ETV Bharat / city

ਸ਼ੰਭੂ ਬੈਰੀਅਰ 'ਤੇ ਧਰਨੇ ਦਾ ਡਰਾਮਾ ਕਰਕੇ ਕਿਸਾਨਾਂ ਦੇ ਅੰਦੋਲਨ ਨੂੰ ਕਮਜ਼ੋਰ ਨਾ ਕਰੇ ਕਾਂਗਰਸ' - congress should not weaken farmers' movement

ਆਮ ਆਦਮੀ ਪਾਰਟੀ ਨੇ ਕਾਂਗਰਸ ਵੱਲੋਂ 14 ਦਸੰਬਰ ਨੂੰ ਸੰਭੂ ਬਾਰਡਰ ਉਤੇ ਦਿੱਤੇ ਜਾ ਰਹੇ ਧਰਨੇ ਨੂੰ ਅਸਲ ਵਿੱਚ ਕਿਸਾਨ ਅੰਦੋਲਨ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ। ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਅਸਲ ਵਿੱਚ ਕਾਂਗਰਸ ਅੰਦੋਲਨ ਨੂੰ ਬਿਨਾਂ ਕਿਸੇ ਨਤੀਜੇ ਪਹੁੰਚੇ ਖ਼ਤਮ ਕਰਵਾਉਣਾ ਚਾਹੁੰਦੀ ਹੈ।

ਸ਼ੰਭੂ ਬੈਰੀਅਰ 'ਤੇ ਧਰਨੇ ਦਾ ਡਰਾਮਾ ਕਰਕੇ ਕਿਸਾਨਾਂ ਦੇ ਅੰਦੋਲਨ ਨੂੰ ਕਮਜ਼ੋਰ ਨਾ ਕਰੇ ਕਾਂਗਰਸ

author img

By

Published : Dec 12, 2020, 6:26 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਕਾਂਗਰਸ ਵੱਲੋਂ 14 ਦਸੰਬਰ ਨੂੰ ਸੰਭੂ ਬਾਰਡਰ ਉਤੇ ਦਿੱਤੇ ਜਾ ਰਹੇ ਧਰਨੇ ਨੂੰ ਅਸਲ ਵਿੱਚ ਕਿਸਾਨ ਅੰਦੋਲਨ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ। ਜਾਰੀ ਬਿਆਨ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਅਸਲ ਵਿੱਚ ਕਾਂਗਰਸ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਭਾਜਪਾ ਦੀ 'ਬੀ' ਟੀਮ ਬਣ ਕੇ ਹੀ ਕੰਮ ਕਰ ਰਹੀ ਹੈ ਅਤੇ ਕਿਸਾਨ ਅੰਦੋਲਨ ਨੂੰ ਬਿਨਾਂ ਕਿਸੇ ਨਤੀਜੇ ਪਹੁੰਚੇ ਖ਼ਤਮ ਕਰਵਾਉਣਾ ਚਾਹੁੰਦੀ ਹੈ।

