ETV Bharat / city

ਐੱਨ.ਟੀ.ਐੱਸ.ਈ ਦੇ ਪਹਿਲੇ ਪੜਾਅ 'ਚ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਸਿੱਖਿਆ ਮੰਤਰੀ ਨੇ ਦਿੱਤੀ ਵਧਾਈ

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਅਪਣਾਈਆਂ ਗਈਆਂ ਨੀਤੀਆਂ ਅਤੇ ਸੁਧਾਰਾਂ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਅਧਿਆਪਕਾਂ ਅਤੇ ਹੋਰ ਸਟਾਫ਼ ਦੇ ਸੁਹਿਰਦ ਯਤਨਾਂ ਨੇ ਵੀ ਵਿਦਿਆਰਥੀਆਂ ਨੂੰ ਸਾਰੇ ਮੁਕਾਬਲਿਆਂ ਵਿੱਚ ਸ਼ਾਨਦਾਰ ਬਣਾਉਣ ਵਿੱਚ ਮਦਦ ਕੀਤੀ ਹੈ।

ਐੱਨ.ਟੀ.ਐੱਸ.ਈ. ਦੇ ਪਹਿਲੇ ਪੜਾਅ 'ਚ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਸਿੱਖਿਆ ਮੰਤਰੀ ਨੇ ਦਿੱਤੀ ਵਧਾਈ

author img

By

Published : Jun 23, 2021, 11:23 AM IST

ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਸਕੂਲਾਂ ਦੇ 20 ਵਿਦਿਆਰਥੀ ਕੌਮੀ ਪ੍ਰਤਿਭਾ ਖੋਜ ਪ੍ਰੀਖਿਆ (ਐੱਨ.ਟੀ.ਐੱਸ.ਈ.) ਵਿੱਚ ਸਫਲ ਹੋਏ ਹਨ। ਜਿਸ 'ਤੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਇਸ ਸ਼ਾਨਦਾਰ ਸਫ਼ਲਤਾ ਲਈ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ, ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਵਿਦਿਆਰਥੀਆਂ ਦੀ ਮਿਹਨਤ ਅਤੇ ਮਾਣਮੱਤੀ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ। ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਐੱਨ.ਟੀ.ਐੱਸ.ਈ. ਵਿੱਚ ਜ਼ਿਆਦਾ ਵਧੀਆ ਪ੍ਰਦਰਸ਼ਨ ਕੀਤਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਅਪਣਾਈਆਂ ਗਈਆਂ ਨੀਤੀਆਂ ਅਤੇ ਸੁਧਾਰਾਂ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਅਧਿਆਪਕਾਂ ਅਤੇ ਹੋਰ ਸਟਾਫ ਦੇ ਸੁਹਿਰਦ ਯਤਨਾਂ ਨੇ ਵੀ ਵਿਦਿਆਰਥੀਆਂ ਨੂੰ ਸਾਰੇ ਮੁਕਾਬਲਿਆਂ ਵਿੱਚ ਸ਼ਾਨਦਾਰ ਬਣਾਉਣ ਵਿੱਚ ਮਦਦ ਕੀਤੀ ਹੈ। ਉਨਾਂ ਕਿਹਾ ਕਿ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਨੂੰ ਐੱਨ.ਟੀ.ਐੱਸ.ਈ. ਲਈ ਮੁਫ਼ਤ ਕੋਚਿੰਗ ਕਲਾਸਾਂ ਦੀ ਸਹੂਲਤ ਦਿੱਤੀ ਹੈ ਅਤੇ ਕੋਵਿਡ ਮਹਾਂਮਾਰੀ ਦੇ ਮੁਸ਼ਕਲ ਸਮੇਂ ਦੌਰਾਨ ਅਧਿਆਪਕਾਂ, ਸਕੂਲ ਮੁਖੀਆਂ, ਰਿਸੋਰਸ ਪਰਸਨ ਅਤੇ ਹੋਰ ਸਟਾਫ਼ ਨੇ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਲਈ ਸਖ਼ਤ ਮਿਹਨਤ ਕੀਤੀ ਸੀ।

