ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਟਿੱਪਣੀਆਂ ਕਰਨੀਆਂ ਯੂਥ ਕਾਂਗਰਸ ਡਿਵੈਲਪਮੈਂਟ ਬੋਰਡ ਦੇ ਵਰਕਰਾਂ ਨੂੰ ਰਾਸ ਨਹੀਂ ਆ ਰਹੀਆਂ ਜਿਸ ਦੇ ਵਿਰੋਧ ਵਿੱਚ ਉਹ ਪ੍ਰਤਾਪ ਸਿੰਘ ਬਾਜਵਾ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ।
ਚੰਡੀਗੜ੍ਹ ਸੈਕਟਰ-8 ਸਥਿਤ ਪ੍ਰਤਾਪ ਸਿੰਘ ਬਾਜਵਾ ਦੀ ਕੋਠੀ ਦੇ ਬਾਹਰ ਵੱਖ-ਵੱਖ ਜ਼ਿਲ੍ਹਿਆਂ ਦੇ ਵਰਕਰਾਂ ਨੇ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਪਰ ਮੌਕੇ ਉੱਤੇ ਮੌਜੂਦ ਪੁਲਿਸ ਨੇ ਉਨ੍ਹਾਂ ਨੂੰ ਪ੍ਰਦਰਸ਼ਨ ਕਰਨ ਤੋਂ ਪਹਿਲਾਂ ਹੀ ਹਿਰਾਸਤ ਵਿੱਚ ਲੈ ਲਿਆ।
ਇਸ ਦੌਰਾਨ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਪ੍ਰਤਾਪ ਸਿੰਘ ਬਾਜਵਾ ਲਗਾਤਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਗ਼ਲਤ ਸ਼ਬਦਾਵਲੀ ਦੀ ਵਰਤੋਂ ਕਰ ਰਹੇ ਹਨ, ਉਹ ਯੂਥ ਕਾਂਗਰਸ ਕਦੇ ਬਰਦਾਸ਼ਤ ਨਹੀਂ ਕਰੇਗੀ।