ਉਨ੍ਹਾਂ ਕਿਹਾ ਕਿ ਤਿੰਨ ਮਹੀਨਿਆਂ ਤੋਂ ਪੰਜਾਬ ਦੇ ਕਿਸਾਨ ਸੜਕਾਂ ਉਤੇ ਦਿਨ-ਰਾਤ ਬੈਠੇ ਰਹੇ, ਪ੍ਰੰਤੂ ਉਦੋਂ ਸੱਤਾ ਦੇ ਨਸ਼ੇ ਵਿੱਚ ਇਸ ਕਾਂਗਰਸ ਪਾਰਟੀ ਨੂੰ ਕਿਸਾਨਾਂ ਦੀ ਯਾਦ ਨਹੀਂ ਆਈ, ਚਾਹੀਦਾ ਤਾਂ ਇਹ ਸੀ ਕਿ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਮੰਤਰੀ ਕਿਸਾਨਾਂ ਦੇ ਦਿੱਲੀ ਜਾਣ ਸਮੇਂ ਮੂਹਰੇ ਲੱਗਦੇ। ਪ੍ਰੰਤੂ ਹੁਣ ਜਦੋਂ ਕਿਸਾਨ ਦਿੱਲੀ-ਹਰਿਆਣਾ ਦੀ ਸਰਹੱਦ ਉਤੇ ਬੈਠੇ ਕੇਂਦਰ ਸਰਕਾਰ ਨਾਲ ਸਿੱਧੀ ਆਰ-ਪਾਰ ਦੀ ਲੜਾਈ ਲੜ ਰਹੇ ਹਨ ਤਾਂ ਸੰਭੂ ਬਾਰਡਰ ਉਤੇ ਧਰਨਾ ਦੇਣ ਦਾ ਮਤਲਬ ਸਿਰਫ਼ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨਾ ਹੈ। ਕਿਸਾਨਾਂ ਨੂੰ ਕਾਲੇ ਕਾਨੂੰਨਾਂ ਕਰਕੇ ਇਹ ਦਿਨ ਦੇਖਣੇ ਪੈ ਰਹੇ ਹਨ ਉਨ੍ਹਾਂ ਲਈ ਕਾਂਗਰਸ ਵੀ ਓਨੀ ਹੀ ਜ਼ਿੰਮੇਵਾਰ ਹੈ ਜਿੰਨੇ ਭਾਜਪਾ ਤੇ ਅਕਾਲੀ।

'ਬਿੱਟੂ ਆਪਣਾ ਮਾਨਸਿਕ ਸੰਤੁਲਨ ਗੁਆ ਬੈਠਾ ਹੈ'

ਕਿਸਾਨ ਆਗੂਆਂ ਸਬੰਧੀ ਕੀਤੀ ਗਈ ਟਿੱਪਣੀ ਉਤੇ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸੀ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕੇ ਹਨ, ਇਸ ਲਈ ਲੋਕਾਂ ਦੇ ਆਗੂਆਂ ਪ੍ਰਤੀ ਅਜਿਹੀਆਂ ਟਿੱਪਣੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ ਵਿੱਚ ਕਿਸਾਨ ਆਗੂਆਂ ਵੱਲੋਂ ਚਲਾਏ ਜਾ ਰਹੇ ਸ਼ਾਂਤੀਪੂਰਣ ਕਿਸਾਨ ਅੰਦੋਲਨ ਦੀਆਂ ਤਾਰੀਫਾਂ ਹੋ ਰਹੀਆਂ ਹਨ, ਦੂਜੇ ਪਾਸੇ ਕਾਂਗਰਸੀ ਆਗੂ ਇਸ ਅੰਦੋਲਨ ਨੂੰ ਭਾਜਪਾਈਆਂ ਵਾਂਗ ਹੀ ਬਦਨਾਮ ਕਰ ਰਹੇ ਹਨ। ਅਸਲ ਵਿਚ ਕਿਸਾਨਾਂ ਵੱਲੋਂ ਧਰਨਾ ਸਥਾਨ ਉਤੇ ਬਿੱਟੂ ਨੂੰ ਵੜਨ ਦੀ ਆਗਿਆ ਨਾ ਦੇਣ ਕਰਕੇ ਹੀ ਅਜਿਹੀ ਹੋਛੀ ਬਿਆਨਬਾਜ਼ੀ ਕਰ ਰਹੇ ਹਨ।

ਮਾਨ ਨੇ ਕਿਹਾ ਕਿ ਕਾਂਗਰਸੀ ਲੋਕ ਸਭਾ ਮੈਂਬਰਾਂ ਨੂੰ ਜੰਤਰ-ਮੰਤਰ ਵਿੱਚ ਧਰਨਾ ਦੇਣ ਦੀ ਬਜਾਏ ਆਪਣੇ ਕਾਂਗਰਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਅੱਗੇ ਧਰਨਾ ਦੇਣਾ ਚਾਹੀਦਾ, ਜਿਸਨੇ ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਈਡੀ ਤੋਂ ਬਚਾਉਣ ਲਈ ਮੋਦੀ ਨਾਲ ਸਮਝੌਤਾ ਕਰਕੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.