ਚੰਡੀਗੜ੍ਹ: ਅੱਜ ਵੀਰਵਾਰ ਨੂੰ ਸੈਕਟਰ 15 ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਕਾਂਗਰਸ ਦੇ ਕੌਮੀ ਬੁਲਾਰੇ ਪਵਨ ਖੇੜਾ(National Congress Spokesperson Pawan Khera at Punjab Congress Bhawan) ਵੱਲੋਂ 30 ਕਾਂਗਰਸੀ ਆਗੂਆਂ (30 Congress leaders) ਨਾਲ ਮੀਟਿੰਗ ਕੀਤੀ ਗਈ।
ਜਿਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਰਾਜਕੁਮਾਰ ਚੱਬੇਵਾਲ ਨੇ ਕਿਹਾ ਕਿ ਕਿਤੇ ਨਾ ਕਿਤੇ ਇਹ ਸਵਾਲ ਜ਼ਰੂਰ ਉੱਠ ਰਿਹਾ ਹੈ ਕਿ ਜਿਵੇਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੋਂ ਅਸਤੀਫਾ (Capt Amarinder Singh resigns from Congress) ਦੇ ਦਿੱਤਾ ਹੈ ਅਤੇ ਜੇਕਰ ਮਹਾਰਾਣੀ ਪ੍ਰਨੀਤ ਕੌਰ ਵੀ ਆਪਣੇ ਪਤੀ ਦਾ ਸਾਥ ਦਿੰਦੀ ਹੈ ਅਤੇ ਕਾਂਗਰਸ ਤੋਂ ਅਸਤੀਫਾ ਦਿੰਦੀ ਹੈ ਤਾਂ ਇਸ ਦਾ ਸਿੱਧਾ ਅਸਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਤੇ ਪਵੇਗਾ।
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਡਾ. ਰਾਜ ਕੁਮਾਰ ਚੱਬੇਵਾਲ ਨੇ ਰਾਣੀ ਪ੍ਰਨੀਤ ਕੌਰ ਨੂੰ ਕਾਂਗਰਸ ਦੀ ਵੱਡੀ ਆਗੂ ਦੱਸਦਿਆਂ ਕਿਹਾ ਹੈ ਕਿ ਕਾਂਗਰਸ ਲਈ ਹਰ ਵਰਕਰ ਅਹਿਮ ਹੈ।
ਚੱਬੇਵਾਲ ਵੱਲੋਂ ਰਾਣੀ ਪ੍ਰਨੀਤ ਕੌਰ ਨੂੰ ਜਾਰੀ ਨੋਟਿਸ ਸੰਬੰਧੀ ਸਵਾਲ ਪੁੱਛਿਆ ਗਿਆ ਕਿ ਜੇਕਰ ਪ੍ਰਨੀਤ ਕੌਰ ਕਾਂਗਰਸ ਤੋਂ ਵਾਕਆਊਟ ਹੋ ਜਾਂਦੀ ਹੈ ਤਾਂ ਕਾਂਗਰਸ ਨੂੰ ਕੋਈ ਨੁਕਸਾਨ ਉਠਾਉਣਾ ਪੈ ਸਕਦਾ ਹੈ। ਬਿਆਨਬਾਜ਼ੀ ਬਾਰੇ ਚੱਬੇਵਾਲ ਨੇ ਕਿਹਾ ਕਿ ਪਾਰਟੀ ਵਿੱਚ ਲੋਕਤੰਤਰੀ ਪ੍ਰਣਾਲੀ ਹੈ। ਨਾਲ ਹੀ ਉਹਨਾਂ ਕਿਹਾ ਕਿ ਹਰ ਵਰਕਰ ਅਹਿਮ ਹੈ।
ਇਹ ਵੀ ਪੜ੍ਹੋ : ਸੀਐਮ ਦੇ ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ 'ਤੇ ਲਾਠੀਚਾਰਜ