ਚੰਡੀਗੜ੍ਹ: ਇੱਕ ਪਾਸੇ ਜਿੱਥੇ ਪੰਜਾਬ ਵਿਧਾਨਸਭਾ ਚੋਣਾਂ 2022 ਨੂੰ ਲੈ ਕੇ ਸਿਆਸਤ ਕਾਫੀ ਭਖੀ ਹੋਈ ਹੈ ਉੱਥੇ ਹੀ ਜੂਜੇ ਪਾਸੇ ਪੰਜਾਬ ਕਾਂਗਰਸ ਵਿੱਚ ਸੀਐਮ ਚਿਹਰੇ ਨੂੰ ਲੈ ਕੇ ਕਲੇਸ਼ ਚੱਲ ਰਿਹਾ ਹੈ। ਸੂਤਰਾਂ ਤੋਂ ਸਾਹਮਣੇ ਆਇਆ ਹੈ ਕਿ ਪੰਜਾਬ ਕਾਂਗਰਸ 6 ਫਰਵਰੀ ਨੂੰ ਪੰਜਾਬ ਦੇ ਲਈ ਆਪਣੇ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਕਰ ਸਕਦੀ ਹੈ।
ਪੰਜਾਬ ਕਾਂਗਰਸ ਦੇ ਸੀਐੱਮ ਚਿਹਰੇ ਨੂੰ ਲੈ ਕੇ ਸਾਂਸਦ ਰਵਨੀਤ ਬਿੱਟੂ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦੇ ਚਿਹਰੇ ਵੱਜੋਂ ਐਲਾਨ ਦੇਣ ਹੈ ਤੇ ਫੇਰ ਦੇਖਿਓ ਪੰਜਾਬ ਵਿੱਚ ਕਾਂਗਰਸ ਦੀ ਹਵਾ ਕਿਸ ਤਰ੍ਹਾਂ ਚੱਲਦੀ ਹੈ।
ਸੀਐੱਮ ਚਿਹਰੇ ਲਈ ਲੋਕਾਂ ਦੀ ਲਈ ਜਾ ਰਹੀ ਰਾਏ
ਕਾਬਿਲੇਗੌਰ ਹੈ ਕਿ ਪੰਜਾਬ ਕਾਂਗਰਸ ’ਚ ਸੀਐੱਮ ਚਿਹਰੇ ਨੂੰ ਲੈ ਕੇ ਸ਼ਸ਼ੋਪੰਜ ’ਚ ਨਜ਼ਰ ਆ ਰਹੀ ਹੈ। ਸੀਐੱਮ ਉਮੀਦਵਾਰ ਦੇ ਲਈ ਹੁਣ ਉਨ੍ਹਾਂ ਵੱਲੋਂ ਲੋਕਾਂ ਦੀ ਰਾਏ ਲਈ ਜਾ ਰਹੀ ਹੈ। ਇਸ ਲਈ ਕਾਂਗਰਸ ਵੱਲੋਂ ਲੋਕਾਂ ਨੂੰ ਫੋਨ ਕੀਤਾ ਜਾ ਰਿਹਾ ਹੈ ਅਤੇ ਸੀਐੱਮ ਚਿਹਰੇ ਨੂੰ ਲੈ ਕੇ ਉਨ੍ਹਾਂ ਤੋਂ ਰਾਏ ਮੰਗੀ ਜਾ ਰਹੀ ਹੈ। ਕਾਂਗਰਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵੀ ਸੀਐੱਮ ਉਮੀਦਵਾਰ ਦੇ ਲਈ ਲੋਕਾਂ ਤੋਂ ਰਾਏ ਲਈ ਗਈ ਸੀ।
ਇਹ ਵੀ ਪੜੋ: ਹਲਕਾ ਭਦੌੜ ਤੋਂ ਮੁੱਖ ਮੰਤਰੀ ਚਰਨਜੀਤ ਚੰਨੀ ਵਿਰੁੱਧ ਲੜਨਗੇ 12 ਹੋਰ ਉਮੀਦਵਾਰ