ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਹੁੱਡਾ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਰਾਜਾ ਵੜਿੰਗ ਨੇ ਕਿਹਾ ਕਿ ਇਸ ਮੌਕੇ ਭਾਰਤ ਜੋੜੋ ਯਾਤਰਾ ਬਾਰੇ ਵੀ ਚਰਚਾ ਹੋਈ ਹੈ। ਇਸ ਦੌਰਾਨ ਰਾਜਾ ਵੜਿੰਗ ਨੇ ਗੁਜਰਾਤ ਵਿੱਚ ਸੁਰੱਖਿਆ ਨਾ ਲੈਣ ਨੂੰ ਲੈ ਕੇ ਵੀਡੀਓ ਜਾਰੀ ਕਰਨ 'ਤੇ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ (Congress leader Raja Waring targeted Arvind Kejriwal) ਸਾਧਿਆ।
ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ 100 ਪੁਲਿਸ ਮੁਲਾਜ਼ਮ ਉਨ੍ਹਾਂ ਦੀ ਸੁਰੱਖਿਆ ਵਿੱਚ ਤਾਇਨਾਤ ਹਨ। ਅਰਵਿੰਦ ਕੇਜਰੀਵਾਲ ਸ਼ੁਰੂ ਵਿੱਚ ਵੈਗਨਾਰ ਵਿੱਚ ਘੁੰਮਦੇ ਸਨ, ਪਰ ਅੱਜ ਉਹ ਵੈਗਨਾਰ ਕਿੱਥੇ ਹੈ? ਰਾਜਾ ਵੜਿੰਗ ਨੇ ਇਸ ਦੌਰਾਨ ਕਿਹਾ ਕਿ ਉਹ ਹਰਿਆਣਾ ਵਿੱਚ ਵੀ ਚੋਣ ਪ੍ਰਚਾਰ ਕਰ ਰਹੇ ਹਨ, ਪਰ ਹਰਿਆਣਾ ਦੇ ਲੋਕਾਂ ਨੂੰ ਪਹਿਲਾਂ ਪੰਜਾਬ ਦੇ ਲੋਕਾਂ ਤੋਂ ਪੁੱਛਣਾ ਚਾਹੀਦਾ ਹੈ ਕਿ ਪੰਜਾਬ ਦਾ ਕੀ ਹਾਲ ਹੈ ਅਤੇ ਫਿਰ ਵੋਟ ਪਾਉਣ।
ਰਾਜਾ ਵੜਿੰਗ ਨੇ ਕੇਜਰੀਵਾਲ ਉੱਤੇ ਨਿਸ਼ਾਨਾ ਸਾਧਦਿਆ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਵਾਅਦੇ ਤੱਕ ਅਜੇ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਸੰਗਰੂਰ ਜਿੱਥੋ ਸੀਐਮ ਮਾਨ ਖੁੱਦ ਨੇ, ਉੱਥੋ ਤਿੰਨ ਮਹੀਨਿਆਂ ਵਿੱਚ ਜ਼ਿਮਨੀ ਚੋਣ ਹਾਰ ਗਏ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਲੋਕਾਂ ਨੂੰ ਪਹਿਲਾਂ ਪੰਜਾਬ ਦੇ ਲੋਕਾਂ ਤੋਂ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਬਾਰੇ ਪੁੱਛਣਾ ਚਾਹੀਦਾ ਹੈ ਅਤੇ ਫਿਰ ਹੀ ਕਿਸ ਨੂੰ ਮੌਕਾ ਦਿੱਤਾ ਜਾਵੇ।
ਰਾਜਾ ਵੜਿੰਗ ਨੇ ਦੱਸਿਆ ਕਿ 12 ਦਿਨ ਦੀ ਯਾਤਰਾ ਹਰਿਆਣਾ ਵਿੱਚ ਰਹੇਗੀ ਜਦਕਿ 13 ਦਿਨ ਦੀ ਯਾਤਰਾ ਪੰਜਾਬ (Raja Warring on Congress Bharat jodo yatra) ਵਿਚ ਰਹੇਗੀ। ਰਾਜਾ ਵੜਿੰਗ ਨੇ ਕਿਹਾ ਕਿ ਰਾਹੁਲ ਗਾਂਧੀ ਅਹਿਮ ਮੁੱਦਿਆਂ 'ਤੇ ਭਾਰਤ ਦੀ ਯਾਤਰਾ ਕਰ ਰਹੇ ਹਨ, ਜਦਕਿ ਉਨ੍ਹਾਂ ਦੀ ਟੀ-ਸ਼ਰਟ ਨੂੰ ਲੈ ਕੇ ਗ਼ਲਤ ਧਾਰਨਾਵਾਂ ਫੈਲਾਈਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ: ਪੰਜਾਬ ਵਿੱਚ ਬੀਜੇਪੀ ਦਾ ਆਪਰੇਸ਼ਨ ਲੋਟਸ, ਹਰਪਾਲ ਚੀਮਾ ਦਾ ਗੰਭੀਰ ਇਲਜ਼ਾਮ