ਵਿਜੇਇੰਦਰ ਸਿੰਗਲਾ ਨੇ ਦੱਸਿਆ ਕਿ ਐੱਨ.ਟੀ.ਐੱਸ.ਈ. ਨੈਸ਼ਨਲ ਕੌਂਸਲ ਆਫ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐੱਨ.ਸੀ.ਈ.ਆਰ.ਟੀ.) ਵੱਲੋਂ ਕੌਮੀ ਪੱਧਰ ’ਤੇ ਸਿਰਫ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਦੋ ਪੜਾਵਾਂ ਵਿੱਚ ਕਰਵਾਈ ਜਾਂਦੀ ਹੈ। ਉਨਾਂ ਕਿਹਾ ਕਿ ਪ੍ਰੀਖਿਆ ਦਾ ਉਦੇਸ਼ 10 ਵੀਂ ਜਮਾਤ ਵਿੱਚ ਪੜ ਰਹੇ ਸਿਰਕੱਢ ਵਿਦਿਆਰਥੀਆਂ ਨੂੰ ਵਜੀਫ਼ੇ ਦੀ ਸਹੂਲਤ ਦੇਣਾ ਹੈ। ਉਨਾਂ ਅੱਗੇ ਕਿਹਾ ਕਿ ਐੱਨ.ਟੀ.ਐੱਸ.ਈ ਪਾਸ ਕਰਨ ਵਾਲੇ ਵਿਕਿਆਰਥੀਆਂ ਨੂੰ 11ਵੀਂ ਅਤੇ 12ਵੀਂ ਜਮਾਤ ਲਈ 1250 ਰੁਪਏ ਪ੍ਰਤੀ ਮਹੀਨਾ ਅਤੇ ਗ੍ਰੈਜੂਏਸ਼ਨ ਅਤੇ ਉਚੇਰੀ ਸਿੱਖਿਆ ਲਈ 2000 ਰੁਪਏ ਪ੍ਰਤੀ ਮਹੀਨਾ ਵਜੀਫ਼ਾ ਸਰਕਾਰ ਵਲੋਂ ਦਿੱਤਾ ਜਾਂਦਾ ਹੈ। ਉਹਨਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਕਈ ਹੋਰ ਕੋਚਿੰਗ ਲਾਭ ਦਿੱਤ ਜਾਂਦੇ ਹਨ।

ਸ੍ਰੀ ਸਿੰਗਲਾ ਨੇ ਦੱਸਿਆ ਕਿ ਸੀਨੀਅਰ ਸੈਕੰਡਰੀ ਸਕੂਲ ਬਾੜੇ ਦੀ ਵਿਦਿਆਰਥਣ ਗਗਨਦੀਪ ਕੌਰ ਨੇ ਮਾਨਸਿਕ ਯੋਗਤਾ ਟੈਸਟ (ਮੈੱਟ) ਵਿੱਚ 98 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲੇਲ ਕੇ ਹਸਲ ਦੇ ਹਰਪ੍ਰੀਤ ਸਿੰਘ ਨੇ ਵਜੀਫ਼ਾ ਯੋਗਤਾ ਟੈਸਟ (ਸੈੱਟ) 85 ਪ੍ਰਤੀਸ਼ਤ ਅੰਕ ਪ੍ਰਾਪਤ ਕਰਨ ਵਿੱਚ ਸਿਖਰਲਾ ਸਥਾਨ ਪ੍ਰਾਪਤ ਕੀਤਾ ਹੈ।

ਇਹ ਵੀ ਪੜ੍ਹੋ:ਮਿੱਠੂ ਕਬਾੜੀਏ ਨੇ ਖ਼ਰੀਦੇ ਇੰਡੀਅਨ ਏਅਰ ਫੋਰਸ ਦੇ 6 ਹੈਲੀਕਪਟਰ

ETV Bharat Logo

Copyright © 2024 Ushodaya Enterprises Pvt. Ltd., All Rights Reserved.