸਟਾਫ ਨੂੰ ਘਰ ਰਹਿਣ ਲਈ ਉਤਸ਼ਾਹਤ ਕੀਤਾ ਜਾਵੇ।

ਜੇ ਕਿਸੇ ਸਹਿ-ਕਰਮਚਾਰੀ / ਸਹਿਕਰਮੀ ਦੀ ਪਛਾਣ ਕੋਵਿਡ-19 ਪੌਜ਼ੀਟਿਵ ਵਜੋਂ ਕੀਤੀ ਜਾਂਦੀ ਹੈ ਅਤੇ ਉਹ ਦਫ਼ਤਰ ਵਿੱਚ ਆਪਣੀ ਹਾਜ਼ਰੀ ਦੌਰਾਨ ਕਿਸੇ ਦੇ ਸੰਪਰਕ ਵਿੱਚ ਆਇਆ ਹੋਵੇ ਤਾਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਦਫਤਰ ਦੇ ਮੁਖੀ ਨੂੰ ਤੁਰੰਤ ਹੈਲਪਲਾਈਨ ਨੰਬਰ 104 / ਸਟੇਟ ਕੰਟਰੋਲ ਰੂਮ ਨੰਬਰ 01722920074/08872090029 'ਤੇ ਸੂਚਿਤ ਕਰਨਾ ਚਾਹੀਦਾ ਹੈ ਤਾਂ ਜੋ ਅਗਲੇਰੀ ਲੋੜੀਂਦੀ ਕਾਰਵਾਈ ਕਰਕੇ ਡਾਕਟਰੀ ਸਹੂਲਤ ਲੈਣ ਵਿਚ ਸਹਾਇਤਾ ਮਿਲ ਸਕੇ। ਉਨ੍ਹਾਂ ਕਿਹਾ ਕਿ ਹੈਲਪਲਾਈਨ ਨੰਬਰਾਂ ਤੇ ਸਟਾਫ ਅਤੇ ਦਫਤਰ ਵਿੱਚ ਹਾਜ਼ਰੀ ਦੌਰਾਨ ਹੋਣ ਵਾਲੇ ਸੰਪਰਕਾਂ ਸਬੰਧੀ ਸਾਰੇ ਤੱਥਾਂ ਬਾਰੇ ਜਾਣਕਾਰੀ ਦੇਣੀ ਚਾਹੀਦੀ ਹੈ।

ਬੁਲਾਰੇ ਨੇ ਕਿਹਾ ਕਿ ਦਫ਼ਤਰ ਵਿੱਚ ਆਉਣ ਵਾਲੇ ਸਾਰੇ ਕਰਮਚਾਰੀਆਂ ਅਤੇ ਨਾਗਰਿਕਾਂ, ਜੋ ਕਿਸੇ ਵਿਸ਼ੇਸ਼ ਦਿਨ ਸੇਵਾ ਕੇਂਦਰ ਦਾ ਦੌਰਾ ਕਰ ਚੁੱਕੇ ਹਨ, ਉਨ੍ਹਾਂ ਦਾ ਪੂਰਾ ਢੁਕਵਾਂ ਰਿਕਾਰਡ ਰੱਖਿਆ ਜਾਣਾ ਚਾਹੀਦਾ ਹੈ। ਸਟਾਫ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸੇਵਾ ਕੇਂਦਰ ਜਾਂ ਇਸ ਦੇ ਆਲੇ-ਦੁਆਲੇ / ਬਾਹਰ ਗੈਰ ਜ਼ਰੂਰੀ ਤਰੀਕੇ ਨਾਲ ਘੁੰਮਣ ਤੋਂ ਗੁਰੇਜ਼ ਕਰਨ ਅਤੇ ਆਪਣੀ ਨਿਰਧਾਰਿਤ ਜਗ੍ਹਾ ਤੋਂ ਹੀ ਕੰਮ ਕਰਨ। ਸਟਾਫ ਦੇ ਆਪਸੀ ਸੰਚਾਰ ਲਈ ਇੰਟਰਕੌਮ / ਇਲੈਕਟ੍ਰਾਨਿਕ ਮੀਡੀਆ ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾਵੇ। ਸਟਾਫ ਨੂੰ ਕੱਪੜੇ ਦੇ ਮਾਸਕ ਪਹਿਨਣ ਦੀ ਸਲਾਹ ਦਿੱਤੀ ਜਾਂਦੀ ਹੈ ਅਤੇ ਵਰਤੋਂ ਤੋਂ ਬਾਅਦ ਮਾਸਕ ਨੂੰ ਹਰ ਰੋਜ਼ ਸਾਬਣ ਅਤੇ ਪਾਣੀ ਨਾਲ ਧੋਣਾ ਚਾਹੀਦਾ ਹੈ।

