ETV Bharat / city

ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਤੇ ਕੁਲਦੀਪ ਸਿੰਘ ਸਿੱਧੂਪੁਰ ਭਾਜਪਾ 'ਚ ਸ਼ਾਮਲ

ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਪਰਿਵਾਰ ਵਿੱਚ ਕਾਂਗਰਸ ਤੋਂ ਲੋਕਾਂ ਦਾ ਆਉਂਣਾ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਨਵੇਂ ਪੰਜਾਬ ਲਈ ਹੋਰ ਪਾਰਟੀਆਂ ਦੇ ਆਗੂ ਲਗਾਤਾਰ ਭਾਜਪਾ ਨਾਲ ਜੁੜ ਰਹੇ ਹਨ ਅਤੇ ਭਾਜਪਾ ਦਾ ਪਰਿਵਾਰ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਖੇਤਰ ਦੇ ਨਾਲ-ਨਾਲ ਹੋਰ ਖੇਤਰਾਂ ਦੀਆਂ ਹਸਤੀਆਂ ਲਗਾਤਾਰ ਭਾਜਪਾ ਵਿੱਚ ਸ਼ਾਮਲ ਹੋ ਰਹੀਆਂ ਹਨ।

ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਤੇ ਕੁਲਦੀਪ ਸਿੰਘ ਸਿੱਧੂਪੁਰ ਭਾਜਪਾ 'ਚ ਸ਼ਾਮਲ
ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਤੇ ਕੁਲਦੀਪ ਸਿੰਘ ਸਿੱਧੂਪੁਰ ਭਾਜਪਾ 'ਚ ਸ਼ਾਮਲ
author img

By

Published : Jan 16, 2022, 8:59 PM IST

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਵਿੱਚ ਹੋਰ ਪਾਰਟੀਆਂ ਦੇ ਆਗੂ ਲਗਾਤਾਰ ਸ਼ਾਮਲ ਹੁੰਦੇ ਜਾ ਰਹੇ ਹਨ। ਹਰ ਰੋਜ਼ ਕੋਈ ਨਾ ਕੋਈ ਪਾਰਟੀ ਵਿੱਚ ਸ਼ਾਮਲ ਹੋ ਰਿਹਾ ਹੈ। ਇਸੇ ਕੜੀ ਵਿੱਚ ਅੱਜ ਕਾਂਗਰਸ ਦੇ ਸੀਨੀਅਰ ਆਗੂ ਨਮਿਸ਼ਾ ਮਹਿਤਾ ਕਾਂਗਰਸ ਪਾਰਟੀ ਨੂਮ ਅਲਵਿਦਾ ਆਖ ਕੇ ਭਾਜਪਾ ਵਿੱਚ ਸ਼ਾਮਲ ਹੋ ਗਈ ਹੈ। ਉਨ੍ਹਾਂ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਾਰਟੀ ਵਿੱਚ ਸ਼ਾਮਲ ਕੀਤਾ, ਇਸ ਮੌਕੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਵੀ ਮੌਜੂਦ ਸਨ।

ਇਸ ਮੌਕੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਪਰਿਵਾਰ ਵਿੱਚ ਕਾਂਗਰਸ ਤੋਂ ਲੋਕਾਂ ਦਾ ਆਉਂਣਾ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਨਵੇਂ ਪੰਜਾਬ ਲਈ ਹੋਰ ਪਾਰਟੀਆਂ ਦੇ ਆਗੂ ਲਗਾਤਾਰ ਭਾਜਪਾ ਨਾਲ ਜੁੜ ਰਹੇ ਹਨ ਅਤੇ ਭਾਜਪਾ ਦਾ ਪਰਿਵਾਰ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਖੇਤਰ ਦੇ ਨਾਲ-ਨਾਲ ਹੋਰ ਖੇਤਰਾਂ ਦੀਆਂ ਹਸਤੀਆਂ ਲਗਾਤਾਰ ਭਾਜਪਾ ਵਿੱਚ ਸ਼ਾਮਲ ਹੋ ਰਹੀਆਂ ਹਨ।

