ETV Bharat / city

ਸ਼ਰਾਬ ਘੁਟਾਲੇ ਨੂੰ ਦਬਾਉਣ 'ਚ ਲਗੀ ਕੈਪਟਨ ਸਰਕਾਰ: ਅਕਾਲੀ ਦਲ - ਹਰਦਿਆਲ ਸਿੰਘ ਕੰਬੋਜ

ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ 'ਤੇ ਪੰਜਾਬ ਵਿੱਚ ਹੋਏ ਸ਼ਰਾਬ ਘੁਟਾਲੇ ਨੂੰ ਦਬਾਉਣ ਦੇ ਇਲਜ਼ਾਮ ਲਗਾਏ ਹਨ। ਅਕਾਲੀ ਦਲ ਨੇ ਕਿਹਾ ਕਿ ਕਾਂਗਰਸ ਸਰਕਾਰ 5600 ਕਰੋੜ ਰੁਪਏ ਦੇ ਸ਼ਰਾਬ ਘੁਟਾਲੇ ਨੂੰ ਦਬਾਉਣ ਲਈ ਪੱਬਾਂ ਭਾਰ ਹੋਈ ਪਈ ਹੈ।

chandigarh , akali dal , liquor scam, daljeet singh cheema
ਕਾਂਗਰਸ ਸਰਕਾਰ ਸ਼ਰਾਬ ਘੁਟਾਲੇ ਨੂੰ ਦਬਾਉਣ ਦੀ ਕਾਹਲੀ 'ਚ : ਅਕਾਲੀ ਦਲ
author img

By

Published : Jun 8, 2020, 10:58 PM IST

ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ 'ਤੇ ਪੰਜਾਬ ਵਿੱਚ ਹੋਏ ਸ਼ਰਾਬ ਘੁਟਾਲੇ ਨੂੰ ਦਬਾਉਣ ਦੇ ਇਲਜ਼ਾਮ ਲਗਾਏ ਹਨ। ਅਕਾਲੀ ਦਲ ਨੇ ਕਿਹਾ ਕਿ ਕਾਂਗਰਸ ਸਰਕਾਰ 5600 ਕਰੋੜ ਰੁਪਏ ਦੇ ਸ਼ਰਾਬ ਘੁਟਾਲੇ ਨੂੰ ਦਬਾਉਣ ਲਈ ਪੱਬਾਂ ਭਾਰ ਹੋਈ ਪਈ ਹੈ। ਜਦਕਿ ਉਹ ਡਿਸਟੀਲਰੀਆਂ ਦੇ ਮਾਲਕਾਂ ਤੇ ਉਨ੍ਹਾਂ ਕਾਂਗਰਸੀਆਂ ਖ਼ਿਲਾਫ਼ ਕਾਰਵਾਈ ਵੀ ਕਰਨ ਵਿੱਚ ਅਸਫਲ ਰਹੀ ਹੈ ਜੋ ਸ਼ਰਾਬ ਦੀ ਸਮਗਲਿੰਗ ਕਰ ਰਹੇ ਹਨ ਤੇ ਨਜਾਇਜ਼ ਸ਼ਰਾਬ ਬਣਾ ਬੋਟਲਿੰਗ ਕਰ ਕੇ ਵੇਚ ਰਹੇ ਹਨ।

ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ 5600 ਕਰੋੜ ਰੁਪਏ ਦੇ ਸ਼ਰਾਬ ਘੁਟਾਲੇ 'ਤੇ ਬਿਲਕੁਲ ਚੁੱਪ ਬੈਠੀ ਹੈ। ਹੁਣ ਮੁੱਖ ਮੰਤਰੀ ਦੇ ਧਾਰਮਿਕ ਸਲਾਹਕਾਰ ਦੇ ਪਰਿਵਾਰ ਦੀ ਮਲਕੀਅਤ ਵਾਲੀ ਡਿਸਟੀਲਰੀ ਤੇ ਦੋ ਕਾਂਗਰਸੀ ਵਿਧਾਇਕਾਂ ਮਦਨ ਲਾਲ ਜਲਾਲਪੁਰ ਤੇ ਹਰਦਿਆਲ ਕੰਬੋਜ ਦੇ ਨਜ਼ਦੀਕੀਆਂ ਵੱਲੋਂ ਚਲਾਈ ਜਾ ਰਹੀ ਨਜਾਇਜ਼ ਡਿਸਟੀਲਰੀ ਕਮ ਬੋਟਲਿੰਗ ਪਲਾਂਟ ਨਾਲ ਸਬੰਧਤ ਦੋ ਗੰਭੀਰ ਮਾਮਲਿਆਂ ਨੂੰ ਵੀ ਦਬਾਉਣ ਦੇ ਚੱਕਰ ਵਿਚ ਹੈ। ਡਾ. ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਮਿਲੀ ਜਾਣਕਾਰੀ ਦੇ ਮੁਤਾਬਕ ਪੁਲਿਸ ਨੇ ਹਾਲੇ ਤੱਕ ਚੱਢਾ ਡਿਸਟੀਲਰੀ ਦੇ ਨਾਲ ਲੱਗਦੀ ਖੰਡ ਮਿੱਲ ਵਿਚੋਂ ਦੋ ਟਰੱਕ ਸ਼ਰਾਬ ਫੜੇ ਜਾਣ ਦੇ ਮਾਮਲੇ ਵਿਚ ਕਿਸੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ।