ਬੁਲਾਰੇ ਨੇ ਕਿਹਾ ਕਿ ਸਟਾਫ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਮਾਜਿਕ ਦੂਰੀ, ਹੱਥ ਨਾ ਮਿਲਾਉਣ, ਹੱਥ ਸਾਫ ਕਰਨ, ਮਾਸਕ ਅਤੇ ਦਸਤਾਨੇ ਪਹਿਨਣ, ਸਾਬਣ ਅਤੇ ਪਾਣੀ ਨਾਲ ਹੱਥ ਧੋਣ ਅਤੇ ਸੈਨੀਟਾਈਜ਼ਰ ਦੀ ਵਰਤੋਂ ਸਬੰਧੀ ਸੰਦੇਸ਼ਾਂ ਵਾਲੇ ਪੋਸਟਰਾਂ ਨੂੰ ਸੇਵਾ ਕੇਂਦਰ ਦੇ ਪ੍ਰਵੇਸ਼ ਦਰਵਾਜ਼ੇ 'ਤੇ ਲਗਾਇਆ ਜਾਵੇ। ਬੁਖਾਰ ਤੋਂ ਪੀੜਤ ਕਰਮਚਾਰੀਆਂ ਦੀ ਜਾਂਚ ਕਰਨ ਲਈ ਸੇਵਾ ਕੇਂਦਰਾਂ ਦੀ ਐਂਟਰੀ ਤੇ ਥਰਮਲ ਸਕੈਨਰਾਂ ਦੀ ਸਥਾਪਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

ਐਡਵਾਇਜ਼ਰੀ ਵਿੱਚ ਕਿਹਾ ਗਿਆ ਹੈ ਕਿ ਸੇਵਾ ਕੇਂਦਰ ਦੇ ਸੇਵਾ ਖੇਤਰ ਸਾਹਮਣੇ 6 ਫੁੱਟ ਦੀ ਦੂਰੀ ਤੇ ਲਾਈਨਾਂ/ਵਰਗ/ਚੱਕਰ ਲਗਾ ਕੇ ਨਿਸ਼ਾਨਦੇਹੀ ਕੀਤੀ ਜਾਵੇ। ਇਸੇ ਤਰਾਂ ਸਾਰੇ ਕਾਊਂਟਰਾਂ ਦੇ ਸਾਹਮਣੇ ਵੀ ਲਾਈਨਾਂ/ਵਰਗ/ਚੱਕਰ ਲਗਾ ਕੇ ਨਿਸ਼ਾਨਦੇਹੀ ਕੀਤੀ ਜਾਵੇ। ਕਾਊਂਟਰ ਤੋਂ ਪਹਿਲਾਂ ਲਾਈਨ / ਵਰਗ / ਚੱਕਰ ਘੱਟੋ-ਘੱਟ 2 ਫੁੱਟ ਦੂਰੀ ਤੇ ਲਗਾਇਆ ਜਾਵੇ ਤਾਂ ਜੋ ਕਾਊਂਟਰ ਅਤੇ ਲੋਕਾਂ ਵਿੱਚ ਦੂਰੀ ਬਣਾਈ ਜਾ ਸਕੇ।

