ਚੰਡੀਗੜ੍ਹ: ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸੀ ਸਾਂਸਦ ਮੈਂਬਰ ਮਨੀਸ਼ ਤਿਵਾੜੀ ਨੇ ਜੇਲ੍ਹ ’ਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦਾ ਸਮਰਥਨ ਕੀਤਾ ਹੈ। ਇਸ ਸਬੰਧੀ ਉਨ੍ਹਾਂ ਵੱਲੋਂ ਟਵੀਟ ਵੀ ਕੀਤਾ ਗਿਆ ਹੈ। ਟਵੀਟ ਕਰ ਮਨੀਸ਼ ਤਿਵਾੜੀ ਨੇ ਰਾਜੋਆਣਾ ਦੀ ਰਿਹਾਈ ਦੀ ਗੱਲ ਆਖੀ ਹੈ।
ਰਵਨੀਤ ਬਿੱਟੂ ਨਾਲ ਜਤਾਈ ਹਮਦਰਦੀ: ਮਨੀਸ਼ ਤਿਵਾੜੀ ਨੇ ਟਵੀਟ ਕਰਦੇ ਹੋਏ ਕਿਹਾ ਉਹ ਅੱਤਵਾਦ ਦਾ ਸ਼ਿਕਾਰ ਹੋਣ ਦੇ ਨਾਅਤੇ ਆਪਣੇ ਸਾਥੀ ਰਵਨੀਤ ਬਿੱਟੂ ਦਾ ਦੁੱਖ ਦਰਦ ਸਮਝਦੇ ਹਨ ਪਰ ਪੰਜਾਬ ਦੇ ਇੱਕ ਵਕੀਲ ਅਤੇ ਸੰਸਦ ਮੈਂਬਰ ਹੋਣ ਦੇ ਨਾਅਤੇ ਇਹ ਮੇਰਾ ਵਿਚਾਰ ਹੈ ਕਿ ਬਲਵੰਤ ਸਿੰਘ ਰਾਜੋਆਣਾ ਨੇ 26 ਸਾਲ ਜੇਲ੍ਹ ਚ ਕੱਟੇ ਹਨ ਉਸਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਚ ਤਬਦੀਲ ਕੀਤਾ ਜਾਵੇ ਅਤੇ ਧਾਰਾ 432 ਸੀਆਰਪੀਸੀ ਤਹਿਤ ਹੁਕਮ ਪਾਸ ਕਰਕੇ ਰਿਹਾਅ ਕੀਤਾ ਜਾਵੇ।
ਕਾਂਗਰਸੀ ਸਾਂਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਇੱਕ ਸਮਾਂ ਅਜਿਹਾ ਆਉਂਦਾ ਹੈ ਜਦੋ ਸਾਨੂੰ ਅੱਗੇ ਵਧਣਾ ਪੈਂਦਾ ਹੈ. ਉਨ੍ਹਾਂ ਦਾ ਵਿਚਾਰ ਹੈ ਕਿ ਬਲਵੰਤ ਸਿੰਘ ਰਾਜੋਆਣਾ ਨੇ 26 ਸਾਲ ਜੇਲ੍ਹ ਕੱਟੀ ਹੈ ਉਹ 2007 ਤੋਂ ਮੌਤ ਦੀ ਸਜ਼ਾ ’ਤੇ ਹਨ ਇਸ ਲਈ ਸਮਾਂ ਆ ਗਿਆ ਹੈ ਕਿ ਉਸਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਤਬਦੀਲ ਕੀਤਾ ਜਾਵੇ।
ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਸੀ। ਜਿਸ 'ਚ ਉਨ੍ਹਾਂ ਇਸ ਮਾਮਲੇ ਵਿੱਚ ਦਖਲ ਦੇਣ ਅਤੇ ਬਲਵੰਤ ਸਿੰਘ ਰਾਜੋਆਣਾ ਨੂੰ ਜਲਦੀ ਰਿਹਾਅ ਕਰਵਾਉਣ ਦੀ ਮੰਗ ਕੀਤੀ ਸੀ। ਪਰ ਇਸ ਮਾਮਲੇ 'ਚ ਕਾਂਗਰਸੀ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਸੀ।
ਇਹ ਵੀ ਪੜੋ: ਕੁਮਾਰ ਵਿਸ਼ਵਾਸ ਦੇ ਘਰ ਪਹੁੰਚੀ ਪੰਜਾਬ ਪੁਲਿਸ, ਸੀਐੱਮ ਮਾਨ ਨੂੰ ਦਿੱਤੀ ਚਿਤਾਵਨੀ