ETV Bharat / city

ਈਡੀ ਖ਼ਿਲਾਫ਼ ਕਾਂਗਰਸ ਦਾ ਪ੍ਰਦਰਸ਼ਨ, ਵਿਰੋਧੀ ਧਿਰ ਦੇ ਆਗੂ ਨੂੰ ਕਾਂਗਰਸ ਭਵਨ ਵਿੱਚ ਨਹੀਂ ਮਿਲੀ ਐਂਟਰੀ - Congress workder protest news

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਕਾਂਗਰਸੀ ਵਰਕਰ ਈਡੀ ਦਫਤਰ ਦਾ ਘਿਰਾਓ ਕਰਨਗੇ। ਇਸ ਸਬੰਧ ਵਿੱਚ ਵੜਿੰਗ ਦਾ ਕਹਿਣਾ ਹੈ ਕਿ ਵਿਜੀਲੈਂਸ ਕਿਸੇ ਨੂੰ ਨਜਰਬੰਦ ਕਰਨਾ ਚਾਹੁੰਦੀ ਹੈ ਤਾਂ ਕਰ ਸਕਦੀ ਹੈ।

Congress workder will protest outside the ED office
ਕਾਂਗਰਸ ਵਰਕਰ ਦਾ ਈਡੀ ਦਾ ਘਿਰਾਓ
author img

By

Published : Aug 22, 2022, 12:16 PM IST

Updated : Aug 22, 2022, 12:41 PM IST

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ 'ਚ ਮੁਹਾਲੀ ਵਿਖੇ ਪੰਜਾਬ ਵਿਜੀਲੈਂਸ ਦੇ ਦਫਤਰ ਦਾ ਘਿਰਾਓ ਕੀਤਾ ਜਾਵੇਗਾ। ਇਸ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਟਵੀਟ ਕੀਤਾ ਗਿਆ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਦੇ ਹੋਏ ਕਿਹਾ ਕਿ ਅਸੀਂ ਪੰਜਾਬ ਵਿਜੀਲੈਂਸ ਦੇ ਦਫਤਰ ਵਿੱਚ ਕੋਈ ਹੰਗਾਮਾ ਕਰਨ ਨਹੀਂ ਆ ਰਹੇ ਹਾਂ। ਅਸੀਂ ਖੁਦ ਨੂੰ ਉੱਥੇ ਪੇਸ਼ ਕਰਨ ਦੇ ਲਈ ਆ ਰਹੇ ਹਾਂ ਤਾਂ ਕਿ ਵਿਜੀਲੈਂਸ ਕਿਸੇ ਨੂੰ ਨਜਰਬੰਦ ਕਰਨਾ ਚਾਹੁੰਦੀ ਹੈ ਤਾਂ ਕਰ ਸਕਦੀ ਹੈ। ਉਹ ਉਨ੍ਹਾਂ ਦਾ ਕੰਮ ਆਸਾਨ ਕਰ ਰਹੇ ਹਨ।

  • Punjab Vigilance Bureau need not do any fortification. @INCIndia leaders, including MLAs & ex-ministers/MLAs are not coming to storm it, but to present ourselves just in case you need anyone/all of us, you can detain. We're trying to make your job easy & save your "precious" time pic.twitter.com/oihKiwrl6U

    — Amarinder Singh Raja Warring (@RajaBrar_INC) August 22, 2022 " class="align-text-top noRightClick twitterSection" data=" ">

ਉੱਥੇ ਹੀ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਦਫਤਰ ਵਿਖੇ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਅੰਦਰ ਨਹੀਂ ਦੀ ਇਜ਼ਾਜਤ ਨਹੀਂ ਮਿਲੀ। ਜਿਸ ਦੇ ਚੱਲਦੇ ਉਹ ਨਾਰਾਜ ਹੋ ਕੇ ਦਫਤਰ ਦੇ ਸਾਹਮਣੇ ਤੋਂ ਮੁੜ ਗਏ। ਇਸ ਤੋਂ ਬਾਅਦ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਫਤਰ ਤੋਂ ਬਾਹਰ ਆਏ ਅਤੇ ਕਿਹਾ ਕਿ ਗੇਟ ’ਤੇ ਸੁਰੱਖਿਆ ਵਿੱਚ ਤੈਨਾਤ ਪੁਲਿਸ ਕਰਮੀ ਵੀ ਸਰਕਾਰ ਨਾਲ ਮਿਲੀ ਹੋਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਨਾਲ ਅਸੀਂ ਗੱਲ ਕਰ ਰਹੇ ਹਾਂ ਇਹ ਸਾਰਾ ਅੰਦਰੂਨੀ ਮਸਲਾ ਹੈ। ਅਸੀਂ ਪ੍ਰਤਾਪ ਬਾਜਵਾ ਨਾਲ ਵੀ ਗੱਲ ਕਰ ਰਹੇ ਹਾਂ।

ਈਡੀ ਖ਼ਿਲਾਫ਼ ਕਾਂਗਰਸ ਦਾ ਪ੍ਰਦਰਸ਼ਨ

ਦੱਸ ਦਈਏ ਕਿ ਇਸ ਤੋਂ ਪਹਿਲਾਂ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪਾਰਟੀ ਦੇ ਹੋਰ ਆਗੂਆਂ ਨੇ ਸ਼ਨੀਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਸੂਬਾ ਸਰਕਾਰ 'ਤੇ ਵਿਰੋਧੀ ਧਿਰ ਖਿਲਾਫ ਗਲਤ ਭਾਵਨਾ ਦਾ ਇਸਤੇਮਾਲ ਕਰਨ ਦੇ ਇਲਜ਼ਾਮ ਲਗਾਏ ਸੀ ਅਤੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜਾਣਬੁੱਝ ਕੇ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਵਿਜੀਲੈਂਸ ਵੱਲੋਂ ਹਰ ਮਾਮਲੇ ਵਿੱਚ ਕਾਂਗਰਸ ਪਾਰਟੀ ਦੇ ਆਗੂਆਂ ਖਿਲਾਫ ਜਾਂਚ ਕੀਤੀ ਜਾ ਰਹੀ ਹੈ।

ਕਾਬਿਲੇਗੌਰ ਹੈ ਕਿ ਈਡੀ ਵੱਲੋਂ ਕਾਂਗਰਸ ਦੀ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਅਤੇ ਇਸ ਤੋਂ ਪਹਿਲਾਂ ਕਾਂਗਰਸੀ ਆਗੂ ਰਾਹੁਲ ਗਾਂਧੀ ਤੋਂ ਪੁੱਛਗਿੱਛ ਕੀਤੀ ਗਈ ਸੀ। ਜਿਸ ਦਾ ਕਾਂਗਰਸੀ ਵਰਕਰਾਂ ਵੱਲੋਂ ਵਿਰੋਧ ਕੀਤਾ ਗਿਆ ਸੀ।

ਇਹ ਵੀ ਪੜੋ: Delhi Excise Policy Case ਮਨੀਸ਼ ਸਿਸੋਦੀਆ ਨੇ ਕਿਹਾ, ਭਾਜਪਾ ਨੇ ਮੈਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਦਿੱਤਾ ਸੱਦਾ

Last Updated : Aug 22, 2022, 12:41 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.