ਚੰਡੀਗੜ੍ਹ: ਇੱਕ ਪਾਸੇ ਜਿੱਥੇ ਪੰਜਾਬ ’ਚ ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਮਾਹੌਲ ਕਾਫੀ ਭਖਿਆ ਹੋਇਆ ਹੈ, ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਲਗਾਤਾਰ ਚੋਣ ਪ੍ਰਚਾਰ ਕਰ ਰਹੇ ਹਨ ਉੱਥੇ ਹੀ ਦੂਜੇ ਪਾਸੇ ਚੋਣਾਂ ਦੌਰਾਨ ਕਾਂਗਰਸ ਪਾਰਟੀ ਦਾ ਅੰਦਰੂਨੀ ਕਲੇਸ਼ ਸਭ ਦੇ ਸਾਹਮਣੇ ਆਉਣ ਲੱਗਾ ਹੈ।
ਇੱਕ ਪਾਸੇ ਜਿੱਥੇ ਪੰਜਾਬ ਚ ਕਾਂਗਰਸ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰ ਰਹੀ ਹੈ ਉੱਥੇ ਹੀ ਦੂਜੇ ਪਾਸੇ ਕਾਂਗਰਸ ਦੇ ਕਈ ਨਾਮੀ ਚਿਹਰੇ ਪਾਰਟੀ ਦਾ ਸਾਥ ਛੱਡ ਰਹੇ ਹਨ। ਇਸੇ ਦੌਰਾਨ ਹੁਣ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਸਾਂਸਦ ਮਨੀਸ਼ ਤਿਵਾੜੀ ਬਗਾਵਤ ’ਤੇ ਉਤਰ ਆਏ ਹਨ। ਇਸ ਤੋਂ ਪਹਿਲਾਂ ਵੀ ਉਹ ਆਪਣੇ ਬਿਆਨ ਨਾਲ ਕਈ ਵਾਰ ਚਰਚਾ ਚ ਆਉਂਦੇ ਰਹਿੰਦੇ ਹਨ।
ਦੱਸ ਦਈਏ ਕਿ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਅਸ਼ਵਨੀ ਕੁਮਾਰ ਵੱਲੋਂ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ ਇਸ ਤੋਂ ਬਾਅਦ ਹੁਣ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸੀ ਸਾਂਸਦ ਮਨੀਸ਼ ਤਿਵਾੜੀ ਦੇ ਪਾਰਟੀ ਛੱਡਣ ਦੀਆਂ ਚਰਚਾਵਾਂ ਸਾਹਮਣੇ ਆ ਰਹੀਆਂ ਹਨ।
ਮਨੀਸ਼ਾ ਤਿਵਾੜੀ ਦਾ ਪਾਰਟੀ ਛੱਡਣ ’ਤੇ ਬਿਆਨ
ਇਸ ਸਬੰਧ ’ਚ ਮਨੀਸ਼ ਤਿਵਾੜੀ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਨੂੰ ਨਹੀਂ ਛੱਡ ਰਹੇ ਹਨ ਪਰ ਜੇਕਰ ਉਨ੍ਹਾਂ ਨੂੰ ਕੋਈ ਪਾਰਟੀ ਚੋਂ ਧੱਕੇ ਦੇ ਕੇ ਬਾਹਰ ਕੱਢੇਗਾ ਇਹ ਵੱਖਰੀ ਗੱਲ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਕਾਂਗਰਸ ਚ ਕਿਰਾਏਦਾਰ ਨਹੀਂ ਹੈ ਉਹ ਪਾਰਟੀ ਦੇ ਹਿੱਸੇਦਾਰ ਹੈ। 40 ਸਾਲ ਉਨ੍ਹਾਂ ਨੇ ਇਸ ਪਾਰਟੀ ਨੂੰ ਦਿੱਤੇ ਹਨ।
ਸਟਾਰ ਪ੍ਰਚਾਰ ਸੂਚੀ ’ਚ ਨਹੀਂ ਤਿਵਾੜੀ ਦਾ ਨਾਂ
