ETV Bharat / city

ਕਾਂਗਰਸ ਨੇ ਦੀਪੇਂਦਰ ਹੁੱਡਾ ਅਤੇ ਰਾਜੀਵ ਸ਼ੁਕਲਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ - Deepender Hooda and Rajiv Shukla

ਕੇ. ਸੀ. ਵੇਣੂਗੋਪਾਲ ਨੇ ਇਕ ਚਿੱਠੀ ਜਾਰੀ ਕੀਤੀ ਹੈ। ਜਿਸ 'ਚ ਰਾਜ ਸਭਾ ਸੰਸਦ ਮੈਂਬਰ ਦੀਪੇਂਦਰ ਹੁੱਡਾ ਅਤੇ ਪਾਰਟੀ ਦੇ ਆਗੂ ਰਾਜੀਵ ਸ਼ੁਕਲਾ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਵੱਡੀ ਜ਼ਿੰਮੇਵਾਰੀ ਸੌਂਪੀ ਹੈ।

ਕਾਂਗਰਸ ਨੇ ਦੀਪੇਂਦਰ ਹੁੱਡਾ ਅਤੇ ਰਾਜੀਵ ਸ਼ੁਕਲਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

author img

By

Published : Feb 10, 2022, 8:24 PM IST

ਨਵੀਂ ਦਿੱਲੀ : ਕਾਂਗਰਸ ਨੇ ਰਾਜ ਸਭਾ ਸੰਸਦ ਮੈਂਬਰ ਦੀਪੇਂਦਰ ਹੁੱਡਾ ਅਤੇ ਪਾਰਟੀ ਦੇ ਆਗੂ ਰਾਜੀਵ ਸ਼ੁਕਲਾ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਪਾਰਟੀ ਨੇ ਦੋਹਾਂ ਆਗੂਆਂ ਨੂੰ ਪੰਜਾਬ ’ਚ ਪਾਰਟੀ ਦਾ ਵਿਸ਼ੇਸ਼ ਆਬਜ਼ਰਵਰ ਨਿਯੁਕਤ ਕੀਤਾ ਹੈ।

ਕੇ. ਸੀ. ਵੇਣੂਗੋਪਾਲ ਨੇ ਇਸ ਸਬੰਧ ਵਿਚ ਇਕ ਚਿੱਠੀ ਜਾਰੀ ਕੀਤੀ ਹੈ। ਦੋਵੇਂ ਆਗੂ ਇਕ-ਦੋ ਦਿਨਾਂ ਵਿਚ ਜ਼ਿੰਮੇਵਾਰੀਆਂ ਸੰਭਾਲ ਲੈਣਗੇ।

ਕਾਂਗਰਸ ਨੇ ਦੀਪੇਂਦਰ ਹੁੱਡਾ ਅਤੇ ਰਾਜੀਵ ਸ਼ੁਕਲਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਕਾਂਗਰਸ ਨੇ ਦੀਪੇਂਦਰ ਹੁੱਡਾ ਅਤੇ ਰਾਜੀਵ ਸ਼ੁਕਲਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਦੱਸ ਦੇਈਏ ਕਿ ਰੋਹਤਕ ਤੋਂ ਤਿੰਨ ਵਾਰ ਸੰਸਦ ਮੈਂਬਰ ਰਹਿ ਚੁੱਕੇ ਕਾਂਗਰਸ ਦੇ ਮੌਜੂਦਾ ਰਾਜ ਸਭਾ ਮੈਂਬਰ ਦੀਪੇਂਦਰ ਸਿੰਘ ਹੁੱਡਾ ਪਿਛਲੇ ਕਾਫੀ ਸਮੇਂ ਤੋਂ ਉੱਤਰ ਪ੍ਰਦੇਸ਼ ’ਚ ਪ੍ਰਿਯੰਕਾ ਗਾਂਧੀ ਨਾਲ ਚੋਣ ਪ੍ਰਚਾਰ ਕਰਨ ’ਚ ਜੁੱਟੇ ਹਨ। ਉੱਥੇ ਹੀ ਉਨ੍ਹਾਂ ਦੇ ਪਿਤਾ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੀ ਉੱਥੇ ਪ੍ਰਚਾਰ ’ਚ ਜੁੱਟੇ ਹਨ।

ਦੀਪੇਂਦਰ ਹੁੱਡਾ ਦਾ ਨਾਂ ਉੱਤਰ ਭਾਰਤ 'ਚ ਸਭ ਤੋਂ ਘੱਟ ਉਮਰ 'ਚ ਸੰਸਦ ਮੈਂਬਰ ਬਣਨ ਦਾ ਰਿਕਾਰਡ ਹੈ। ਦੀਪੇਂਦਰ ਸਿੰਘ ਹੁੱਡਾ ਹੁਣ ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਪੰਜਾਬ ’ਚ ਸਰਗਰਮ ਹੋਣਗੇ।

ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹਨ।

ਇਹ ਵੀ ਪੜ੍ਹੋ : Punjab Election 2022: 'ਦ ਗ੍ਰੇਟ ਖਲੀ' ਦੀ ਸਿਆਸਤ 'ਚ ਐਂਟਰੀ, ਭਾਜਪਾ 'ਚ ਸ਼ਾਮਲ

ETV Bharat Logo

Copyright © 2025 Ushodaya Enterprises Pvt. Ltd., All Rights Reserved.