ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਅਤੇ ਕਿਹਾ ਕਿ ਗੱਲ ਪੰਜਾਬ ਦੀ ਮੁਹਿੰਮ ਤਹਿਤ ਅਕਾਲੀ ਦਲ ਦੇ ਇਕੱਠ ਦੌਰਾਨ ਰੋਸ ਵਿਖਾਉਂਦੇ ਕਾਂਗਰਸ ਪਾਰਟੀ ਵੱਲੋਂ ਕੇਂਦਰ ਸਰਕਾਰ ਨਾਲ ਰਲ ਕੇ ਪੰਜਾਬ ਵਿੱਚ ਮਿਹਨਤ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਅਤੇ ਸੂਬੇ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਵਾਉਣ ਦੀ ਡੂੰਘੀ ਸਾਜ਼ਿਸ਼ ਦਾ ਹਿੱਸਾ ਹਨ।
ਬਿਕਰਮ ਮਜੀਠੀਆ ਨੇ ਦੱਸਿਆ ਕਿ ਵਿਘਨ ਪਾਉਣ ਦੀ ਸਾਜ਼ਿਸ਼ ਦੇ ਦੋ ਸੰਭਵ ਪਹਿਲੂ ਹਨ ਪਹਿਲਾਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਮੁਲਤਵੀ ਕਰਵਾਉਣ ਅਤੇ ਦੂਜਾ ਸ਼ਾਂਤੀਪੂਰਨ ਕਿਸਾਨ ਸੰਘਰਸ਼ ਨੂੰ ਬਦਨਾਮ ਕਰਨਾ। ਉਨ੍ਹਾਂ ਨੇ ਕਿਹਾ ਕਿ ਸੀਨੀਅਰ ਕਾਂਗਰਸੀ ਆਗੂ ਇਸ ਸਾਜ਼ਿਸ਼ ਤੋਂ ਚਿੰਤਿਤ ਹਨ ਤੇ ਇਸੇ ਲਈ ਉਨ੍ਹਾਂ ਨੇ ਸਪੱਸ਼ਟ ਹਦਾਇਤਾਂ ਦਿੱਤੀਆਂ ਹਨ ਕਿ ਸਿਰਫ ਭਾਜਪਾ ਜੋ ਕਿ ਤਿੰਨ ਖੇਤੀ ਕਾਨੂੰਨ ਰੱਦ ਕਰਨ ਤੋਂ ਇਨਕਾਰੀ ਹੈ। ਉਨ੍ਹਾਂ ਦੇ ਆਗੂਆਂ ਦੇ ਪੰਜਾਬ ਵਿੱਚ ਸਿਆਸੀ ਪ੍ਰੋਗਰਾਮਾਂ ਦੌਰਾਨ ਹੀ ਰੋਸ ਵਿਖਾਵੇ ਕੀਤੇ ਜਾਣ।
ਬਿਕਰਮ ਮਜੀਠੀਆ ਨੇ ਤਸਵੀਰਾਂ ਅਤੇ ਵੀਡੀਓ ਸਬੂਤ ਪੇਸ਼ ਕਰ ਕੇ ਕਾਂਗਰਸ ਤੇ ਆਪ ਵਰਕਰਾਂ ਵੱਲੋਂ ਅਕਾਲੀ ਦਲ ਦੇ ਪ੍ਰੋਗਰਾਮ ਵਿੱਚ ਵਿਘਨ ਪਾਉਣ ਅਤੇ ਉਨ੍ਹਾਂ ਦੀ ਕਾਰ 'ਤੇ ਹਮਲਾ ਕਰਨ ਦੇ ਨਾਲ-ਨਾਲ ਮੌਕੇ ਵਿੱਚ ਕੀਤੀ ਹਿੰਸਾ ਕਰਨ ਦੀ ਸਾਜ਼ਿਸ਼ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਦੇ ਉਲਟ ਕਾਂਗਰਸ ਪਾਰਟੀ ਦੇ ਕਿਸੇ ਵੀ ਸਮਾਗਮ ਵਿੱਚ ਕੋਈ ਵਿਘਨ ਨਹੀਂ ਪਾਇਆ ਜਾ ਰਿਹਾ ਜਿਵੇਂ ਕਿ ਹਾਲ ਹੀ ਵਿੱਚ ਬਟਾਲਾ ਵਿੱਚ ਸਮਾਗਮ ਹੋਇਆ ਜਿਥੇ ਕਾਂਗਰਸੀ ਐਮਪੀ ਪ੍ਰਤਾਪ ਸਿੰਘ ਬਾਜਵਾ ਨੇ ਜਨਤਕ ਸਮਾਗਮ ਕੀਤਾ।
ਬੁੱਧਵਾਰ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਧਾਨ ਸਭਾ ਦੇ ਸੱਦੇ ਗਏ ਇਕ ਰੋਜ਼ਾ ਇਜਲਾਸ 'ਤੇ ਬਿਕਰਮ ਮਜੀਠੀਆ ਨੇ ਕਿਹਾ ਕਿ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਤੋਂ ਬਾਅਦ ਵਿਧਾਨ ਸਭਾ ਦਾ ਪੂਰਨ ਇਲਾਜ ਹੋਣਾ ਚਾਹੀਦਾ ਹੈ, ਜਿਸ ਵਿਚ ਪੰਜਾਬ ਦੇ ਭਖਦੇ ਮਸਲਿਆਂ ਬਾਰੇ ਚਰਚਾ ਹੋਣੀ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਕਾਂਗਰਸ ਸਰਕਾਰ ਲੋਕਾਂ ਦਾ ਸਾਹਮਣਾ ਕਰਨ ਤੋਂ ਭੱਜ ਰਹੀ ਹੈ।
ਇਹ ਵੀ ਪੜ੍ਹੋ:ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਜਬਰਦਸਤ ਵਿਰੋਧ
ਉਨ੍ਹਾਂ ਨੇ ਮੰਗ ਕੀਤੀ ਕਿ ਇਸ ਸੈਸ਼ਨ ਨੂੰ ਵਧਾਇਆ ਜਾਵੇ ਅਤੇ ਇਸ ਵਿੱਚ ਤਿੰਨ ਖੇਤੀ ਕਾਨੂੰਨ ਰੱਦ ਕਰਨ ਤੇ ਕਿਸਾਨਾਂ ਨੌਜਵਾਨਾਂ ਤੇ ਸਮਾਜ ਦੇ ਕਮਜ਼ੋਰ ਵਰਗ ਦੀਆਂ ਮੁਸ਼ਕਿਲਾਂ 'ਤੇ ਚਰਚਾ ਕਰਨੀ ਚਾਹੀਦੀ ਹੈ।