ਇੱਥੇ ਇਹ ਵੀ ਦੱਸਣਯੋਗ ਹੈ ਕਿ ਚੋਣ ਪ੍ਰਚਾਰ ਦੌਰਾਨ ਕਾਂਗਰਸ ਪਾਰਟੀ ਦੀ ਸਟਾਰ ਪ੍ਰਚਾਰਕਾਂ ਦੀ ਸੂਚੀ ’ਚ ਮਨੀਸ਼ ਤਿਵਾੜੀ ਦਾ ਨਾਂ ਸ਼ਾਮਲ ਨਹੀਂ ਸੀ। ਜਿਸ ’ਤੇ ਮਨੀਸ਼ ਤਿਵਾੜੀ ਨੇ ਕਿਹਾ ਸੀ ਕਿ ਜੇਕਰ ਉਨ੍ਹਾਂ ਦਾ ਨਾਂ ਸ਼ਾਮਲ ਹੁੰਦਾ ਤਾਂ ਉਨ੍ਹਾਂ ਨੂੰ ਹੈਰਾਨੀ ਹੁੰਦੀ। ਜਿਸ ਕਾਰਨ ਹੁਣ ਉਹ ਹੈਰਾਨ ਨਹੀਂ ਹਨ ਕਿਉਂਕਿ ਉਨ੍ਹਾਂ ਦਾ ਨਾਂ ਸ਼ਾਮਲ ਨਹੀਂ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਜੇਕਰ ਕਦੇ ਕੋਈ ਮੁੱਦਾ ਹੁੰਦਾ ਹੈ ਤਾਂ ਉਹ ਸ੍ਰੀ ਆਨੰਦਪੁਰ ਸਾਹਿਬ ਤੋਂ ਸਾਂਸਦ ਨਾ ਹੁੰਦੇ।
ਅਸ਼ਵਨੀ ਕੁਮਾਰ ਨੇ ਵੀ ਛੱਡੀ ਪਾਰਟੀ
ਕਾਬਿਲੇਗੌਰ ਹੈ ਕਿ ਕੁਝ ਦਿਨ ਪਹਿਲਾਂ ਹੀ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਅਸ਼ਵਨੀ ਕੁਮਾਰ ਪਾਰਟੀ ਤੋਂ ਅਸਤੀਫਾ ਦਿੱਤਾ ਗਿਆ ਸੀ। ਅਸਤੀਫੇ ਤੋਂ ਬਾਅਦ ਅਸ਼ਵਨੀ ਕੁਮਾਰ ਨੇ ਕਿਹਾ ਕਿ ਕਾਂਗਰਸ ਹੁਣ ਪਹਿਲਾਂ ਵਾਲੀ ਪਾਰਟੀ ਨਹੀਂ ਰਹੀ। ਸਾਡੇ ਕੋਲ ਪ੍ਰੇਰਕ ਲੀਡਰਸ਼ਿਪ ਨਹੀਂ ਹੈ। ਮੈਂ ਨਾ ਤਾਂ ਰਾਜਨੀਤੀ ਛੱਡੀ ਹੈ ਅਤੇ ਨਾ ਹੀ ਲੋਕ ਸੇਵਾ ਤੋਂ ਸੰਨਿਆਸ ਲਿਆ ਹੈ। ਮੈਂ ਕੌਮ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦਾ ਰਹਾਂਗਾ। ਕਾਂਗਰਸ ਛੱਡਣ ਦਾ ਫੈਸਲਾ ਦੁਖਦਾਈ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੱਜ ਜਿਸ ਤਰ੍ਹਾਂ ਕਾਂਗਰਸ ਦੀ ਅੰਦਰੂਨੀ ਪ੍ਰਕਿਰਿਆ ਚੱਲ ਰਹੀ ਹੈ, ਮੈਂ ਆਪਣੇ ਸਵੈ-ਮਾਣ ਨਾਲ ਸਮਝੌਤਾ ਨਹੀਂ ਕਰ ਸਕਦਾ ਸੀ। ਮੈਨੂੰ ਲੱਗਾ ਕਿ ਪਾਰਟੀ ਦੀ ਇਸ ਬੇਰੁਖ਼ੀ ਨੂੰ ਝੱਲਣ ਲਈ ਮੇਰੇ ਮੋਢੇ ਇੰਨੇ ਮਜ਼ਬੂਤ ਨਹੀਂ ਹਨ, ਇਸ ਲਈ ਮੈਂ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ।
ਇਹ ਵੀ ਪੜੋ: ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਦੌੜ ਹਲਕੇ ’ਚ ਭਗਵੰਤ ਮਾਨ ਦਾ ਚੈਲੇਂਜ