ਚੰਡੀਗੜ੍ਹ : ਨਵਜੋਤ ਸਿੱਧੂ ਦੀ ਤਾਜਪੋਸ਼ੀ ਸਮਾਗਮ ਤੋਂ ਬਾਅਦ ਈਟੀਵੀ ਭਾਰਤ ਨੇ ਕਾਂਗਰਸੀ ਵਿਧਾਇਕ ਅੰਗਦ ਸੈਣੀ ਦੇ ਨਾਲ ਖਾਸ ਗੱਲਬਾਤ ਕੀਤੀ। ਉਨ੍ਹਾਂ ਨੇ ਈਟੀਵੀ ਭਾਰਤ ਨਾਲ ਗੱਲਬਾਤ ਦੌਰਾਨ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਜੋ ਵੀ ਮੁੱਦੇ ਚੁੱਕੇ ਹਨ ਉਹ ਜਾਇਜ਼ ਹਨ ਅਤੇ ਪੰਜਾਬ ਦੇ ਲੋਕਾਂ ਦੇ ਮਨਾਂ ਵਿੱਚ ਵੀ ਬੇਅਦਬੀ ਤੋਂ ਲੈ ਕੇ ਹਰ ਇੱਕ ਉਹੀ ਮੁੱਦਾ ਹੈ ਜੋ ਨਵਜੋਤ ਸਿੰਘ ਸਿੱਧੂ ਨੇ ਸਟੇਜ ਤੋਂ ਦੱਸਿਆ ਹੈ ਅਤੇ ਆਉਣ ਵਾਲੇ ਦਿਨਾਂ ਦੇ ਵਿੱਚ ਜੋ ਪੈਂਡਿੰਗ ਕੰਮ ਸਰਕਾਰ ਦੇ ਰਹਿ ਗਏ ਸਨ ਉਹ ਜ਼ਰੂਰ ਪੂਰੇ ਕੀਤੇ ਜਾਣਗੇ।
ਨਵਜੋਤ ਸਿੰਘ ਸਿੱਧੂ ਵਲੋਂ ਕਿਸਾਨਾਂ ਨੂੰ ਮਿਲ ਕੇ ਖੇਤੀ ਕਾਨੂੰਨਾਂ ਦਾ ਹੱਲ ਕੱਢਣ ਦਾ ਸੱਦਾ ਦਿੱਤਾ ਗਿਆ ਹੈ ਜਿਸ ਬਾਰੇ ਅੰਗਦ ਸੈਣੀ ਨੇ ਕਿਹਾ ਕਿ ਇਹ ਅੰਦੋਲਨ ਸਿਰਫ਼ ਕਿਸਾਨਾਂ ਦਾ ਨਹੀਂ ਬਲਕਿ ਹਰ ਇੱਕ ਨਾਗਰਿਕ ਦਾ ਹੈ ਅਤੇ ਸਿਆਸੀ ਲੋਕਾਂ ਨਾਲ ਜੋ ਕਿਸਾਨ ਲੀਡਰ ਬਹਿ ਕੇ ਹੱਲ ਕੱਢਣ ਬਾਰੇ ਚਰਚਾ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਸੱਦਾ ਪੱਤਰ ਭੇਜਿਆ ਗਿਆ ਹੈ ਤਾਂ ਜੋ ਨਰਿੰਦਰ ਮੋਦੀ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਜਿਸ ਦਿਨ ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ਦਾ ਐਲਾਨ ਹੋਇਆ ਸੀ ਉਸੇ ਦਿਨ ਕਾਂਗਰਸੀ ਕਾਰਕੁੰਨਾਂ ਵਿੱਚ ਜਾਨ ਪੈ ਗਈ ਸੀ। ਕਾਂਗਰਸ ਪਾਰਟੀ ਵਿੱਚ ਜਿਹੜੀਆਂ ਦੂਰੀਆਂ ਸਨ ਉਹ ਹੁਣ ਘੱਟਣਗੀਆਂ। ਵਿਧਾਇਕਾਂ ਅਤੇ ਮੰਤਰੀਆਂ ਨੂੰ ਤਿੰਨ-ਤਿੰਨ ਘੰਟੇ ਪੰਜਾਬ ਕਾਂਗਰਸ ਦੇ ਦਫ਼ਤਰ ਵਿੱਚ ਆਉਣ ਦੀ ਨਵਜੋਤ ਸਿੰਘ ਸਿੱਧੂ ਵੱਲੋਂ ਅਪੀਲ ਕੀਤੀ ਗਈ ਹੈ ਤਾਂ ਜੋ ਪੰਜਾਬ ਦੇ ਮੁੱਦਿਆਂ ਦਾ ਹੱਲ ਕੱਢਿਆ ਜਾ ਸਕੇ ਅੰਗਦ ਸੈਣੀ ਨੇ ਕਿਹਾ ਕਿ ਮੰਤਰੀ ਅਤੇ ਵਿਧਾਇਕਾਂ ਨੂੰ ਆਉਣਾ ਚਾਹੀਦਾ ਹੈ ਕਿਉਂਕਿ ਇਹ ਉਨ੍ਹਾਂ ਦਾ ਆਪਣਾ ਦਫ਼ਤਰ ਹੈ।
ਇਹ ਵੀ ਪੜ੍ਹੋਂ : ਕਿਵੇਂ ਹੋਈ ਕੈਪਟਨ-ਸਿੱਧੂ ਦੀ ਪਹਿਲੀ ਮੁਲਾਕਾਤ, ਫਰੇਮ ਦਰ ਫਰੇਮ