ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਦੇ ਵਿਧਾਇਕਾਂ ਨਾਲ ਬੈਠਕ ਕਰ ਲੋਕ ਆਵਾਜ਼ ਜਾਨਣ ਦੀ ਜਿਥੇ ਕੋਸ਼ਿਸ਼ ਕੀਤੀ ਤਾਂ ਉਥੇ ਹੀ ਮਾਝੇ ਅਤੇ ਦੁਆਬੇ ਦੇ ਵਿਧਾਇਕਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਇਸ ਬੇਅਦਬੀ ਅਤੇ ਗੋਲੀਕਾਂਡ ਮਾਮਲੇ ਨੂੰ ਲੈ ਕੇ ਦੋਸਤਾਨਾ ਮੈਚ ਖੇਡ ਰਹੇ ਹਨ ਅਤੇ ਮੰਤਰੀ ਮੰਡਲ ਦੀ ਬੈਠਕ ਵਿਚ ਸ਼ਾਮਲ ਨਾ ਹੋਣ ਵਾਲੇ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਲਗਾਤਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਨਾਰਾਜ਼ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਪੰਥਕ ਸੀਟਾਂ ਵਾਲੇ ਵਿਧਾਇਕ ਵੀ ਬੇਅਦਬੀ ਅਤੇ ਗੋਲੀਕਾਂਡ ਮਾਮਲੇ ਵਿਚ ਇਨਸਾਫ ਨਾ ਮਿਲਣ ਨੂੰ ਲੈ ਕੇ ਸੀਐੱਮ ਸਾਹਮਣੇ ਚਿੰਤਾ ਜ਼ਾਹਰ ਕਰ ਚੁੱਕੇ ਹਨ।
ਇਹ ਵੀ ਪੜੋ: ਖੁਦ ਦਾ ਪਰਿਵਾਰ ਕੋਰੋਨਾ ਪੌਜ਼ੀਟਿਵ, ਫੇਰ ਵੀ ਫਰਜ਼ ਨਿਭਾ ਰਹੀ ਹੈ ਇਹ ਡਾਕਟਰ
ਇਸ ਦੌਰਾਨ ਜਦੋਂ ਫਤਹਿਜੰਗ ਬਾਜਵਾ ਨੂੰ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਸਾਫ ਤੌਰ ਤੇ ਕਿਹਾ ਕਿ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪ੍ਰਤਾਪ ਸਿੰਘ ਬਾਜਵਾ ਸਣੇ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੀਆਂ ਮੁਸ਼ਕਿਲਾਂ ਸਭ ਤੋਂ ਵੱਧ ਵਧੀਆਂ ਹੋਈਆਂ ਹਨ ਕਿਉਂਕਿ ਉਨ੍ਹਾਂ ਵੱਲੋਂ ਹੀ ਧਰਨਾ ਦੇ ਰਹੀ ਸਿੱਖ ਜਥੇਬੰਦੀਆਂ ਨੂੰ ਧਰਨਾ ਉਠਾਉਣ ਦੀ ਮੰਗ ਕੀਤੀ ਸੀ ਤੇ ਹੁਣ ਪੰਥਕ ਜਥੇਬੰਦੀਆਂ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਕੋਲੋਂ ਇਨਸਾਫ ਦੀ ਮੰਗ ਕਰ ਰਹੇ ਹਨ। ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲਦ ਹੀ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਰਿੱਟ ਪਟੀਸ਼ਨ ਲਗਾਉਣ ਜਾ ਰਹੇ ਹਨ।
ਉੱਥੇ ਹੀ ਮਝੈਲ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਨੂੰ ਮਿਲਣ ਪਹੁੰਚੇ ਦੋਆਬਾ ਤੋਂ ਵਿਧਾਇਕਾਂ ਵਿਚੋਂ ਸਭ ਤੋਂ ਜ਼ਿਆਦਾ ਪਰਗਟ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੁੱਲ੍ਹ ਕੇ ਬੋਲਦਿਆਂ ਕਿਹਾ ਕਿ ਜੇਕਰ ਜਲਦ ਬੇਅਦਬੀ ਅਤੇ ਗੋਲੀਕਾਂਡ ਮਾਮਲੇ ਚ ਇਨਸਾਫ ਨਾ ਦਿਵਾਇਆ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਵਾਲਾ ਹਾਲ ਕਾਂਗਰਸ ਦਾ ਹੋਵੇਗਾ। ਉੱਥੇ ਹੀ ਜਿਹੜੇ ਪੰਥਕ ਸੀਟਾਂ ਵਾਲੇ ਵਿਧਾਇਕ ਅਤੇ ਮੰਤਰੀ ਹਨ ਉਨ੍ਹਾਂ ਨੂੰ ਕਿਸ ਤਰੀਕੇ ਦੀ ਮੁਸ਼ਕਲਾਂ ਆ ਸਕਦੀਆਂ ਹਨ ਤਾਂ ਇਸ ਦੇ ਜਵਾਬ ਵਿੱਚ ਪਰਗਟ ਸਿੰਘ ਨੇ ਕਿਹਾ ਕਿ ਇਹ ਮਾਇਨੇ ਨਹੀਂ ਰੱਖਦਾ ਕਿ ਕਿੰਨੀਆਂ ਸੀਟਾਂ ਪੰਥਕ ਹਨ। ਮਾਅਨੇ ਰੱਖਦਾ ਹੈ ਕਿ ਇਨਸਾਫ ਕਿੰਨੀ ਦੇਰ ਵਿੱਚ ਦਿਵਾਇਆ ਗਿਆ ਹੈ ਅਤੇ ਪੰਥਕ ਸੀਟਾਂ ਦਾ ਜੋੜ ਘਟਾਓ ਕਰਨ ਵਾਲੇ ਸਿਆਸੀ ਲੋਕਾਂ ਨੂੰ ਇਨ੍ਹਾਂ ਚੀਜ਼ਾਂ ਵਿੱਚ ਜਾਣ ਦੀ ਬਜਾਏ ਆਪਣੀ ਲਾਈਨ ਲੰਬੀ ਕਰਨੀ ਚਾਹੀਦੀ ਹੈ ਨਾ ਕਿ ਕਿਸੇ ਦੀ ਲਾਈਨ ਛੋਟੀ ਕਰਨੀ ਚਾਹੀਦੀ ਹੈ। ਬੇਅਦਬੀ ਮਾਮਲੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਨਸਾਫ ਦਿਵਾਉਣਾ ਹੀ ਪੈਣਾ।
ਇਹ ਵੀ ਪੜੋ: ਲੁਧਿਆਣਾ ’ਚ ਕੋਰੋਨਾ ਨਾਲ ਮਰਨ ਵਾਲਿਆਂਦੀ ਮੌਤ ਦਰ ਦੇਸ਼ ਦੇ ਬਾਕੀ ਸ਼ਹਿਰਾਂ ਨਾਲੋਂ ਜ਼ਿਆਦਾ