ETV Bharat / city

ਪੰਜਾਬ ‘ਚ ਵੱਡੇ ਐਕਸ਼ਨ ਦੀ ਤਿਆਰ ‘ਚ ਕਾਂਗਰਸ, ਸਰਕਾਰ ਨੂੰ ਲੈਕੇ ਵੀ ਕਹੀ ਇਹ ਗੱਲ

author img

By

Published : Jul 17, 2022, 7:06 AM IST

Updated : Jul 17, 2022, 8:31 AM IST

ਕਾਂਗਰਸ ਪਾਰਟੀ ਵੱਲੋਂ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਪਾਰਟੀ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ, ਇਸ ਮੀਟਿੰਗ ਵਿੱਚ ਪਾਰਟੀ ਦੇ ਪਿਛਲੀਆਂ ਵਿਧਾਨ ਸਭਾ ਚੋਣਾਂ (Last assembly elections)ਦੇ ਉਮੀਦਵਾਰ ਵੀ ਹਾਜ਼ਰ ਸਨ। ਮੀਟਿੰਗ ਵਿੱਚ ਪਾਰਟੀ ਦੀ ਆਉਣ ਵਾਲੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ 'ਤੇ ਪਾਰਟੀ ਇੰਚਾਰਜ ਹਰੀਸ਼ ਚੌਧਰੀ (Party in-charge Harish Chaudhary) ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ (Punjab Congress President) ਅਮਰਿੰਦਰ ਸਿੰਘ ਰਾਜਾ ਵੜਿੰਗ ਹਾਜ਼ਰ ਸਨ।

ਐਕਸ਼ਨ ਦੀ ਤਿਆਰ
ਐਕਸ਼ਨ ਦੀ ਤਿਆਰ

ਚੰਡੀਗੜ੍ਹ: ਕਾਂਗਰਸ ਪਾਰਟੀ ਵੱਲੋਂ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਪਾਰਟੀ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ, ਇਸ ਮੀਟਿੰਗ ਵਿੱਚ ਪਾਰਟੀ ਦੇ ਪਿਛਲੀਆਂ ਵਿਧਾਨ ਸਭਾ ਚੋਣਾਂ (Last assembly elections)ਦੇ ਉਮੀਦਵਾਰ ਵੀ ਹਾਜ਼ਰ ਸਨ। ਮੀਟਿੰਗ ਵਿੱਚ ਪਾਰਟੀ ਦੀ ਆਉਣ ਵਾਲੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ 'ਤੇ ਪਾਰਟੀ ਇੰਚਾਰਜ ਹਰੀਸ਼ ਚੌਧਰੀ (Party in-charge Harish Chaudhary) ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ (Punjab Congress President) ਅਮਰਿੰਦਰ ਸਿੰਘ ਰਾਜਾ ਵੜਿੰਗ ਹਾਜ਼ਰ ਸਨ।

ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਇੰਚਾਰਜ (In charge of Punjab Congress) ਹਰੀਸ਼ ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਬਦਲੇ ਦੀ ਨੀਤੀ ਤਹਿਤ ਪੰਜਾਬ ਵਿੱਚ ਕਾਂਗਰਸ ਖ਼ਿਲਾਫ਼ ਕੰਮ ਕਰ ਰਹੀ ਹੈ ਪਰ ਕਾਂਗਰਸ ਪਾਰਟੀ ਅਜਿਹੀ ਕਾਰਵਾਈ ਅੱਗੇ ਝੁਕਣ ਵਾਲੀ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਕਾਂਗਰਸੀ ਆਗੂਆਂ ਨਾਲ ਹੋਈ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਾਂਗਰਸ ਖ਼ਿਲਾਫ਼ ਕੀਤੀ ਜਾ ਰਹੀ ਜਵਾਬੀ ਕਾਰਵਾਈ ਖ਼ਿਲਾਫ਼ ਮਤਾ ਪਾਸ ਕੀਤਾ ਗਿਆ।