ਗੜ੍ਹਸ਼ੰਕਰ ਨਾਲ ਸਬੰਧਤ ਨਿਮਿਸ਼ਾ ਮਹਿਤਾ ਨੇ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਲੋਕ ਟਿਕਟ ਨਾ ਮਿਲਣ ’ਤੇ ਪਾਰਟੀ ਛੱਡਣ ਦਾ ਦੋਸ਼ ਲਗਾ ਰਹੇ ਹਨ, ਉਹ ਗਲਤ ਹੈ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਦੇ ਮਿਹਨਤੀ ਵਰਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਜ਼ਮੀਨੀ ਪੱਧਰ 'ਤੇ ਜਾਓ ਤਾਂ ਤੁਹਾਨੂੰ ਪਤਾ ਲੱਗੇਗਾ ਕਿ ਇਨ੍ਹਾਂ ਦਾ ਆਧਾਰ ਕੀ ਹੈ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਸ ਸੀਟ 'ਤੇ ਉਨ੍ਹਾਂ ਦੀ ਦਾਅਵੇਦਾਰੀ ਸੀ ਪਾਰਟੀ ਨੇ ਪੈਰਾਸ਼ੂਟ ਨਾਲ ਉਮੀਦਵਾਰ ਉਤਾਰਿਆ, ਜਦਕਿ ਇਸ ਦਾ ਕੋਈ ਆਧਾਰ ਨਹੀਂ ਹੈ। ਕਾਂਗਰਸ ’ਤੇ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰਾਂ ਦੀ ਕੋਈ ਇੱਜ਼ਤ ਨਹੀਂ ਹੈ, ਜਦੋਂ ਕਿ ਭਾਜਪਾ ਵਿੱਚ ਵਰਕਰਾਂ ਨੂੰ ਪੂਰਾ ਸਤਿਕਾਰ ਮਿਲਦਾ ਹੈ।

ਇਹ ਵੀ ਪੜ੍ਹੋ : ਸਿੱਧੂ ਨੇ ਟੈਸਲਾ ਦੇ CEO ਨੂੰ ਦਿੱਤਾ ਪੰਜਾਬ 'ਚ ਕਾਰੋਬਾਰ ਕਰਨ ਦਾ ਸੱਦਾ

ਉਨ੍ਹਾਂ ਕਿਹਾ ਕਿ 2017 ਦੀਆਂ ਚੋਣਾਂ ਵਿੱਚ ਵੀ ਉਨ੍ਹਾਂ ਨਾਲ ਵਿਧਾਨ ਸਭਾ ਚੋਣਾਂ ਲੜਨ ਦਾ ਵਾਅਦਾ ਕੀਤਾ ਗਿਆ ਸੀ ਪਰ ਉਸ ਸਮੇਂ ਵੀ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ ਅਤੇ ਵਾਰ-ਵਾਰ ਅਣਗਹਿਲੀ ਕਾਰਨ ਉਨ੍ਹਾਂ ਨੇ ਕਾਂਗਰਸ ਛੱਡ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਉਨ੍ਹਾਂ ਲੋਕਾਂ ਵੱਲੋਂ ਚਲਾਈ ਜਾ ਰਹੀ ਹੈ, ਜਿਨ੍ਹਾਂ ਦਾ ਕਦੇ ਵੀ ਜ਼ਮੀਨ ਨਾਲ ਮੋਹ ਨਹੀਂ ਸੀ।

ਇਸ ਦੇ ਨਾਲ ਹੀ ਇਸ ਮੌਕੇ ਯੂਥ ਕਾਂਗਰਸੀ ਆਗੂ ਕੁਲਦੀਪ ਸਿੰਘ ਵੀ ਪਾਰਟੀ ਵਿੱਚ ਸ਼ਾਮਲ ਹੋਏ। ਦੱਸਿਆ ਜਾ ਰਿਹਾ ਹੈ ਕਿ ਕੁਲਦੀਪ ਸਿੰਘ ਸਾਧੂ ਸਿੰਘ ਧਰਮਸੋਤ ਦੇ ਜਵਾਈ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਨੌਜਵਾਨਾਂ ਨੂੰ ਅੱਗੇ ਲਿਜਾਣ ਦੀ ਗੱਲ ਕੀਤੀ ਪਰ ਕਦੇ ਵੀ ਨੌਜਵਾਨਾਂ ਨੂੰ ਅੱਗੇ ਨਹੀਂ ਲਿਆਉਂਦਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਟਿਕਟ ਦਾਅਵੇਦਾਰੀ ਲਈ ਕਰਵਾਏ ਗਏ ਸਰਵੇ 'ਚ ਵੀ ਉਹ ਦੂਜੇ ਨੰਬਰ 'ਤੇ ਸਨ। ਪਰ ਫਿਰ ਵੀ ਪਾਰਟੀ ਵੱਲੋਂ ਉਨ੍ਹਾਂ ਨੂੰ ਅਣਗੌਲਿਆ ਕੀਤਾ ਗਿਆ। ਜਿਸ ਕਾਰਨ ਅੱਜ ਉਹ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ 2022: ਆਪ ਨੇ 3 ਉਮੀਦਵਾਰਾਂ ਦੀ 10ਵੀਂ ਸੂਚੀ ਕੀਤੀ ਜਾਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.