ਐਡਵਾਇਜ਼ਰੀ ਵਿੱਚ ਕਿਹਾ ਗਿਆ ਹੈ ਕਿ ਸੇਵਾ ਕੇਂਦਰ ਵਿਖੇ ਆਉਣ ਵਾਲੇ ਬਜ਼ੁਰਗਾਂ ਲਈ ਅਲੱਗ ਲਾਈਨ ਬਣਾਈ ਜਾਵੇ। ਬਜ਼ੁਰਗਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕਿਸੇ ਵੀ ਭੀੜ ਵਾਲੇ ਸਥਾਨ ਜਿਸ ਵਿੱਚ ਸੇਵਾ ਕੇਂਦਰ ਵੀ ਸ਼ਾਮਿਲ ਹਨ ਵਿਖੇ ਜਾਣ ਤੋਂ ਪਰਹੇਜ਼ ਕਰਨ ਅਤੇ ਆਪਣੇ ਕੰਮ ਲਈ ਕਿਸੇ ਰਿਸ਼ਤੇਦਾਰ/ਸੰਭਾਲ ਕਰਨ ਵਾਲੇ ਨੂੰ ਕਹਿਣ। ਸੇਵਾ ਕੇਂਦਰਾਂ ਵਿੱਚ ਬਿਨਾਂ ਕੰਮ ਤੋਂ ਕਿਸੇ ਨੂੰ ਵੀ ਅੰਦਰ ਨਾ ਆਉਣ ਦਿੱਤਾ ਜਾਵੇ ਅਤੇ ਸਿਰਫ਼ ਅਪੰਗ, ਔਰਤਾਂ ਅਤੇ ਬਜ਼ੁਰਗਾਂ ਨਾਲ ਹੀ ਕਿਸੇ ਸਹਾਇਕ ਨੂੰ ਅੰਦਰ ਆਉਣ ਦਿੱਤਾ ਜਾਵੇ ।

ਸਫਾਈ ਕਰਮਚਾਰੀਆਂ ਵੱਲੋਂ ਸੁਰੱਖਿਆ ਲਈ ਪਹਿਨੇ ਗਏ ਪ੍ਰੋਟੈਕਟਿਵ ਗਿਅਰ ਨੂੰ ਨਿਯਮਿਤ ਢੰਗ ਨਾਲ ਨਸ਼ਟ ਕੀਤਾ ਜਾਵੇ।ਸਫ਼ਾਈ ਕਰਮਚਾਰੀਆਂ ਵੱਲੋਂਂ ਹਰ ਪਖਾਨੇ ਦੀ ਸਫ਼ਾਈ ਲਈ ਵੱਖਰੇ ਸਮਾਨ ਦੀ ਵਰਤੋਂ ਕੀਤੀ ਜਾਵੇ (ਜਿਵੇਂ ਕਿ ਪੋਚੇ, ਝਾੜੂ, ਨਾਈਲੋਨ ਸਕਰਬਰ ਆਦਿ) ਅਤੇ ਸਿੰਕ ਅਤੇ ਕੰਬੋਡ ਆਦਿ ਦੀ ਸਫ਼ਾਈ ਲਈ ਸਮਾਨ ਦੇ ਵੱਖਰੇ ਸੈੱਟ ਦੀ ਵਰਤੋਂ ਕੀਤੀ ਜਾਵੇ।

ਬੁਲਾਰੇ ਨੇ ਕਿਹਾ ਕਿ ਇਹ ਸਲਾਹ ਵੀ ਦਿੱਤੀ ਗਈ ਹੈ ਕਿ ਕੰਮ ਵਾਲੀਆਂ ਥਾਵਾਂ ਤੇ ਕੁਦਰਤੀ ਹਵਾ ਨੂੰ ਪ੍ਰਮੁੱਖਤਾ ਦਿੱਤੀ ਜਾਵੇ ਅਤੇ ਜੇ ਏਅਰ ਕੰਡੀਸ਼ਨਰ/ਕੂਲਰ ਦੀ ਵਰਤੋਂ ਕਰਨੀ ਹੋਵੇ ਤਾਂ ਇਸ ਸੰਬੰਧੀ ਜਾਰੀ ਵਿਸਥਾਰਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.