ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਲਾਮ ਨਬੀ ਆਜਾਦ ਦੇ ਅਸਤੀਫੇ ਉੱਤੇ ਕਾਂਗਰਸ ਪਾਰਟੀ ਉੱਤੇ ਨਿਸ਼ਾਨਾ ਸਾਧਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਦੀ ਹਾਲਤ ਇੰਨ੍ਹੀ ਜਿਆਦਾ ਮਾੜੀ ਹੋ ਚੁੱਕੀ ਹੈ ਕਿ ਵਾਪਸੀ ਅਸੰਭਵ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਕਈ ਲੋਕਾਂ ਦੇ ਖੂਨ ਪਸੀਨੇ ਅਤੇ ਮਿਹਨਤ ਨਾਲ ਬਣੀ ਹੈ ਜਿਸ ਕਾਰਨ ਇਸ ਉੱਤੇ ਸਿਰਫ ਕਿਸੇ ਇੱਕ ਦਾ ਰਾਜ ਨਹੀਂ ਹੋ ਸਕਦਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਗੁਲਾਮ ਨਬੀ ਆਜ਼ਾਦ ਵਰਗੇ ਵਿਅਕਤੀਆਂ ਨੂੰ ਪਾਰਟੀ ਨਹੀਂ ਰੱਖ ਸਕਦੀ। ਗੁਲਾਮ ਨਬੀ ਆਜ਼ਾਦ ਨੇ ਆਪਣੀ ਸਾਰੀ ਜਿੰਦਗੀ ਪਾਰਟੀ ਦੇ ਨਾਲ ਬਤੀਤ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਦਾ ਤਰੀਕਾ ਸੀਨੀਅਰ ਅਤੇ ਤਜ਼ਰਬੇਕਾਰ ਆਗੂਆਂ ਦੇ ਨਾਲ ਠੀਕ ਨਹੀਂ ਹੈ। ਜਿੱਥੇ ਪਾਰਟੀ ਨੇ ਗੁਲਾਮ ਨਬੀ ਆਜ਼ਾਦ ਦੇ ਲਈ ਬਹੁਤ ਕੁਝ ਦਿੱਤਾ ਹੈ ਉੱਥੇ ਹੀ ਦੂਜੇ ਪਾਸੇ ਨਬੀ ਨੇ ਵੀ ਪਾਰਟੀ ਲਈ ਬਹੁਤ ਕੀਤਾ ਹੈ।
ਗੁਲਾਮ ਨਬੀ ਆਜ਼ਾਦ ਦੇ ਦਲੇਰਾਨਾ ਫੈਸਲਾ ਲੈਣ ਲਈ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਇੱਕ ਇਮਾਨਦਾਰ ਆਗੂ ਸਿਧਾਂਤਾਂ ਅਤੇ ਮਾਣ ਨਾਲ ਸਮਝੌਤਾ ਨਹੀਂ ਕਰ ਸਕਦਾ। ਉਹਨਾਂ ਕਿਹਾ ਕਿ ਇਹ ਕੁਝ ਖਾਸ ਸਵਾਰਥਾਂ ਵਾਲੇ ਲੋਕਾਂ ਦਾ ਇੱਕ ਖਾਸ ਸਮੂਹ ਹੈ ਜਿਸ ਨੇ ਪਾਰਟੀ ਨੂੰ ਸਾੜਨਾ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸ ਤਰ੍ਹਾਂ ਸਮੇਂ-ਸਮੇਂ 'ਤੇ ਇੰਨੇ ਤੂਫਾਨਾਂ ਦਾ ਸਾਹਮਣਾ ਕਰਨ ਵਾਲੇ ਅਤੇ ਪਾਰਟੀ ਦੇ ਨਾਲ ਖੜੇ ਰਹੇ ਸੀਨੀਅਰ ਆਗੂਆਂ ਨੂੰ ਪਾਰਟੀ ਛੱਡਣ ਲਈ ਮਜਬੂਰ ਕੀਤਾ ਜਾ ਰਿਹਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕੁਝ ਕਾਂਗਰਸੀ ਆਗੂਆਂ ਵੱਲੋਂ ਆਜ਼ਾਦ ਖ਼ਿਲਾਫ਼ ਦਿੱਤੇ ਬਿਆਨਾਂ ਦੀ ਨਿਖੇਧੀ ਵੀ ਕੀਤੀ। ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਖਿਲਾਫ ਬੇਬੁਨਿਆਦ ਦੋਸ਼ ਲਗਾਉਣ ਦੀ ਥਾਂ ਪਾਰਟੀ ਨੂੰ ਚਾਹੀਦਾ ਹੈ ਕਿ ਪਾਰਟੀ ਦਾ ਇਹ ਹਾਲ ਕਿਉਂ ਹੋ ਰਿਹਾ ਹੈ। ਉਹਨਾ ਨੇ ਦਿਖਾਵੇ ਦੇ ਵਫ਼ਾਦਾਰ ਬਣਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਸਲਾਹ ਦਿੱਤੀ।
ਇਹ ਵੀ ਪੜੋ: ਖਹਿਰਾ ਦੀ ਵੜਿੰਗ ਨੂੰ ਨਸੀਹਤ, ਪੰਜਾਬ ਦੇ ਹੋਰ ਮੁੱਦਿਆ ਨੂੰ ਵੀ ਚੁੱਕੇ ਪਾਰਟੀ