ਚੰਡੀਗੜ੍ਹ: ਬਲਾਚੌਰ ਤੋਂ ਕਾਂਗਰਸ ਦੇ ਵਿਧਾਇਕ ਦਰਸ਼ਨ ਲਾਲ ਮਾਂਗੇਪੁਰ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਹੈ।
ਦਰਅਸਲ, ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਵੱਲੋਂ ਪ੍ਰੈੱਸ ਵਾਰਤਾ ਕਰ ਐਮਐਲਏ ਦਰਸ਼ਨ ਲਾਲ ਮਾਂਗੇ ਦੇ ਭਤੀਜੇ ਉੱਪਰ ਰੋਪੜ ਵਿਖੇ ਸ਼ਰਾਬ ਦੀ ਤਸਕਰੀ ਕਰਨ ਦੇ ਇਲਜ਼ਾਮ ਲਗਾਏ ਸਨ। ਜਿਸ ਦੇ ਉੱਪਰ ਸਫ਼ਾਈ ਦਿੰਦਿਆਂ ਵਿਧਾਇਕ ਨੇ ਦੱਸਿਆ ਕਿ ਜਿਸ ਵਿਅਕਤੀ ਨਾਲ ਅਕਾਲੀ ਦਲ ਵੱਲੋਂ ਉਨ੍ਹਾਂ ਦੇ ਸਬੰਧ ਜੋੜੇ ਜਾ ਰਹੇ ਹਨ, ਉਹ ਉਨ੍ਹਾਂ ਦਾ ਭਤੀਜਾ ਨਹੀਂ ਹੈ, ਬਲਕਿ ਉਨ੍ਹਾਂ ਦੇ ਭਾਈਚਾਰੇ ਵਿੱਚੋਂ ਹੈ।
ਦੱਸਣਯੋਗ ਹੈ ਕਿ ਵਿਧਾਇਕ ਵੱਲੋਂ ਤਿੰਨ ਨਿਊਜ਼ ਚੈਨਲਾਂ ਨੂੰ ਵੀ ਗਲਤ ਖ਼ਬਰ ਚਲਾਉਣ ਨੂੰ ਲੈ ਕੇ ਵੀ ਪੱਚੀ-ਪੱਚੀ ਲੱਖ ਦਾ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ।