ਚੰਡੀਗੜ੍ਹ: ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਵੱਲੋਂ ਮਨੀਸ਼ ਤਿਵਾੜੀ ਦੇ ਪਿਤਾ ਬੀਐਨ ਤਿਵਾੜੀ ਦਾ ਕਤਲ ਕਰਵਾਉਣ ਦੇ ਇਲਜ਼ਾਮ ਕਾਂਗਰਸ ਵਿਧਾਇਕ ਹਰਮਿੰਦਰ ਗਿੱਲ 'ਤੇ ਲਗਾਇਆ। ਇਸ 'ਤੇ ਪ੍ਰਤੀਕਰਮ ਦਿੰਦਿਆਂ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਜੇਕਰ ਕਿਸੇ ਨੇ ਅਜਿਹਾ ਗੁਨਾਹ ਕੀਤਾ ਹੁੰਦਾ ਤਾਂ ਉਸ ਨੂੰ ਸਜ਼ਾ ਜ਼ਰੂਰ ਮਿਲਦੀ ਹੈ।
ਇਸ ਤੋਂ ਪਹਿਲਾਂ ਵਿਧਾਨ ਸਭਾ ਵਿੱਚ ਸਪੀਕਰ ਸਾਹਮਣੇ ਬਿਕਰਮ ਸਿੰਘ ਮਜੀਠੀਆ ਅਤੇ ਪੱਟੀ ਤੋਂ ਕਾਂਗਰਸੀ ਵਿਧਾਇਕ ਹਰਮਿੰਦਰ ਗਿੱਲ ਵਿੱਚ ਕਾਫੀ ਬਹਿਸ ਹੋਈ, ਜਿਸ ਤੋਂ ਤਿਲਮਿਲਾਏ ਵਿਧਾਇਕ ਨੇ ਮਜੀਠੀਆ ਉੱਪਰ ਮਾਣਹਾਨੀ ਕੇਸ ਕਰਨ ਦੀ ਗੱਲ ਵੀ ਕਹੀ ਹੈ।
ਵਿਧਾਨ ਸਭਾ ਵਿੱਚ ਬਿਕਰਮ ਸਿੰਘ ਮਜੀਠੀਆ ਵੱਲੋਂ ਯੂਪੀ ਦੇ ਹਾਰਡ ਕੌਰ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਜੇਲ੍ਹ ਵਿੱਚ ਵੀਆਈਪੀ ਸੁਰੱਖਿਆ ਦੇ ਕੇ ਰੱਖਿਆ ਹੋਇਆ। ਇਸ ਦਾ ਫ਼ਾਇਦਾ ਕਾਂਗਰਸ ਆਉਣ ਵਾਲੀਆਂ ਯੂਪੀ ਅਤੇ ਪੰਜਾਬ ਦੀਆਂ ਚੋਣਾਂ ਵਿੱਚ ਲਵੇਗੀ।
ਇਸ 'ਤੇ ਪਲਟਵਾਰ ਕਰਦਿਆਂ ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਇਹ ਵੀ ਕਿਹਾ ਕਿ ਕਾਂਗਰਸ ਸਰਕਾਰ ਕਿਸੇ ਵੀ ਗੈਂਗਸਟਰ ਨੂੰ ਜਾਂ ਮੁਖਤਾਰ ਅੰਸਾਰੀ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦਾ ਜੋ ਵੀ ਫੈਸਲਾ ਆਵੇਗਾ, ਉਹ ਪੰਜਾਬ ਸਰਕਾਰ ਨੂੰ ਮਨਜ਼ੂਰ ਹੋਵੇਗਾ।
ਇਹ ਵੀ ਪੜ੍ਹੋ: ਜੰਮੂ ਕਸ਼ਮੀਰ ‘ਚ ਫੌਜੀ ਅਧਿਕਾਰੀ ਨੇ ਕੀਤੀ ਖੁਦਕੁਸ਼ੀ
ਹਾਲਾਂਕਿ ਰਾਜ ਕੁਮਾਰ ਵੇਰਕਾ ਨੂੰ ਪੁੱਛਿਆ ਗਿਆ ਕਿ ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੁਖਤਾਰ ਅੰਸਾਰੀ ਨੂੰ ਗ੍ਰਿਫ਼ਤਾਰ ਕੀਤਾ, ਉਸ ਦਾ ਚਲਾਨ ਹੁਣ ਤੱਕ ਨਹੀਂ ਪੇਸ਼ ਕੀਤਾ ਗਿਆ, ਜੋ ਕਿ ਕਾਨੂੰਨ ਮੁਤਾਬਕ ਤਿੰਨ ਮਹੀਨੇ ਅੰਦਰ ਪੇਸ਼ ਕਰਨਾ ਹੁੰਦਾ। ਇਸ ਦੇ ਰਾਜ ਕੁਮਾਰ ਵੇਰਕਾ ਨੇ ਸਿਰਫ਼ ਇਹੀ ਰੱਟ ਲਗਾਈ ਰੱਖੀ ਕਿ ਮਾਮਲਾ ਸੁਪਰੀਮ ਕੋਰਟ ਵਿੱਚ ਪੈਂਡਿੰਗ ਹੈ।