ਉਨ੍ਹਾਂ ਕਿਹਾ ਕਿ ਪੁਲਿਸ ਤੇ ਆਬਕਾਰੀ ਵਿਭਾਗ ਇਕ ਦੂਜੇ ਸਿਰ ਜ਼ਿੰਮੇਵਾਰੀ ਸੁੱਟ ਰਹੇ ਹਨ ਤਾਂ ਕਿ ਕੇਸ ਕਮਜ਼ੋਰ ਕੀਤਾ ਜਾ ਸਕੇ ਅਤੇ ਡਿਸਟੀਲਰੀ ਮੈਨੇਜਮੈਂਟ ਨੂੰ ਬਿਨਾਂ ਨੁਕਸਾਨ ਦੇ ਛੱਡ ਦਿੱਤਾ ਜਾਵੇ। ਡਾ. ਚੀਮਾ ਨੇ ਕਿਹਾ ਕਿ ਇਸੇ ਤਰ੍ਹਾਂ ਰਾਜਪੁਰਾ ਵਿਚ ਫੜੀ ਗਈ ਨਜਾਇਜ਼ ਡਿਸਟੀਲਰੀ ਦੇ ਮਾਮਲੇ ਵਿਚ ਸੂਬਾ ਪੁਲਿਸ ਤੇ ਆਬਕਾਰੀ ਵਿਭਾਗ ਨੇ ਹਾਲੇ ਤੱਕ ਕਾਂਗਰਸੀ ਵਿਧਾਇਕ ਜਲਾਲਪੁਰ ਤੇ ਹਰਦਿਆਲ ਸਿੰਘ ਕੰਬੋਜ ਨੂੰ ਪੁੱਛ ਗਿੱਛ ਵਾਸਤੇ ਨਹੀਂ ਸੱਦਿਆ।

ਅਕਾਲੀ ਆਗੂ ਨੇ ਕਿਹਾ ਕਿ ਕਾਂਗਰਸੀ ਆਗੂਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਆਬਕਾਰੀ ਵਿਭਾਗ ਨੇ ਸੀਨੀਅਰ ਪੱਤਰਕਾਰ ਮਨੀਸ਼ ਸਰਹਿੰਦੀ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਉਲਟਾ ਵਿਭਾਗ ਸਰਹਿੰਦੀ ਤੋਂ ਸ਼ਰਾਬ ਮਾਫੀਆ ਬਾਰੇ ਉਨ੍ਹਾਂ ਕੋਲ ਉਪਲਬਧ ਜਾਣਕਾਰੀ ਦੇ ਸਰੋਤ ਦੱਸਣ ਲਈ ਕਿਹਾ ਰਿਹਾ ਹੈ। ਚੀਮਾ ਨੇ ਅੱਗੇ ਕਿਹਾ ਕਿ ਕਾਂਗਰਸ ਸਰਕਾਰ ਨੇ ਪਹਿਲਾਂ ਇਸੇ ਤਰੀਕੇ ਪੱਤਰਕਾਰ ਜੈ ਸਿੰਘ ਛਿੱਬਰ ਨੂੰ ਧਮਕਾਉਣ ਦਾ ਯਤਨ ਕੀਤਾ ਸੀ ਤੇ ਹੁਣ ਦੂਜੇ ਪੱਤਰਕਾਰਾਂ ਨੂੰ ਵਿਧਾਇਕਾਂ ਅਤੇ ਉਨ੍ਹਾਂ ਦੇ ਚਹੇਤਿਆਂ ਬਾਰੇ ਲਿਖਣ 'ਤੇ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪ੍ਰੈਸ ਦੀ ਆਜ਼ਾਦੀ 'ਤੇ ਇਸ ਹਮਲੇ ਦੀ ਜ਼ੋਰਦਾਰ ਨਿਖੇਧੀ ਕਰਦਾ ਹੈ ਤੇ ਉਹ ਪੱਤਰਕਾਰਾਂ ਦੇ ਮੋਢੇ ਨਾਲ ਮੋਢਾ ਜੋੜਕੇ ਖੜ੍ਹਾ ਹੋਵੇਗਾ ਤਾਂ ਕਿ ਉਨ੍ਹਾਂ ਨੂੰ ਕਿਸੇ ਤਰੀਕੇ ਕੋਈ ਨੁਕਸਾਨ ਨਾਲ ਪਹੁੰਚਾਇਆ ਜਾ ਸਕੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.