ਕਾਂਗਰਸ ਪੰਜਾਬ ‘ਚ ਵੱਡੇ ਐਕਸ਼ਨ ਦੀ ਤਿਆਰ ‘ਚ

ਸੋਨੀਆ ਗਾਂਧੀ ਨੂੰ ਈਡੀ ਵੱਲੋਂ ਜਾਂਚ ਲਈ ਬੁਲਾਏ ਜਾਣ ਦੇ ਮੁੱਦੇ 'ਤੇ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਭਾਜਪਾ ਦੀ ਇਸ ਹਰਕਤ ਦੇ ਖ਼ਿਲਾਫ਼ ਖੜ੍ਹੀ ਹੈ ਅਤੇ ਉਨ੍ਹਾਂ ਕਿਹਾ ਕਿ ਇਹ ਕਾਰਵਾਈ ਬਦਲੇ ਦੀ ਨੀਤੀ ਤਹਿਤ ਕੀਤੀ ਗਈ ਹੈ। ਕਾਂਗਰਸ ਪਾਰਟੀ ਇਸ ਦਾ ਡਟ ਕੇ ਸਾਹਮਣਾ ਕਰੇਗੀ।

ਇਸ ਦੇ ਨਾਲ ਹੀ ਉਨ੍ਹਾਂ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ ਭਗਤ ਸਿੰਘ 'ਤੇ ਕੀਤੀ ਗਈ ਟਿੱਪਣੀ 'ਤੇ ਆਪਣਾ ਵਿਰੋਧ ਦਰਜ ਕਰਵਾਇਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇੱਕ ਪਾਸੇ ਜਿੱਥੇ ਬਠਿੰਡਾ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੀ (Statue of Mahatma Gandhi) ਬੇਅਦਬੀ ਕੀਤੀ ਗਈ ਹੈ, ਉੱਥੇ ਹੀ ਸਰਕਾਰ ਨੂੰ ਇਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਗਤ ਸਿੰਘ ਖਿਲਾਫ ਕੀਤੀ ਗਈ ਟਿੱਪਣੀ ਨੂੰ ਕੋਈ ਵੀ ਬਰਦਾਸ਼ਤ ਨਹੀਂ ਕਰੇਗਾ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪਦ ਯਾਤਰਾ ਕੱਢੇਗੀ। ਜਿਸ ਰਾਹੀਂ ਕਾਂਗਰਸ ਪਾਰਟੀ ਦੇਸ਼ ਦੇ ਲੋਕਾਂ ਨੂੰ ਜੋੜੇਗੀ। ਉਨ੍ਹਾਂ ਵੱਲੋਂ ਦੇਸ਼ ਅਤੇ ਸਮਾਜ ਵਿੱਚ ਜਿਸ ਤਰ੍ਹਾਂ ਦਾ ਘਾਣ ਕੀਤਾ ਜਾ ਰਿਹਾ ਹੈ, ਉਸ ਦਾ ਵੀ ਕਾਂਗਰਸ ਪਾਰਟੀ ਵਿਰੋਧ ਕਰੇਗੀ। ਸਰਕਾਰ ਵੱਲੋਂ ਲੋਕਾਂ ਦੇ ਹਿੱਤ ਵਿੱਚ ਫੈਸਲੇ ਨਾ ਦੇਣ ਸਬੰਧੀ ਕਾਂਗਰਸ ਪਾਰਟੀ ਵਿਰੋਧ ਕਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਜੋ ਵੀ ਕੰਮ ਕਰੇਗੀ, ਉਹ ਸਭ ਦੇ ਸਾਹਮਣੇ ਅਤੇ ਖੁੱਲ੍ਹ ਕੇ ਕਰੇਗੀ।

ਇਹ ਵੀ ਪੜ੍ਹੋ:ਉਪ ਰਾਸ਼ਟਰਪਤੀ ਚੋਣ: ਜਗਦੀਪ ਧਨਖੜ ਹੋਣਗੇ NDA ਦੇ ਉਮੀਦਵਾਰ

Last Updated : Jul 17, 2022, 8:31 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.