ETV Bharat / city

ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ’ਚ ਨਵਜੋਤ ਸਿੱਧੂ ਹੋਣਗੇ ਸ਼ਾਮਲ - ਪੰਜਾਬ ਪ੍ਰਧਾਨ

ਕਾਂਗਰਸ ਵੱਲੋਂ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ। ਦੱਸ ਦਈਏ ਕਿ ਇਹ ਬੈਠਕ ਚੰਡੀਗੜ੍ਹ ਦੇ ਸੈਕਟਰ 36 (Behind ISKON Temple) ’ਚ ਸਵੇਰੇ 11 ਵਜੇ ਰੱਖੀ ਗਈ ਹੈ।

ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ’ਚ ਕਾਂਗਰਸ ਵੱਲੋਂ ਨਵਜੋਤ ਸਿੱਧੂ ਹੋਣਗੇ ਸ਼ਾਮਲ

author img

By

Published : Sep 9, 2021, 10:32 PM IST

Updated : Sep 10, 2021, 9:08 AM IST

ਚੰਡੀਗੜ੍ਹ: ਖੇਤੀ ਕਾਨੂੰਨ (Agricultural laws) ਨੂੰ ਰੱਦ ਕਰਵਾਉਣ ਲਈ ਦਿੱਲੀ ਸਰਹੱਦ ’ਤੇ ਡਟੀਆਂ ਦੇਸ਼ ਦੀਆਂ 32 ਕਿਸਾਨ ਜਥੇਬੰਦੀਆਂ (Farmers' organizations) ਵੱਲੋਂ ਭਲਕੇ ਭਾਜਪਾ ਨੂੰ ਛੱਡ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਬੈਠਕ ਕੀਤੀ ਜਾਵੇਗੀ। ਉਥੇ ਹੀ ਕਾਂਗਰਸ ਵੱਲੋਂ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ। ਦੱਸ ਦਈਏ ਕਿ ਇਹ ਬੈਠਕ ਚੰਡੀਗੜ੍ਹ ਦੇ ਸੈਕਟਰ 36 (Behind ISKON Temple) ’ਚ ਸਵੇਰੇ 11 ਵਜੇ ਰੱਖੀ ਗਈ ਹੈ।

ਇਹ ਵੀ ਪੜੋ: ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਛੱਡ ਬਾਕੀ ਸਿਆਸੀਆਂ ਪਾਰਟੀਆਂ ਨਾਲ ਮੀਟਿੰਗ

ਬੈਠਕ ’ਚ ਇਹ ਹੋਵੇਗੀ ਚਰਚਾ

ਦੱਸ ਦਈਏ ਕਿ ਜਾਣਕਾਰੀ ਮੁਤਾਬਿਕ ਬੈਠਕ ਵਿੱਚ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਚਿਤਾਵਨੀ ਦਿੱਤੀ ਜਾਵੇਗੀ ਕਿ ਜਦੋਂ ਤਕ ਪੰਜਾਬ ਦੀਆਂ ਚੋਣਾਂ ਦਾ ਐਲਾਨ ਨਹੀਂ ਹੁੰਦਾ ਉਦੋਂ ਤਕ ਕੋਈ ਵੀ ਸਿਆਸੀ ਰੈਲੀ ਨਾ ਕੀਤੀ ਜਾਵੇ।

ਸੁਖਬੀਰ ਬਾਦਲ ਦਾ ਕੀਤਾ ਸੀ ਵਿਰੋਧ

ਦੱਸ ਦਈਏ ਕਿ ਕਿਸਾਨਾਂ ਵੱਲੋਂ ਮੋਗਾ ਵਿਖੇ ਸੁਖਬੀਰ ਸਿੰਘ ਬਾਦਲ ਦੀ ਰੈਲੀ ਦਾ ਵਿਰੋਧ ਕੀਤਾ ਗਿਆ ਸੀ। ਇਸ ਮੌਕੇ ਸਥਿਤੀ ਤਣਾਅ ਪੂਰਨ ਬਣ ਗਈ ਸੀ ਤੇ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ ਵੀ ਹੋ ਗਈ ਸੀ ਤੇ ਪੁਲਿਸ ਨੂੰ ਲਾਠੀਚਾਰਜ ਵੀ ਕਰਨਾ ਪਿਆ ਸੀ, ਜਿਸ ਤੋਂ ਮਗਰੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸਾਰੇ ਪ੍ਰੋਗਰਾਮ ਮੁਲਤਵੀ ਕਰ ਦਿੱਤੇ ਸਨ।

ਭਾਜਪਾ ਦਾ ਮੁਕੰਮਲ ਬਾਈਕਾਟ

ਉਥੇ ਹੀ ਸੰਯੁਕਤ ਕਿਸਾਨ ਮੋਰਚੇ (Sanyukt Kisan Morcha) ਵੱਲੋਂ ਭਾਜਪਾ ਦਾ ਬਾਈਕਾਟ ਕੀਤਾ ਗਿਆ ਹੈ, ਸੰਯੁਕਤ ਕਿਸਾਨ ਮੋਰਚੇ (Sanyukt Kisan Morcha) ਨੇ ਪਹਿਲਾਂ ਬਿਆਨ ਦਿੱਤਾ ਸੀ ਕਿ ਭਾਜਪਾ ਨੂੰ ਛੱਡ ਬਾਕੀ ਕਿਸੇ ਵੀ ਪਾਰਟੀ ਦਾ ਵਿਰੋਧ ਨਾ ਕੀਤਾ ਜਾਵੇ, ਪਰ ਇਸ ਦੇ ਬਾਵਜੂਦ ਪੰਜਾਬ ਵਿੱਚ ਕਿਸਾਨਾਂ ਵੱਲੋਂ ਖੇਤੀ ਕਾਨੂੰਨ ਰੱਦ ਹੋਣ ਤਕ ਹਰ ਪਾਰਟੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ ਦੇ ਕਈ ਪਿੰਡਾਂ ਵਿੱਚ ਸਿਆਸੀ ਪਾਰਟੀਆਂ ਦੇ ਬਾਈਕਾਟ ਦੇ ਪੋਸਟਰ ਵੀ ਲੱਗ ਗਏ ਹਨ ਤੇ ਪਿੰਡਾਂ ਵਿੱਚ ਸਿਆਸੀ ਆਗੂਆਂ ਨੂੰ ਵੜਨ ਨਹੀਂ ਦਿੱਤਾ ਜਾ ਰਿਹ ਹੈ। ਜਦਕਿ ਭਾਜਪਾ ਆਗੂਆਂ ਨੂੰ ਤਾਂ ਘਰ ਤੋਂ ਹੀ ਬਾਹਰ ਨਹੀਂ ਦਿੱਤਾ ਜਾ ਰਿਹਾ ਹੈ।

ਇਹ ਵੀ ਪੜੋ: ਅਕਾਲੀ ਦਲ ਦੇ ਇਹ ਆਗੂ ਕਿਸਾਨ ਜਥੇਬੰਦੀਆਂ ਨਾਲ ਕਰਨਗੇ ਮੀਟਿੰਗ

Last Updated : Sep 10, 2021, 9:08 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.